ਬੰਦ ਕਰੋ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਵਿੱਚ 15 ਤੋਂ 18 ਸਾਲ ਉਮਰ ਵਰਗ ਦੇ ਸਮੂਹ ਬੱਚਿਆਂ ਨੂੰ ਕੋਵਿਡ ਵੈਕਸੀਨ ਲਗਾਉਣੀ ਬਣਾਈ ਜਾਵੇ ਯਕੀਨੀ-ਡਿਪਟੀ ਕਮਿਸ਼ਨਰ ਸਿਹਤ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਵੈਕਸੀਨੇਸ਼ਨ ਪ੍ਰੀਕਿਰਿਆ ਅਤੇ ਕੋਰੋਨਾ ਸੈਂਪਲਿੰਗ ਵਿੱਚ ਹੋਰ ਤੇਜ਼ੀ ਲਿਆਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ

ਪ੍ਰਕਾਸ਼ਨ ਦੀ ਮਿਤੀ : 22/03/2022

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ ਵਿੱਚ 15 ਤੋਂ 18 ਸਾਲ ਉਮਰ ਵਰਗ ਦੇ ਸਮੂਹ ਬੱਚਿਆਂ ਨੂੰ ਕੋਵਿਡ ਵੈਕਸੀਨ ਲਗਾਉਣੀ ਬਣਾਈ ਜਾਵੇ ਯਕੀਨੀ-ਡਿਪਟੀ ਕਮਿਸ਼ਨਰ
ਸਿਹਤ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਵੈਕਸੀਨੇਸ਼ਨ ਪ੍ਰੀਕਿਰਿਆ ਅਤੇ ਕੋਰੋਨਾ ਸੈਂਪਲਿੰਗ ਵਿੱਚ ਹੋਰ ਤੇਜ਼ੀ ਲਿਆਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ
ਤਰਨ ਤਾਰਨ, 21 ਮਾਰਚ :
ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ ਵੈਕਸੀਨੇਸ਼ਨ ਪ੍ਰੀਕਿਰਿਆ ਚ ਹੋਰ ਤੇਜ਼ੀ ਲਿਆਉਣ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਕੁਲਵੰਤ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਤਰਨ ਤਾਰਨ ਵਿਖੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਟਾਸਕ ਫੋਰਸ ਦੀ ਵਿਸ਼ੇਸ ਮੀਟਿੰਗ ਕੀਤੀ ਗਈ ।
ਇਸ ਮੌਕੇ ਉਨ੍ਹਾਂ ਵੱਲੋਂ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਵੈਕਸੀਨ ਦੇ ਬੈਕਲੋਗ ਡਾਟਾ ਨੂੰ ਜਲਦੀ ਤੋਂ ਜਲਦੀ ਪੋਰਟਲ ‘ਤੇ ਚੜ੍ਹਾਇਆ ਜਾਵੇ ਅਤੇ ਜਿਨ੍ਹਾਂ ਲਾਭਪਾਤਰੀਆਂ ਦੀਆਂ ਦੂਸਰੀ ਡੋਜ਼ ਅਤੇ ਬੋਸਟਰ ਡੋਜ਼ ਪੈਡਿੰਗ ਹੈ, ਉਨ੍ਹਾਂ ਦਾ ਜਲਦੀ ਤੋਂ ਜਲਦੀ ਟੀਕਾਕਰਨ ਕਰਵਾਇਆ ਜਾਵੇ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 873564 ਯੋਗ ਨਾਗਰਿਕਾਂ ਨੂੰ 1516397 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ ਹੈੱਲਥ ਕੇਅਰ ਵਰਕਰਾਂ ਨੂੰ 13747, ਫਰੰਟਲਾਈਨ ਵਰਕਰਸ ਨੂੰ 73035, ਨਾਗਰਕਿ 45 ਤੋਂ 59 ਸਾਲ ਉਮਰ ਵਰਗ ਨੂੰ 398334, ਨਾਗਰਿਕ 60 ਸਾਲ ਤੋਂ ਉੱਪਰ 267829, ਕਨੰਸਟ੍ਰਕਸ਼ਨ ਵਰਕਰ ਅਤੇ 18 ਤੋਂ 44 ਸੰਵੇਦਨਸ਼ੀਲ ਵਿਅਕਤੀਆਂ ਨੂੰ 708825 ਅਤੇ 15 ਤੋਂ 18 ਸਾਲ ਦੇ ਬੱਚੇ 49879 ਤੇ 12 ਤੋਂ 14 ਸਾਲ ਦੇ ਬੱਚਿਆਂ ਨੂੰ 2473 ਡੋਜ਼ ਕੋਰੋਨਾ ਵੈਕਸੀਨ ਨੂੰ ਲੱਗ ਚੁੱਕੀ ਹੈ।
ਮੀਟਿੰਗ ਨੂੰ ਸੰਬੰਧੋਨ ਕਰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਵੱਲੋਂ ਸਮੂਹ ਸੀਨੀਅਰ ਮੈਂਡੀਕਲ ਅਫ਼ਸਰ ਨੂੰ ਹਦਾਇਤ ਕੀਤੀ ਗਈ ਕਿ ਕੋਰੋਨਾ ਦੀ ਵੱਧ ਤੋਂ ਵੱਧ ਸੈਂਪਲਿੰਗ ਕੀਤੀ ਜਾਵੇ ਅਤੇ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹੇ ਦਾ ਟਾਰਗੈੱਟ ਨੂੰ ਪੂਰਾ ਕੀਤਾ ਜਾਵੇ । ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ 15 ਤੋਂ 18 ਸਾਲ ਉਮਰ ਵਰਗ ਦੇ ਸਮੂਹ ਬੱਚਿਆਂ ਨੂੰ ਕੋਵਿਡ ਵੈਕਸੀਨ ਲਗਾਉਣੀ ਯਕੀਨੀ ਬਣਾਈ ਜਾਵੇ।
ਮੀਟਿੰਗ ਦੌਰਾਨ ਸਿਵਲ ਸਰਜਨ ਤਰਨ ਤਾਰਨ ਡਾ. ਰੇਨੂੰ ਭਾਟੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸੇ ਵੀ ਵਿਆਕਤੀ ਨੂੰ ਬੁਖ਼ਾਰ, ਖ਼ਾਸੀ, ਸਾਹ ਲੈਣ ਵਿੱਚ ਤਕਲੀਫ਼, ਸਰਦੀ ਜ਼ੁਕਾਮ, ਦਸਤ, ਨੱਕ ਵੱਗਣਾ, ਗਲੇ ਵਿੱਚ ਖ਼ਰਾਸ਼, ਸਵਾਦ ਅਤੇ ਸੁੰਘਣ ਸ਼ਕਤੀ ਦਾ ਘੱਟਣਾ ਅਤੇ ਸਰੀਰ ਥੱਕਿਆ ਹੋਇਆ ਮਹਿਸੂਸ ਕਰਦਾ ਹੈ ਤਾਂ ਉਹ ਤੁਰੰਤ ਹੀ ਆਪਣੇ ਨੇੜਲੇ ਸਰਕਾਰੀ ਸਿਹਤ ਕੇਂਦਰ ਵਿੱਚ ਜਾਂ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਕੋਰੋਨਾ ਟੈੱਸਟ ਕਰਵਾਏ ਅਤੇ ਇਸ ਬਿਮਾਰੀ ਦਾ ਜਲਦੀ ਪਤਾ ਲੱਗਣ ਦੇ ਨਾਲ ਅਸੀਂ ਆਪ, ਆਪਣੇ ਪਰਿਵਾਰ ਅਤੇ ਸਮਾਜ ਨੂੰ ਕੋਵਿਡ-19 ਦੀ ਬਿਮਾਰੀ ਨੂੰ ਵੱਧਣ ਤੋਂ ਬਚਾਅ ਸਕਦਾ ਹਾਂ ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ ਨੇ ਜਾਣਕਾਰੀ ਦਿੰਦੇ ਦੱਸਿਆ ਗਿਆ ਕਿ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਵੱਖ-ਵੱਖ ਥਾਵਾਂ ਤੇ ਕੋਰੋਨਾ ਵੈਕਸੀਨੇਸ਼ਨ ਕੈੱਪ ਲਗਾਏ ਜਾ ਰਹੇ ਹਨ ।
ਇਸ ਮੌਕੇ ‘ਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀਮਤੀ ਪਰਮਜੀਤ ਕੌਰ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਪੱਟੀ ਸ਼੍ਰੀਮਤੀ ਅਲਕਾ ਕਾਲੀਆ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ ਅਤੇ ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਦਿੱਤਿਆ ਗੁਪਤਾ ਤੋਂ ਇਲਾਵਾ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਤੇ ਸਿੱਖਿਆ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ ।