ਬੰਦ ਕਰੋ

ਪਿਛਲੇ ਤਿੰਨ ਮਹੀਨਿਆਂ ਦੌਰਾਨ 270 ਪ੍ਰਾਰਥੀਆਂ ਨੂੰ ਮੁਹੱਈਆ ਕਰਵਾਈ ਗਈ ਮੁਫ਼ਤ ਕਾਨੂੰਨੀ ਸਹਾਇਤਾ-ਸ਼੍ਰੀਮਤੀ ਪ੍ਰਿਆ ਸੂਦ

ਪ੍ਰਕਾਸ਼ਨ ਦੀ ਮਿਤੀ : 14/12/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪਿਛਲੇ ਤਿੰਨ ਮਹੀਨਿਆਂ ਦੌਰਾਨ 270 ਪ੍ਰਾਰਥੀਆਂ ਨੂੰ ਮੁਹੱਈਆ ਕਰਵਾਈ ਗਈ ਮੁਫ਼ਤ ਕਾਨੂੰਨੀ ਸਹਾਇਤਾ-ਸ਼੍ਰੀਮਤੀ ਪ੍ਰਿਆ ਸੂਦ
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀਮਤੀ ਪ੍ਰਿਆ ਸੂਦ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਮੀਟਿੰਗ
ਤਰਨ ਤਾਰਨ, 12 ਦਸੰਬਰ :
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਸ਼੍ਰੀਮਤੀ ਪ੍ਰਿਆ ਸੂਦ ਵੱਲੋਂ ਅੱਜ ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੀ ਕਮੇਟੀ ਮੈਂਬਰਾ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਸ੍ਰੀ ਅਸ਼ਵਨੀ ਕਪੂਰ, ਸੁਪਰਡੈਂਟ ਆਫ਼ ਪੁਲਿਸ ਤਰਨ ਤਾਰਨ, ਸ਼੍ਰੀਮਤੀ ਪ੍ਰਤਿਮਾ ਅਰੋੜਾ, ਚੀਫ਼ ਜੁਡੀਸ਼ੀਅਲ ਮੈਜੀਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ, ਮਿਸ. ਸ਼ੀਲਪਾ, ਚੀਫ਼ ਜੁਡੀਸ਼ੀਅਲ ਮੈਜੀਸਟਰੇਟ, ਤਰਨ ਤਾਰਨ, ਸ਼੍ਰੀ. ਅਵਤਾਰ ਸਿੰਘ, ਜ਼ਿਲ੍ਹਾ ਲੋਕ ਸੰਪਰਕ ਵਿਭਾਗ, ਤਰਨ ਤਾਰਨ, ਸ਼੍ਰੀ ਗੁਰਚਰਨ ਸਿੰਘ ਧਾਲੀਵਾਲ, ਸੁਪਰਡੈਂਟ, ਸੈਂਟਰਲ ਜੇਲ ਸ਼੍ਰੀ ਗੋਇੰਦਵਾਲ ਸਾਹਿਬ, ਸ਼੍ਰੀ ਜਤਿੰਦਰਪਾਲ ਸਿੰਘ, ਸਬ-ਜੇਲ ਪੱਟੀ, ਅਤੇ ਕਮੇਟੀ ਮੈਂਬਰ ਹਾਜ਼ਰ ਸਨ।
ਮੀਟਿੰਗ ਦੌਰਾਨ ਉਹਨਾਂ ਦੱਸਿਆ ਕਿ ਪਿਛਲੇ ਤਿੰਨ ਮਹੀਨਿਆਂ (ਜੁਲਾਈ, ਅਗਸਤ ਅਤੇ ਸਤੰਬਰ) ਵਿੱਚ 270 ਪ੍ਰਾਰਥੀਆਂ ਨੂੰ ਫਰੀ ਲੀਗਲ ਏਡ ਵੱਲੋਂ ਵਕੀਲ ਮੁਹੱਈਆ ਕਰਵਾਏ ਗਏ ਸਨ। ਉਨ੍ਹਾਂ ਨੂੰ ਕੌਂਸਲ ਫੀਸ ਦੇਣ ਦੀ ਮੰਜੂਰੀ ਇਸ ਮੀਟਿੰਗ ਵਿੱਚ ਦਿੱਤੀ ਗਈ। ਜੇਲਾਂ ਵਿੱਚ ਬੰਦ ਅੰਡਰ ਟਰਾਈਲ ਬਾਰੇ ਵਿਚਾਰ ਵਿਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੀ ਪਬਲੀਸਿਟੀ ਕਿਵੇਂ ਵੱਧ ਤੋਂ ਵੱਧ ਕੀਤੀ ਜਾ ਸਕਦੀ ਹੈ ਇਸ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸਭ ਨੇ ਆਪਣੇ ਸੁਝਾਅ ਦਿੱਤੇ। ਇਸ ਤੋਂ ਇਲਾਵਾ ਆਉਣ ਵਾਲੀ ਨੈਸ਼ਨਲ ਲੋਕ ਅਦਾਲਤ ਦੀ ਪਬਲੀਸਿਟੀ ਅਤੇ ਉਸ ਵਿੱਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਿਵੇਂ ਹੋ ਸਕਦਾ ਹੈ ਇਸ ਬਾਰੇ ਵੀ ਚਰਚਾ ਕੀਤੀ ਗਈ।
ਅੰਤ ਵਿੱਚ ਸ਼੍ਰੀਮਤੀ ਪ੍ਰਿਆ ਸੂਦ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਤਰਨ ਤਾਰਨ ਨੇ ਦੱਸਿਆ ਕਿ ਕਿਵੇਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਕਾਰਗੁਜ਼ਾਰੀ ਨੂੰ ਵਧੀਆ ਬਣਾਇਆ ਜਾ ਸਕਦਾ ਹੈ।ਉਹਨਾਂ ਦੱਸਿਆ ਕਿ ਫਰੀ ਲੀਗਲ ਏਡ ਲੈਣ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਬੰਧੀ ਜ਼ਿਆਦਾ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1968 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨੰਬਰ 01852-223291 ;ਤੇ ਸੰਪਰਕ ਕੀਤਾ ਜਾ ਸਕਦਾ ਹੈੈ।