ਪ੍ਰਚਾਰ ਅਤੇ ਪ੍ਰਸਾਰ ਸਾਧਨਾ ਰਾਹੀਂ ਜ਼ਿਲਾ ਤਰਨ ਤਾਰਨ ਨੂੰ ਕਰਾਂਗੇ ਅੱਗ ਮੁਕਤ – ਹਰਪਾਲ ਪੰਨੂ

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਪ੍ਰਚਾਰ ਅਤੇ ਪ੍ਰਸਾਰ ਸਾਧਨਾ ਰਾਹੀਂ ਜ਼ਿਲਾ ਤਰਨ ਤਾਰਨ ਨੂੰ ਕਰਾਂਗੇ ਅੱਗ ਮੁਕਤ – ਹਰਪਾਲ ਪੰਨੂ
ਨੰਬਰਦਾਰ ਯੂਨੀਅਨ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ-ਹਰਭਜਨ ਬੋਦੇਵਾਲ
ਫਸਲੀ ਰਹਿੰਦ ਖੂੰਹਦ/ ਪਰਾਲੀ ਨੂੰ ਅੱਗ ਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ -ਯਾਦਵਿੰਦਰ ਸਿੰਘ
ਖਡੂਰ ਸਾਹਿਬ, 03 ਅਪ੍ਰੈਲ :
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤਰਨ ਤਾਰਨ ਵੱਲੋਂ ਕਿਸਾਨਾਂ ਨੂੰ ਫਸਲੀ ਰਹਿੰਦ ਖੂੰਹਦ /ਝੋਨੇ ਦੀ ਪਰਾਲੀ ਨੂੰ ਸਾੜਨ ਦੀ ਥਾਂ ਉਸ ਦੇ ਸੁਚੱਜੇ ਪ੍ਰਬੰਧਾਂ ਸਬੰਧੀ ਜਾਣਕਾਰੀ ਦੇਣ ਲਈ ਨੰਬਰਦਾਰ ਤਹਿਸੀਲ ਖਡੂਰ ਸਾਹਿਬ ਦੀ ਮਹੀਨਾਵਾਰ ਮੀਟਿੰਗ ਵਿੱਚ ਡਾ: ਯਾਦਵਿੰਦਰ ਸਿੰਘ ਵੱਲੋਂ ਸ਼ਿਰਕਤ ਕੀਤੀ।
ਮਨਪ੍ਰੀਤ ਸਿੰਘ ਨੰਬਰਦਾਰ ਭਲਾਈਪੁਰ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਆਇਆ ਕਿਹਾ ਗਿਆ। ਇਹ ਸੈਮੀਨਾਰ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਰਨ ਡਾ. ਹਰਪਾਲ ਸਿੰਘ ਪੰਨੂੰ ਦੇ ਦਿਸ਼ਾ-ਨਿਰਦੇਸ਼ਾ ਹੇਠ ਯਾਦਵਿੰਦਰ ਸਿੰਘ ਬਲਾਕ ਟੈਕਨੋਲੋਜੀ ਮੈਨੇਜਰ ਵੱਲੋਂ ਲਗਾਇਆ ਗਿਆ।
ਬਲਾਕ ਖੇਤੀਬਾੜੀ ਅਫਸਰ ਡਾ. ਨਵਤੇਜ ਸਿੰਘ ਦੀ ਯੋਗ ਅਗਵਾਈ ਹੇਠ ਨੰਬਰਦਾਰਾਂ ਨੂੰ ਸੰਬੋਧਨ ਕਰਦਿਆਂ ਯਾਦਵਿੰਦਰ ਸਿੰਘ ਦੱਸਿਆ ਕਿ ਫਸਲੀ ਰਹਿੰਦ ਖੂੰਹਦ/ ਪਰਾਲੀ ਨੂੰ ਅੱਗ ਲਾਉਣ ਨਾਲ ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਪਰਾਲੀ ਨੂੰ ਅੱਗ ਲਾਉਣ ਨਾਲ ਸੜਕੀ ਹਾਦਸੇ ਵਾਪਰਦੇ ਹਨ ਅਤੇ ਜ਼ਹਿਰੀਲੇ ਧੂਏ ਨਾਲ ਗਰਭਵਤੀ ਮਹਿਲਾਵਾਂ ਅਤੇ ਬਜ਼ੁਰਗਾਂ ਦਾ ਵਾਤਾਵਰਨ ਵਿੱਚ ਸਾਹ ਲੈਣਾ ਔਖਾ ਹੋ ਜਾਂਦਾ ਹੈ। ਉਹਨਾਂ ਨੇ ਦੱਸਿਆ ਕਿ ਜਿਹੜੇ ਕਿਸਾਨਾਂ ਨੇ ਆਲੂ ਅਤੇ ਮਟਰ ਦੀ ਬਿਜਾਈ ਕਰਨੀ ਹੈ ਉਹ ਬੇਲਰ ਨਾਲ ਪਰਾਲੀ ਦੀਆਂ ਗੰਢਾਂ ਬਣਾ ਸਕਦੇ ਹਨ ਜਾਂ ਫਿਰ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਮਲਚਰ ਨਾਲ ਕੁਤਰਾ ਕਰਨ ਤੋਂ ਬਾਅਦ ਰਿਵਰਸੀਬਲ ਪਲੋਅ ਨਾਲ ਪਰਾਲੀ ਨੂੰ ਜਮੀਨ ਵਿੱਚ ਦਬਾਇਆ ਜਾ ਸਕਦਾ ਹੈ ।
ਪਰਾਲੀ ਨੂੰ ਅੱਗ ਲਾਉਣ ਨਾਲ ਨਾਈਟ੍ਰੋਜਨ, ਫਾਸਫੋਰਸ, ਸਲਫਰ, ਪੋਟਾਸ਼ ਅਤੇ ਜੈਵਿਕ ਮਾਦੇ ਵਰਗੇ ਜਰੂਰੀ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਫਿਰ ਸਾਨੂੰ ਕੈਮੀਕਲ ਖਾਦਾਂ ਦੀ ਵਰਤੋਂ ਕਰਨੀ ਪੈਂਦੀ ਹੈ ਜਿਸ ਨਾਲ ਖੇਤੀ ਖਰਚੇ ਵਧ ਜਾਂਦੇ ਹਨ। ਇਕ ਏਕੜ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਸਾਡਾ ਤਕਰੀਬਨ ਤਿੰਨ ਹਜਾਰ ਰੁਪਏ ਦਾ ਨੁਕਸਾਨ ਹੋ ਜਾਂਦਾ ਹੈ । ਦਸ ਕੁਇੰਟਲ ਜਾਂ ਇਕ ਟਨ ਪਰਾਲੀ ਨੂੰ ਅੱਗ ਲਾਉਣ ਨਾਲ 400 ਕਿਲੋ ਜੈਵਿਕ ਮਾਦਾ 5.5 ਕਿਲੋ ਨਾਈਟਰੋਜਨ 2.3 ਕਿਲੋ ਫਾਸਫੋਰਸ, 25 ਕਿਲੋ ਪੋਟਾਸ਼, 1.2 ਕਿਲੋ ਗੰਧਕ ਦਾ ਨੁਕਸਾਨ ਹੋ ਜਾਂਦਾ ਹੈ।
ਇਸ ਮੌਕੇ ਯਾਦਵਿੰਦਰ ਸਿੰਘ ਨੇ ਕੁਦਰਤੀ ਸੋਮਿਆਂ ਦੀ ਸਾਂਭ-ਸੰਭਾਲ ਦੇ ਨਾਲ-ਨਾਲ ਮੂਲ ਅਨਾਜਾਂ ਸਬੰਧੀ ਵਿਸਥਾਰ ਪੂਰਵਕ ਦੱਸਿਆ ਉਨਾਂ ਨੇ ਦੱਸਿਆ ਕਿ ਮੂਲ ਅਨਾਜਾਂ ਨੂੰ ਆਪਣੀ ਖੁਰਾਕ ਦਾ ਹਿੱਸਾ ਬਣਾਉਣਾ ਚਾਹੀਦਾ ਹੈ, ਇਸ ਤਰ੍ਹਾਂ ਕਰਨ ਦੇ ਨਾਲ ਸਿਹਤ ਤੰਦਰੁਸਤ ਰਹਿੰਦੀ ਹੈ ਅਤੇ ਬਿਮਾਰੀਆਂ ਨਹੀਂ ਲੱਗਦੀਆਂ । ਇਸ ਮੌਕੇ ‘ਤੇ ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਬੋਦੇਵਾਲ, ਗੁਰਮੁਖ ਸਿੰਘ ਤਹਿਸੀਲ ਪ੍ਰਧਾਨ, ਨਰਿੰਦਰ ਸਿੰਘ ਗੋਇੰਦਵਾਲ ਸਾਹਿਬ ਸਬ ਤਹਿਸੀਲ ਪ੍ਰਧਾਨ ਅਤੇ ਮਨਪ੍ਰੀਤ ਸਿੰਘ ਭਲਾਈਪੁਰ ਐਗਜੈਕਟਿਵ ਮੈਂਬਰ ਨੰਬਰਦਾਰ ਯੂਨੀਅਨ ਪੰਜਾਬ ਸੈਮੀਨਾਰ ਵਿੱਚ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਨੰਬਰਦਾਰ ਯੂਨੀਅਨ ਦੇ ਤਹਿਸੀਲ ਪ੍ਰਧਾਨ ਸਰਦਾਰ ਗੁਰਮੁਖ ਸਿੰਘ ਨੇ ਮੀਟਿੰਗ ਵਿੱਚ ਆਏ ਹੋਏ ਮੁੱਖ ਮਹਿਮਾਨ ਯਾਦਵਿੰਦਰ ਸਿੰਘ ਅਤੇ ਬਾਕੀ ਨੰਬਰ ਦਾ ਸਾਹਿਬਾਨਾਂ ਦਾ ਧੰਨਵਾਦ ਕੀਤਾ । ਇਸ ਮੌਕੇ ਮਨਪ੍ਰੀਤ ਸਿੰਘ ,ਗੁਰਮੁਖ ਸਿੰਘ, ਹਰਬੰਸ ਸਿੰਘ, ਗੁਰਿੰਦਰ ਸਿੰਘ, ਕਰਮ ਸਿੰਘ, ਮੇਜਰ ਸਿੰਘ ਆਦਿ ਹਾਜ਼ਰ ਸਨ ।