ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਸਰਕਾਰੀ ਹਾਈ ਸਕੂਲ ਸ਼ੇਰੋਂ ਵਿੱਚ ਕੀਤਾ ਗਿਆ “ਕੈਚ ਦ ਰੇਨ” ਮੁਹਿੰਮ ਸਬੰਧੀ ਪ੍ਰੋਗਰਾਮ ਦਾ ਆਯੋਜਨ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਸਰਕਾਰੀ ਹਾਈ ਸਕੂਲ ਸ਼ੇਰੋਂ ਵਿੱਚ ਕੀਤਾ ਗਿਆ “ਕੈਚ ਦ ਰੇਨ” ਮੁਹਿੰਮ ਸਬੰਧੀ ਪ੍ਰੋਗਰਾਮ ਦਾ ਆਯੋਜਨ
ਜ਼ਿਲ੍ਹਾ ਯੂਥ ਅਫ਼ਸਰ ਜਸਲੀਨ ਕੌਰ ਨੇ ਬਰਸਾਤੀ ਪਾਣੀ ਨੂੰ ਇਕੱਠਾ ਕਰਕੇ ਆਪਣੇ ਘਰਾਂ ਵਿੱਚ ਵੱਖ-ਵੱਖ ਕੰਮਾਂ ਲਈ ਵਰਤਣ ਦੀ ਕੀਤੀ ਅਪੀਲ
ਤਰਨ ਤਾਰਨ, 31 ਮਈ :
ਨਹਿਰੂ ਯੁਵਾ ਕੇਂਦਰ ਤਰਨਤਾਰਨ, ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਵੱਲੋਂ ਜ਼ਿਲ੍ਹਾ ਯੁਵਾ ਅਫ਼ਸਰ ਮੈਡਮ ਜਸਲੀਨ ਕੌਰ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਸ਼ੇਰੋਂ ਵਿੱਚ “ਕੈਚ ਦ ਰੇਨ” ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਮੈਡਮ ਜਸਲੀਨ ਕੌਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਸਰਕਾਰੀ ਸਕੂਲ ਸ਼ੇਰੋਂ ਦੀ ਪ੍ਰਿੰਸੀਪਲ ਮੈਡਮ ਜਗਰੂਪ ਕੌਰ, ਸਕੂਲ ਦੇ ਅਧਿਆਪਕ ਅਤੇ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰ ਹਾਜ਼ਰ ਸਨ।
ਇਸ ਮੌਕੇ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਜਸਲੀਨ ਕੌਰ ਨੇ “ਕੈਚ ਦ ਰੇਨ” ਮੁਹਿੰਮ ਬਾਰੇ ਚਾਨਣਾ ਪਾਉਂਦਿਆਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਬਰਸਾਤੀ ਪਾਣੀ ਨੂੰ ਇਕੱਠਾ ਕਰਕੇ ਆਪਣੇ ਘਰਾਂ ਵਿੱਚ ਵੱਖ-ਵੱਖ ਕੰਮਾਂ ਲਈ ਵਰਤਣ। ਉਨ੍ਹਾਂ ਸਮੂਹ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪਾਣੀ ਦੀ ਸਹੀ ਵਰਤੋਂ ਕਰਨ, ਪਾਣੀ ਦੀ ਬਰਬਾਦੀ ਨਾ ਕਰਨ ਅਤੇ ਇਸ ਸਬੰਧੀ ਲੋਕਾਂ ਨੂੰ ਵੀ ਜਾਗਰੂਕ ਕਰਨ।
ਇਸ ਮੌਕੇ ਪ੍ਰਿੰਸੀਪਲ ਗੁਰਦੀਪ ਸਿੰਘ ਨੇ ਪਾਣੀ ਦੀ ਮੌਜੂਦਾ ਸਥਿਤੀ ਬਾਰੇ ਦੱਸਿਆ। ਉਨ੍ਹਾਂ ਦੱਸਿਆ ਕਿ ਕਿਵੇਂ ਧਰਤੀ ਹੇਠਲੇ ਪਾਣੀ ਦਾ ਪੱਧਰ ਹੇਠਾਂ ਜਾ ਰਿਹਾ ਹੈ ਅਤੇ ਹੁਣ ਪਾਣੀ 150 ਫੁੱਟ ਤੱਕ ਹੇਠਾਂ ਚਲਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਕੈਂਸਰ ਦੇ ਮਰੀਜ਼ਾਂ ਵਿੱਚ ਵਾਧਾ ਹੋਣ ਦਾ ਮੁੱਖ ਕਾਰਨ ਗੰਦੇ ਪਾਣੀ ਦੀ ਖਪਤ ਹੈ। ਪੰਜਾਬ ਵਿੱਚ ਇਸ ਮੌਕੇ ਪਾਣੀ ਬਚਾਉਣ ਲਈ ਪੰਚਾਇਤਾਂ ਅਤੇ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੀ ਲੋੜ ਹੈ।
ਇਸ ਮੌਕੇ “ਕੈਚ ਦ ਰੇਨ” ਮੁਹਿੰਮ ਸਬੰਧੀ ਪੋਸਟਰ ਰਿਲੀਜ਼ ਕਰਨ ਦੇ ਨਾਲ-ਨਾਲ “ਕੈਚ ਦ ਰੇਨ” ਮੁਹਿੰਮ ਤਹਿਤ ਨੁੱਕੜ ਨਾਟਕ ਅਤੇ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ। ਕੁਇਜ਼ ਮੁਕਾਬਲੇ ਦੇ ਜੇਤੂਆਂ ਨੂੰ ਨਹਿਰੂ ਯੁਵਾ ਕੇਂਦਰ ਵੱਲੋਂ ਸਨਮਾਨਿਤ ਕੀਤਾ ਗਿਆ।ਇਸ ਮੌਕੇ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਾਂ ਗੁਰਿੰਦਰ ਸਿੰਘ, ਜਗਰੂਪ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਪਾਣੀ ਬਾਰੇ ਜਾਗਰੂਕ ਕੀਤਾ, ਜਿਸ ਵਿੱਚ ਪਾਣੀ ਨੂੰ ਬਚਾਉਣ ਦੇ ਤਰੀਕੇ ਦੱਸੇ ਗਏ।