ਨੋਜਵਾਨਾਂ ਨੂੰ ਰੋਜ਼ਗਾਰ ਦੇ ਬਿਹਤਰ ਮੌਕੇ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਸਕਿੱਲ ਕਮੇਟੀ ਦੀ ਮੀਟਿੰਗ
ਪ੍ਰਕਾਸ਼ਨ ਦੀ ਮਿਤੀ : 29/06/2022
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਪ੍ਰੈਸ ਨੋਟ
ਨੋਜਵਾਨਾਂ ਨੂੰ ਰੋਜ਼ਗਾਰ ਦੇ ਬਿਹਤਰ ਮੌਕੇ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਸਕਿੱਲ ਕਮੇਟੀ ਦੀ ਮੀਟਿੰਗ
ਤਰਨ ਤਾਰਨ 29 ਜੂਨ ( ) ਡਿਪਟੀ ਕਮਿਸ਼ਨਰ ਤਰਨ ਤਾਰਨ ਮੁਨੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਜਿਲਾ ਸਕਿੱਲ ਕਮੇਟੀ ਦੀ ਮੀਟਿੰਗ ਕੀਤੀ ਗਈ। ਜਿਸ ਵਿੱਚ ਜਿਲ੍ਹੇ ਦੇ ਸਨਅਤ ਦੀ ਮੰਗ ਦੇ ਹਿਸਾਬ ਨਾਲ ਸਕਿੱਲ ਕੋਰਸ ਕਰਵਾਉਣ ਸੰਬਧੀ ਵੱਖ-ਵੱਖ ਵਿਭਾਗਾ ਤੋ ਵਿਚਾਰ ਲਏ ਗਏ, ਤਾਂ ਜੋ ਨੋਜਵਾਨਾਂ ਨੂੰ ਰੁਜਗਾਰ ਦੇ ਬਿਹਤਰ ਮੌਕੇ ਪ੍ਰਾਪਤ ਹੋ ਸਕਣ। ਸਕਿੱਲ ਗੈਪ’ ਦੇ ਮੁੱਦੇ ਤੇ ਮੀਟਿੰਗ ਵਿੱਚ ਹਾਜਰ ਸਨਅਤੀ ਪ੍ਰਤੀਨਿਧਾਂ ਅਤੇ ਜਿਲਾ ਸਕਿੱਲ ਕਮੇਟੀ ਦੇ ਮੈਂਬਰਾ ਨਾਲ ਜਿਲ੍ਹੇ ਦੇ ਵੱਖ-ਵੱਖ ਤਰੀਕਿਆ ਨਾਲ ਸਕਿੱਲ ਦੀ ਲੋੜ’ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸਕੱਤਰ ਸਿੰਘ ਬੱਲ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਲਖਵਿੰਦਰ ਸਿੰਘ, ਜਿਲਾ ਵਿਕਾਸ ਤੇ ਪੰਚਾਇਤ ਅਫਸਰ ਸਤੀਸ਼ ਕੁਮਾਰ ਆਦਿ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਵੱਲੋ ਵੱਖ-ਵੱਖ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਆਪਣੇ ਪ੍ਰਭਾਵ ਅੰਦਰ ਆਉਂਦੇ ਅਦਾਰਿਆ/ ਇੰਡਸਟਰੀ ਤੋ ਸਕਿੱਲ ਸੰਬਧੀ ਲੋੜ੍ਹਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਜਾਵੇ, ਜਿਸ ਨਾਲ ਸਕਿੱਲ ਅੰਤਰਪ੍ਰਨੋੳਰ ਦੀ ਘਾਟ ਬਾਰੇ ਪੂਰੀ ਜਾਣਕਾਰੀ ਹਾਸਲ ਹੋ ਸਕੇ। ਉਨ੍ਹਾਂ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਸਥਾਨਕ ਅਧਿਕਾਰੀਆਂ ਨੂੰ ਇਸ ਮੰਗ ਅਨੁਸਾਰ ਜਿਲ੍ਹੇ ਵਿੱਚ ਵੱਖ-ਵੱਖ ਸਕਿੱਲ ਕੋਰਸ ਚਲਾਉਣ ਦੀ ਹਦਾਇਤ ਵੀ ਕੀਤੀ।
ਉਨ੍ਹਾਂ ਜਨਰਲ ਮੈਨੇਜਰ, ਜਿਲਾ ਉਦਯੋਗ ਕੇਂਦਰ ਅਤੇ ਆਈ.ਟੀ.ਆਈ ਨੂੰ ਵੱਧ ਤੋ ਵੱਧ ਅਦਾਰਿਆ ਨੂੰ ਅਪ੍ਰੈਂਟਿਸਸ਼ਿਪ ਟ੍ਰੇਨਿੰਗ ਸੰਬਧੀ ਪੋਰਟਲ ਤੇ ਦਰਜ ਕਰਨ ਦੀ ਹਦਾਇਤ ਕੀਤੀ ਗਈ ਤਾਂ ਜੋ ਜਿਲ੍ਹੇ ਦੇ ਨੋਜਵਾਨਾ ਅਪ੍ਰੈਂਟਿਸਸ਼ਿਪ ਸਕੀਮ ਅਧੀਨ ਟ੍ਰੇਨਿੰਗ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਣ।