ਬੰਦ ਕਰੋ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਦਿਵਿਆਂਗਜਨਾਂ ਦੇ ਨੈਸ਼ਨਲ ਐਵਾਰਡ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ-ਡਿਪਟੀ ਕਮਿਸ਼ਨਰ ਦਿਵਿਆਂਗਜਨ 15 ਜੁਲਾਈ ਤੋਂ 31 ਜੁਲਾਈ 2024 ਤੱਕ ਆਨਲਾਈਨ ਕਰ ਸਕਦੇ ਹਨ ਅਪਲਾਈ

ਪ੍ਰਕਾਸ਼ਨ ਦੀ ਮਿਤੀ : 11/07/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਦਿਵਿਆਂਗਜਨਾਂ ਦੇ ਨੈਸ਼ਨਲ ਐਵਾਰਡ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ-ਡਿਪਟੀ ਕਮਿਸ਼ਨਰ
ਦਿਵਿਆਂਗਜਨ 15 ਜੁਲਾਈ ਤੋਂ 31 ਜੁਲਾਈ 2024 ਤੱਕ ਆਨਲਾਈਨ ਕਰ ਸਕਦੇ ਹਨ ਅਪਲਾਈ
ਤਰਨ ਤਾਰਨ, 10 ਜੁਲਾਈ :
ਸਮਾਜਿਕ ਨਿਆਂ ਅਤੇ ਅਧਿਕਾਰਕਤਾ ਮੰਤਰਾਲੇ ਵੱਲੋਂ ਨੈਸ਼ਨਲ ਐਵਾਰਡ ਫ਼ਾਰ ਇੰਪਾਵਰਮੈਂਟ ਆਫ਼ ਪਰਸਨਜ਼ ਵਿਦ ਡਿਸਏਬਲਟੀ-2024 ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਧੀਪ ਕੁਮਾਰ ਨੇ ਦੱਸਿਆ ਕਿ ਦਿਵਿਆਂਗਜਨਾਂ ਦੇ ਨੈਸ਼ਨਲ ਐਵਾਰਡ ਲਈ ਅਰਜ਼ੀਆਂ ਸਬੰਧੀ ਦਿਸ਼ਾ ਨਿਰਦੇਸ਼ ਅਤੇ ਪ੍ਰੋਫਾਰਮਾ ਸਮਾਜਿਕ ਨਿਆਂ ਅਤੇ ਅਧਿਕਾਰਕਤਾ ਮੰਤਰਾਲੇ ਦੀ ਵੈੱਬਸਾਈਟ www.depwd.gov.in  ਅਤੇ www.awards.gov.in  ਉੱਪਰ ਉਪਲੱਬਧ ਹੈ ਅਤੇ ਯੋਗ ਉਮੀਦਵਾਰ ਸਿੱਧੇ ਤੌਰ ’ਤੇ 15 ਜੁਲਾਈ ਤੋਂ 31 ਜੁਲਾਈ 2024 ਤੱਕ ਵੈੱਬ ਸਾਈਟ www.awards.gov.in  ’ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।
ਉਨ੍ਹਾਂ ਜ਼ਿਲ੍ਹੇ ਦੀਆਂ ਸਾਰੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਦਿਵਿਆਂਗਜਨਾਂ ਲਈ ਨੈਸ਼ਨਲ ਐਵਾਰਡ ਸਾਲ 2024 ਸਬੰਧੀ ਯੋਗ ਉਮੀਦਵਾਰਾਂ ਨੂੰ ਅਪਲਾਈ ਕਰਨ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਤਰਨ ਤਾਰਨ ਵਿਖੇ ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਤਰਨ ਤਾਰਨ ਨਾਲ ਸੰਪਰਕ ਕੀਤਾ ਜਾ ਸਕਦਾ ਹੈ।