ਬੰਦ ਕਰੋ

ਦੋ ਹਫਤੇ ਦੀ ਡੇਅਰੀ ਸਿਖਲਾਈ ਪ੍ਰੋਗਰਾਮ 05 ਅਗਸਤ ਤੋਂ ਸ਼ੁਰੂ-ਡਿਪਟੀ ਡਾਇਰੈਕਟਰ ਡੇਅਰੀ ਵਿਕਾਸ

ਪ੍ਰਕਾਸ਼ਨ ਦੀ ਮਿਤੀ : 06/08/2024

ਦੋ ਹਫਤੇ ਦੀ ਡੇਅਰੀ ਸਿਖਲਾਈ ਪ੍ਰੋਗਰਾਮ 0ਅਗਸਤ ਤੋਂ ਸ਼ੁਰੂ-ਡਿਪਟੀ ਡਾਇਰੈਕਟਰ ਡੇਅਰੀ ਵਿਕਾਸ                                                  

ਤਰਨ ਤਾਰਨ 02 ਅਗਸਤ :

ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਤਰਨ ਤਾਰਨ, ਸ਼੍ਰੀ ਵਰਿਆਮ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਫਾਰਮਰਾਂ ਨੂੰ ਸਵੈ ਰੋਜਗਾਰ ਸਕੀਮ ਅਧੀਨ ਡੇਅਰੀ ਦਾ ਧੰਦਾ ਸ਼ੁਰੂ ਕਰਨ ਲਈ ਦੋ ਹਫਤੇ ਦਾ ਡੇਅਰੀ ਸਿਖਲਾਈ ਪ੍ਰੋਗਰਾਮ 05 ਅਗਸਤ ਤੋਂ ਡੇਅਰੀ ਟ੍ਰੇਨਿੰਗ ਸੈਂਟਰ, ਤਰਨ ਤਾਰਨ ਵਿਖੇ ਚਲਾਇਆ ਜਾ ਰਿਹਾ ਹੈ, ਜਿਸ ਵਿੱਚ ਜ਼ਿਲ੍ਹਾ ਤਰਨ ਤਾਰਨ ਤੋਂ ਇਲਾਵਾ ਜ਼ਿਲ੍ਹਾ ਫਿਰੋਜਪੁਰ ਅਤੇ ਜ਼ਿਲ੍ਹਾ ਕਪੂਰਥਲਾ ਦੇ ਸਿਖਿਆਰਥੀ ਭਾਗ ਲੈ ਸਕਦੇ ਹਨ । ਇਸ ਸਿਖਲਾਈ ਦੀ ਯੋਗਤਾ ਪੰਜਵੀ ਪਾਸ ਰੱਖੀ ਗਈ ਹੈ, ਸਿਖਿਆਰਥੀ ਦੀ ਉਮਰ 18 ਤੋਂ 55 ਸਾਲ ਦੇ ਦਰਮਿਆਨ ਹੋਵੇ ਅਤੇ ਸਿਖਿਆਰਥੀ ਪੇਂਡੂ ਇਲਾਕੇ ਦਾ ਵਸਨੀਕ ਹੋਵੇ । ਇਸ ਟ੍ਰੇਨਿੰਗ ਵਿੱਚ ਸਿਖਿਆਰਥੀਆਂ ਨੂੰ ਦੁਧਾਰੂ ਪਸ਼ੂਆਂ ਦੀਆਂ ਨਸਲਾਂ, ਖਾਦ-ਖੁਰਾਕ ਅਤੇ ਪਸ਼ੂਆਂ ਦੀ ਸਾਂਭ ਸੰਭਾਲ ਦੀ ਜਾਣਕਾਰੀ ਦਿੱਤੀ ਜਾਵੇਗੀ । ਇਸ ਟ੍ਰੇਨਿੰਗ ਦੀ ਫੀਸ ਜਨਰਲ ਵਰਗ ਲਈ 1000/- ਰੁਪਏ ਅਤੇ ਅਨੁਸੂਚਿਤ ਜਾਤੀ ਲਈ 750/- ਰੁਪਏ ਰੱਖੀ ਗਈ ਹੈ । ਚਾਹਵਾਨ ਸਿਖਿਆਰਥੀ ਪੜਾਈ ਦਾ ਸਰਟੀਫਿਕੇਟ, ਅਧਾਰ ਕਾਰਡ, ਪਾਸਪੋਰਟ ਸਾਈਜ ਫੋਟੋ ਅਤੇ ਅਨੁਸੂਚਿਤ ਜਾਤੀ ਸਰਟੀਫਿਕੇਟ ਲੈ ਕੇ ਸਬੰਧਤ ਜਿਲੇ ਦੇ ਡਿਪਟੀ ਡਾਇਰੈਕਟਰ ਡੇਅਰੀ ਨਾਲ ਸੰਪਰਕ ਕਰ ਸਕਦੇ ਹਨ । ਟ੍ਰੇਨਿੰਗ ਕਰਨ ਉਪਰੰਤ ਸਿਖਿਆਰਥੀਆਂ ਨੂੰ ਬੈਂਕਾਂ ਤੋਂ ਸਸਤੇ ਦਰਾਂ ਤੇ ਕਰਜਾ ਮੁਹੱਈਆ ਕਰਵਾਇਆ ਜਾਵੇਗਾ ਅਤੇ ਸਰਕਾਰ ਵੱਲੋਂ ਜਨਰਲ ਕੈਟਾਗਰੀ ਲਈ 25%ਸਬਸਿਡੀ ਅਤੇ ਅਨੁਸੂਚਿਤ ਵਰਗ ਲਈ 33%ਸਬਸਿਡੀ ਦਵਾਈ ਜਾਵੇਗੀ । ਵਧੇਰੇ ਜਾਣਕਾਰੀ ਲਈ ਚਾਹਵਾਨ ਮੋਬਾਇਲ ਨੰ. 9417766062 ਅਤੇ 9417373648 ਤੇ ਸੰਪਰਕ ਕਰ ਸਕਦੇ ਹਨ।