• ਸਮਾਜਿਕ ਮੀਡੀਆ ਲਿੰਕ
  • ਸਾਈਟ ਮੈਪ
  • Accessibility Links
  • ਪੰਜਾਬੀ
ਬੰਦ ਕਰੋ

ਪਾਵਰ ਲਿਫਟਰ ਸ੍ਰੀ ਤ੍ਰਿਪਤਪਾਲ ਸਿੰਘ ਨੇ ਜਿਲ੍ਹਾ ਤਰਨ ਤਾਰਨ ਦਾ ਨਾਮ ਕੀਤਾ ਰੌਸ਼ਨ

ਪ੍ਰਕਾਸ਼ਨ ਦੀ ਮਿਤੀ : 16/07/2025

ਪਾਵਰ ਲਿਫਟਰ ਸ੍ਰੀ ਤ੍ਰਿਪਤਪਾਲ ਸਿੰਘ ਨੇ ਜਿਲ੍ਹਾ ਤਰਨ ਤਾਰਨ ਦਾ ਨਾਮ ਕੀਤਾ ਰੌਸ਼ਨ

ਨੈਸ਼ਨਲ ਪਾਵਰ ਲਿਫਟਿੰਗ ਚੈਂਪੀਅਨਸ਼ਿਪ 2025 (ਕਰਨਾਟਕਾ) ਉੜਪੀ ਵਿਖੇ ਤ੍ਰਿਪਤਪਾਲ ਸਿੰਘ ਨੇ ਜਿੱਤਿਆ ਗੋਲਡ ਮੈਡਲ

ਜਿਲ੍ਹਾ ਖੇਡ ਅਫਸਰ ਤਰਨ ਤਾਰਨ ਵੱਲੋਂ ਖਿਡਾਰੀ ਨੂੰ ਵਿਸ਼ੇਸ਼ ਤੌਰ ਤੇ ਕੀਤਾ ਗਿਆ ਸਨਮਾਨਿਤ

ਤਰਨ ਤਾਰਨ, 16 ਜੁਲਾਈ:

ਸ੍ਰੀ ਤ੍ਰਿਪਤਪਾਲ ਸਿੰਘ ਖਿਡਾਰੀ ਨੇ ਪਾਵਰ ਲਿਫਟਿੰਗ ਗੇਮ ਵਿੱਚ ਜਿਲ੍ਹਾ ਤਰਨ ਤਾਰਨ ਦਾ ਨਾਮ ਰੌਸ਼ਨ ਕੀਤਾ। ਖਿਡਾਰੀ ਨੇ ਮਹੀਨਾ ਜੂਨ 2025 ਵਿੱਚ ਨੌਵੀਂ ਆਈ. ਬੀ. ਐੱਸ. ਏ. ਨੈਸ਼ਨਲ ਪਾਵਰ ਲਿਫਟਿੰਗ ਚੈਂਪੀਅਨਸ਼ਿਪ 2025 (ਕਰਨਾਟਕਾ) ਉੜਪੀ ਵਿਖੇ ਤ੍ਰਿਪਤਪਾਲ ਸਿੰਘ ਨੇ ਗੋਲਡ ਮੈਡਲ ਜਿੱਤਿਆ ਹੈ।

ਇਸ ਖਿਡਾਰੀ ਨੇ ਲਗਾਤਾਰ ਨੌ ਵਾਰ ਸੋਨੇ ਦਾ ਤਮਗਾ ਜਿੱਤਿਆ। ਸ੍ਰੀਮਤੀ ਸਤਵੰਤ ਕੌਰ ਜਿਲ੍ਹਾ ਖੇਡ ਅਫਸਰ, ਤਰਨ ਤਾਰਨ ਵੱਲੋਂ ਖਿਡਾਰੀ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।

ਜਿਲ੍ਹਾ ਖੇਡ ਅਫਸਰ ਵੱਲੋਂ ਕਿਹਾ ਗਿਆ ਕਿ ਸਿਰਫ ਖੇਡਾਂ ਹੀ ਇੱਕ ਅਜਿਹਾ ਸਾਧਨ ਹਨ, ਜਿੰਨ੍ਹਾਂ ਨਾਲ ਜੁੜਦੇ ਹੀ ਸਾਡੇ ਨੌਜਵਾਨ ਨਸ਼ਿਆਂ ਵਰਗੀ ਭੈੜੀ ਲਾਹਣਤ ਤੋਂ ਦੂਰ ਰਹਿ ਕੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਨ।

ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਚਾਹੀਦਾ ਹੈ, ਕਿ ਉਹ ਆਪਣੇ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਵਾਸਤੇ ਵੱਧ ਤੋਂ ਵੱਧ ਉਪਰਾਲੇ ਕਰਨ।