ਬੰਦ ਕਰੋ

ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ 14 ਸਤੰਬਰ ਨੂੰ ਵੱਖ-ਵੱਖ ਪਿੰਡਾਂ ਵਿੱਚ ਲਗਾਏ ਜਾਣਗੇ ਪੈਨਸ਼ਨ ਸੁਵਿਧਾ ਕੈਂਪ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 13/09/2022
DC sir

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ 14 ਸਤੰਬਰ ਨੂੰ ਵੱਖ-ਵੱਖ ਪਿੰਡਾਂ ਵਿੱਚ ਲਗਾਏ ਜਾਣਗੇ ਪੈਨਸ਼ਨ ਸੁਵਿਧਾ ਕੈਂਪ-ਡਿਪਟੀ ਕਮਿਸ਼ਨਰ
ਤਰਨ ਤਾਰਨ, 12 ਸਤੰਬਰ:
ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਪੈਨਸ਼ਨ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਸਰਕਾਰ ਦੀਆ ਵਿੱਤੀ ਸਹਾਇਤਾ ਸਕੀਮਾਂ ਦਾ ਲਾਭ ਹਰ ਇੱਕ ਲੋੜਵੰਦ ਤੱਕ ਪਹੁੰਚਾਇਆ ਜਾ ਸਕੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਇਹ ਪੈਨਸ਼ਨ ਸੁਵਿਧਾ ਕੈਂਪ ਹਰਕੇ ਬੁੱਧਵਾਰ ਨੂੰ ਲਗਾਏ ਜਾ ਰਹੇ ਹਨ ਅਤੇ ਇਸ ਹਫ਼ਤੇ ਦੇ ਪੈਨਸ਼ਨ ਸੁਵਿਧਾ ਕੈਂਪ 14 ਸਤੰਬਰ ਨੂੰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਏ ਜਾਣਗੇ।
ਉਨ੍ਹਾਂ ਦੱਸਿਆ ਕਿ 14 ਸਤੰਬਰ ਨੂੰ ਪਿੰਡ ਦਿਆਲਪੁਰਾ ਦੇ ਗੁਰਦੁਆਰਾ ਸਾਹਿਬ ਬਾਬਾ ਰਾਮ ਜੀ ਦਾਸ ਵਿਖੇ ਲਗਾਏ ਜਾਣ ਵਾਲੇ ਸੁਵਿਧਾ ਕੈਂਪ ਵਿੱਚ ਪਿੰਡ ਦਿਆਲਪੁਰਾ, ਬੂੜਚੰਦ, ਸਾਂਧਰਾ, ਕਾਲੇ ਅਤੇ ਮੱਖੀ ਕਲਾਂ ਪਿੰਡ ਕਵਰ ਕੀਤੇ ਜਾਣਗੇ। ਪਿੰਡ ਢੋਟੀਆਂ ਦੇ ਗੁਰੂਦੁਆਰਾ ਰਾਜਾ ਰਾਮ ਵਿਖੇ ਲਗਾਏ ਜਾਣ ਵਾਲੇ ਕੈਂਪ ਸੁਵਿਧਾ ਕੈਂਪ ਵਿੱਚ ਪਿੰਡ ਵਰਾਣਾ, ਸ਼ਿੰਗਾਰਪੁਰਾ, ਰੱਖ ਸ਼ੇਰੋਂ ਅਤੇ ਡੱੁਗਰੀ ਪਿੰਡ ਕਵਰ ਕੀਤੇ ਜਾਣਗੇ।ਇਸ ਤੋਂ ਇਲਾਵਾ ਪਿੰਡ ਮਾਣੋਚਾਹਲ ਕਲਾਂ ਦੇ ਗੁਰਦੁਆਰਾ ਸਾਹਿਬ ਜੋਗੀ ਪੀਰ ਜੀ ਵਿਖੇ ਲੱਗਣ ਵਾਲੇ ਕੈਂਪ ਵਿੱਚ ਪਿੰਡ ਮਾਣੋਚਾਹਲ ਕਲਾਂ, ਡਾਲੇਕੇ, ਸ਼ੇਖ, ਸਰਾਏ ਦੀਵਾਨਾ, ਨਵਾਂ ਪਿੰਡ ਡਾਲੇਕੇ, ਖਹਿਰਾ, ਕੁਹਾੜਕਾ ਅਤੇ ਗੋਪਾਲਾ ਪਿੰਡ ਕਵਰ ਕੀਤੇ ਜਾਣਗੇ ਅਤੇ ਪਿੰਡ ਗੱਗੋਬੂਹਾ ਦੇ ਗੁਰੂਦੁਆਰਾ ਜਨਮ ਅਸਥਾਨ ਬਾਬਾ ਬੀਰ ਸਿੰਘ ਵਿਖੇ ਲਗਾਏ ਜਾਣ ਵਾਲੇ ਕੈਂਪ ਵਿੱਚ ਪਿੰਡ ਗੱਗੋਬੂਹਾ, ਅੱਡਾ ਗੱਗੋਬੂਹਾ, ਛਿਛੜੇਵਾਲ, ਭੁੱਚਰ ਕਲਾ, ਭੁੱਚਰ ਖੁਰਦ ਅਤੇ ਭੁੱਚਰ ਹਵੇਲੀਆਂ ਪਿੰਡ ਕਵਰ ਕੀਤੇ ਜਾਣਗੇ।
ਡਿਪਟੀ ਕਮਿਸ਼ਨਰ ਸ੍ਰੀ ਮੋਨੀਸ਼ ਕੁਮਾਰ ਨੇ ਦੱਸਿਆ ਕਿ ਪੈਨਸ਼ਨ ਸੁਵਿਧਾ ਕੈਂਪਾਂ ਵਿੱਚ ਸਬੰਧਤ ਪਿੰਡਾਂ ਦੇ ਯੋਗ ਵਿਅਕਤੀਆਂ ਨੂੰ ਸਮਾਜਿਕ ਸੁਰੱਖਿਆ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਜਿਵੇਂ ਕਿ ਬੁਢਾਪਾ ਪੈਨਸ਼ਨ ਸਕੀਮ, ਵਿਧਵਾ ਪੈਨਸ਼ਨ ਸਕੀਮ, ਨਿਆਸ਼ਰਿਤ ਔਰਤਾਂ ਲਈ ਪੈਨਸ਼ਨ ਸਕੀਮ, ਆਸ਼ਰਿਤ ਬੱਚਿਆਂ ਲਈ ਪੈਨਸ਼ਨ ਸਕੀਮ ਅਤੇ ਦਿਵਿਆਂਗਜਨ ਵਿਅਕਤੀਆਂ ਲਈ ਵਿੱਤੀ ਸਹਾਇਤਾ ਸਕੀਮਾਂ ਦਾ ਲਾਭ ਦੇਣ ਲਈ ਮੌਕੇ ‘ਤੇ ਫਾਰਮ ਲਏ ਜਾਣਗੇ।
ਉਨ੍ਹਾਂ ਜ਼ਿਲ੍ਹੇ ਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਪੈਨਸ਼ਨ ਅਤੇ ਵਿੱਤੀ ਸਹਾਇਤਾ ਸਕੀਮਾਂ ਦਾ ਲਾਭ ਲੈਣ ਲਈ ਆਪਣੀ ਯੋਗਤਾ ਦੇ ਸਬੂਤ ਵਜੋਂ ਅਧਾਰ ਕਾਰਡ, ਵੋਟਰ ਕਾਰਡ, ਬੈਂਕ ਖਾਤਾ ਆਦਿ ਅਸਲ ਅਤੇ ਤਸਦੀਕਸ਼ੁਦਾ ਫੋਟੋਕਾਪੀ ਲੈ ਕੇ ਆਉਣ ਅਤੇ ਸਬੰਧਿਤ ਕਰਮਚਾਰੀਆਂ ਨੂੰ ਆਪਣੀਆਂ ਅਰਜ਼ੀਆਂ ਦੇਣ।ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਇਨ੍ਹਾਂ ਕੈਂਪਾਂ ਨੂੰ ਸਫਲ ਬਣਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇ ਤਾਂ ਜੋ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾ ਸਕੇ।