• ਸਮਾਜਿਕ ਮੀਡੀਆ ਲਿੰਕ
  • ਸਾਈਟ ਮੈਪ
  • Accessibility Links
  • ਪੰਜਾਬੀ
ਬੰਦ ਕਰੋ

ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀ ਚੋਣ  ਲਈ ਪਈਆਂ ਵੋਟਾਂ ਦੀ ਗਿਣਤੀ ਦਾ ਕੰਮ ਅੱਜ ਅਮਨ-ਅਮਾਨ ਨਾਲ ਮੁਕੰਮਲ-ਜ਼ਿਲ੍ਹਾ ਚੋਣ ਅਫ਼ਸਰ

ਪ੍ਰਕਾਸ਼ਨ ਦੀ ਮਿਤੀ : 18/02/2021
DC
ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀ ਚੋਣ  ਲਈ ਪਈਆਂ ਵੋਟਾਂ ਦੀ
ਗਿਣਤੀ ਦਾ ਕੰਮ ਅੱਜ ਅਮਨ-ਅਮਾਨ ਨਾਲ ਮੁਕੰਮਲ-ਜ਼ਿਲ੍ਹਾ ਚੋਣ ਅਫ਼ਸਰ
ਤਰਨ ਤਾਰਨ, 17 ਫਰਵਰੀ :
ਜ਼ਿਲ੍ਹਾ ਤਰਨ ਤਾਰਨ ਦੀਆਂ ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀ ਚੋਣ ਲਈ 14 ਫਰਵਰੀ ਨੂੰ ਪਈਆਂ ਵੋਟਾਂ ਦੀ ਗਿਣਤੀ ਦਾ ਕੰਮ ਅੱਜ ਅਮਨ-ਅਮਾਨ ਨਾਲ ਮੁਕੰਮਲ ਹੋ ਗਿਆ ਹੈ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਨਗਰ ਕੌਂਸਲ ਪੱਟੀ ਦੇ 19 ਵਾਰਡਾਂ ਵਿੱਚੋਂ ਕਾਂਗਰਸ ਪਾਰਟੀ ਦੇ 05 ਉਮੀਦਵਾਰ ਬਿਨ੍ਹਾ ਮੁਕਾਬਲਾ ਚੁਣੇ ਗਏ ਹਨ ਅਤੇ 14 ਵਾਰਡਾਂ ਲਈ ਹੋਈ ਚੋਣ ਦੇ ਨਤੀਜਿਆਂ ਵਿੱਚੋਂ ਕਾਂਗਰਸ ਪਾਰਟੀ ਦੇ 10 ਉਮੀਦਵਾਰ, ਸ਼੍ਰੋਮਣੀ ਅਕਾਲੀ ਦਲ ਦੇ 02 ਉਮੀਦਵਾਰ ਅਤੇ ਆਮ ਆਦਮੀ ਪਾਰਟੀ ਦੇ 02 ਉਮੀਦਵਾਰ ਜੇਤੂ ਰਹੇ ਹਨ।ਇਸ ਤੋਂ ਇਲਾਵਾ ਨਗਰ ਪੰਚਾਇਤ ਭਿੱਖੀਵਿੰਡ ਦੇ 13 ਵਾਰਡਾਂ ਲਈ ਹੋਈ ਚੋਣ ਦੇ ਨਤੀਜਿਆਂ ਵਿੱਚ ਕਾਂਗਰਸ ਪਾਰਟੀ ਦੇ 11 ਉਮੀਦਵਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ 02 ਉਮੀਦਵਾਰ ਜੇਤੂ ਰਹੇ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਾਂ ਦੀ ਗਿਣਤੀ ਦਾ ਕੰੰਮ ਨਿਰਵਿਘਨ ਮੁਕੰੰਮਲ ਹੋਣ ‘ਤੇ ਸਮੁੱਚੇ ਚੋਣ ਅਮਲੇ ਅਤੇ ਪੁਲਿਸ ਪ੍ਰਸ਼ਾਸਨ ਨੂੰ ਵਧਾਈ ਦਿੱਤੀ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ ਦਾ ਧੰਨਵਾਦ ਕੀਤਾ।