ਬੰਦ ਕਰੋ

ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾ ਨਿਰਦੇਸ਼ਾ 14 ਮਈ, 2022 ਨੂੰ ਕੀਤਾ ਜਾਵੇਗਾ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ-ਜ਼ਿਲ੍ਹਾ ਤੇ ਸ਼ੈਸਨ ਜੱਜ

ਪ੍ਰਕਾਸ਼ਨ ਦੀ ਮਿਤੀ : 29/04/2022

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾ ਨਿਰਦੇਸ਼ਾ 14 ਮਈ, 2022 ਨੂੰ ਕੀਤਾ ਜਾਵੇਗਾ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ-ਜ਼ਿਲ੍ਹਾ ਤੇ ਸ਼ੈਸਨ ਜੱਜ
ਤਰਨ ਤਾਰਨ, 26 ਅਪ੍ਰੈਲ :
ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾ ਅਨੂਸਾਰ ਮਿਤੀ 14 ਮਈ, 2022 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤੇ ਸ਼ੈਸਨ ਜੱਜ ਤਰਨ ਤਾਰਨ ਸ੍ਰੀਮਤੀ ਪ੍ਰੀਆ ਸੂਦ ਨੇ ਦੱਸਿਆ ਕਿ ਇਹ ਲੋਕ ਅਦਾਲਤ ਦੇਸ਼ ਦੀ ਹਰ ਤਹਿਸੀਲ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਲਗਾਈ ਜਾ ਰਹੀ ਹੈ। ਇਸੇ ਤਰ੍ਹਾਂ ਹਰ ਕੰਮ ਵਾਲੇ ਸ਼ੁੱਕਰਵਾਰ ਨੂੰ ਪ੍ਰੀ-ਲੋਕ ਅਦਾਲਤ ਦਾ ਆਯੋਜਨ ਵੀ ਕੀਤਾ ਜਾ ਰਿਹਾ ਹੈ। ਨੈਸ਼ਨਲ, ਪ੍ਰੀ ਅਤੇ ਮਾਸਿਕ ਲੋਕ ਅਦਾਲਤ ਵਿੱਚ ਦੋ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ।
ਨੈਸ਼ਨਲ ਲੋਕ ਅਦਾਲਤ ਦੌਰਾਨ 138 ਐੱਨ. ਆਈ. ਐਕਟ, ਬੈਂਕ ਰਿਕਵਰੀ ਕੇਸ, ਲੇਬਰ ਕੇਸ, ਫੋਰਸਟ ਵਿਭਾਗ ਦੇ ਕੇਸ, ਬਿਜਲੀ, ਪਾਣੀ, ਅਤੇ ਕਮੇਟੀ ਘਰ ਦੇ ਹੋਰ ਕੇੇਸ ਜਿਵੇਂ ਕਿ ਸੀਵਰੇਜ਼, ਵਾਟਰ ਸਪਲਾਈ, ਹਾਉਸ ਟੈਕਸ, ਸਾਇਟ ਪਲੈਨ ਆਦਿ, ਸਾਰੀ ਤਰਾਂ੍ਹ ਦੇ ਸਿਵਲ ਕੇਸ, ਛੋਟੇ ਘੱਟ ਸਜ਼ਾ ਵਾਲੇ ਅਪਰਾਧ, ਐੱਮ. ਏ. ਸੀ. ਟੀ. (ਮੋਟਰ ਐਕਸੀਡੈਂਟ) ਦੇ ਕੇਸ, ਇੰਸ਼ੀਉਰੈਂਸ ਕਲੇਮ ਦੇ ਕੇਸ, ਬੈਂਕ ਰਿਕਵਰੀ ਕੇਸ, ਦਾ ਵੀ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕੀਤਾ ਜਾਂਦਾ ਹੈ।
ਜੇਕਰ ਕੋਈ ਵਿਆਕਤੀ ਆਪਣੇ ਝਗੜੇ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਇਸ ਰਾਸ਼ਟਰੀ ਲੋਕ ਅਦਾਲਤ ਜ਼ਰੀਏ ਹੱਲ ਕਰਨਾ ਚਾਹੰੁਦਾ ਹੈ ਤਾਂ ਉਹ ਆਪਣੀ ਅਰਜ਼ੀ ਆਪਣੇ ਸਬੰਧਤ ਕੋਰਟ ਵਿੱਚ ਜਾਂ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਵਿਖੇ ਦੇ ਸਕਦਾ ਹੈ। ਨੈਸ਼ਨਲ ਲੋਕ ਅਦਾਲਤ ਰਾਹੀਂ ਹੱਲ ਕੀਤੇ ਜਾਂਦੇ ਮੁਕੱਦਮਿਆਂ ਦੀ ਅੱਗੇ ਕਿਸੇ ਵੀ ਅਦਾਲਤ ਵਿੱਚ ਅਪੀਲ ਨਹੀਂ ਕੀਤੀ ਜਾ ਸਕਦੀ ਅਤੇ ਲੋਕ ਅਦਾਲਤ ਰਾਹੀਂ ਹੱਲ ਕੀਤੇ ਗਏ ਮਾਮਲੇ ਦਾ ਫੈਸਲਾ ਅੰਤਿਮ ਹੰੁਦਾ ਹੈ।
ਨੈਸ਼ਨਲ ਲੋਕ ਅਦਾਲਤ ਰਾਹੀਂ ਆਪਣੇ ਮੁਕੱਦਮੇ ਹੱਲ ਕਰਵਾਉਣ ਲਈ ਜਿੱਥੇ ਲੋਕਾਂ ਦੇ ਪੈਸੇ ਦੀ ਬੱਚਤ ਹੰੁਦੀ ਹੈ, ਉੱਥੇ ਦੋਹਾਂ ਧਿਰਾਂ ਵਿੱਚ ਪ੍ਰੇਮ ਪਿਆਰ ਵੀ ਬਣਿਆ ਰਹਿੰਦਾ ਹੈ ਅਤੇ ਕੋਈ ਵੀ ਧਿਰ ਆਪਣੇ ਆਪ ਨੂੰ ਜਿੱਤੀ ਜਾਂ ਹਾਰੀ ਮਹਿਸੂਸ ਨਹੀਂ ਕਰਦੀ । ਜੇਕਰ ਲੋਕ ਅਦਾਲਤ ਵਿੱਚ ਕਿਸੇ ਕੇਸ ਦਾ ਫੈਸਲਾ ਹੋ ਜਾਂਦਾ ਹੈ ਤਾਂ ਇਸ ਕੇਸ ਵਿੱਚ ਲੱਗੀ ਕੋਰਟ ਫੀਸ ਵਾਪਸ ਹੋ ਜਾਂਦੀ ਹੈ।ਇਹ ਨੈਸ਼ਨਲ ਲੋਕ ਅਦਾਲਤ ਇਸ ਵਾਰ 14 ਮਈ, 2022 ਨੂੰ ਤਰਨ ਤਾਰਨ, ਪੱਟੀ ਅਤੇ ਖਡੂਰ ਸਾਹਿਬ ਵਿਖੇ ਲੱਗ ਰਹੀ ਹੈ।ਜ਼ਿਆਦਾ ਜਾਣਕਾਰੀ ਲਈ ਟੋਲ ਫਰੀ ਨੰਬਰ 1968 ਅਤੇ ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਤਰਨ ਦੇ ਨੰਬਰ 01852-223291 ਤੋ ਜਾਣਕਾਰੀ ਲਈ ਜਾ ਸਕਦੀ ਹੈ।