ਬੰਦ ਕਰੋ

ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਸਕੀਮ ਅਧੀਨ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਕੀਤੀ ਜਾਵੇਗੀ ਮੁਫ਼ਤ ਰਾਸ਼ਨ ਦੀ ਵੰਡ- ਜ਼ਿਲਾ ਖੁਰਾਕ ਤੇ ਸਪਾਲਈ ਕੰਟਰੋਲਰ

ਪ੍ਰਕਾਸ਼ਨ ਦੀ ਮਿਤੀ : 25/05/2020
DFSC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਸਕੀਮ ਅਧੀਨ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਕੀਤੀ ਜਾਵੇਗੀ ਮੁਫ਼ਤ ਰਾਸ਼ਨ ਦੀ ਵੰਡ- ਜ਼ਿਲਾ ਖੁਰਾਕ ਤੇ ਸਪਾਲਈ ਕੰਟਰੋਲਰ
ਜ਼ਿਲਾ ਤਰਨ ਤਾਰਨ ਦੇ ਕੁੱਲ 1,54,890 ਪਰੀਵਾਰਾਂ ਦੇ 6,35,642 ਜੀਆਂ ਨੂੰ ਮਿਲੇਗਾ ਯੋਜਨਾ ਦਾ ਲਾਭ
ਤਰਨ ਤਾਰਨ, 25 ਮਈ :
ਖੁਰਾਕ ਤੇ ਸਪਲਾਈਜ਼ ਵਿਭਾਗ ਪੰਜਾਬ ਵੱਲੋਂ ਕੈਬਨਿਟ ਮੰਤਰੀ ਸ਼੍ਰੀ ਭਾਰਤ ਭੂਸ਼ਣ ਆਸ਼ੂ ਦੀ ਯੋਗ ਅਗਵਾਈ ਵਿੱਚ ਕੋਵਿਡ-19 ਮਹਾਂਮਾਰੀ ਦੌਰਾਨ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਸਕੀਮ ਅਧੀਨ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ 15 ਕਿਲੋ ਪ੍ਰਤੀ ਜੀਅ ਕਣਕ ਅਤੇ 3 ਕਿਲੋ ਦਾਲ ਪ੍ਰਤੀ ਪਰੀਵਾਰ ਦੇ ਹਿਸਾਬ ਨਾਲ ਤਿੰਨ ਮਹੀਨੇ ਦਾ ਮੁਫਤ ਰਾਸ਼ਨ ਦਿੱਤਾ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਜ਼ਿਲਾ ਖੁਰਾਕ ਤੇ ਸਪਾਲਈ ਕੰਟਰੋਲਰ ਸ਼੍ਰੀਮਤੀ ਜਸਜੀਤ ਕੌਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਜ਼ਿਲਾ ਤਰਨ ਤਾਰਨ ਦੇ ਕੁੱਲ 1,54,890 ਪਰੀਵਾਰਾਂ ਦੇ 6,35,642 ਜੀਆਂ ਨੂੰ ਮੁਫਤ ਰਾਸ਼ਨ ਦੀ ਵੰਡ ਕੀਤੀ ਜਾ ਰਹੀ ਹੈ ਜੋ ਕਿ 30 ਮਈ, 2020 ਤੱਕ ਮੁਕੰਮਲ ਕਰ ਲਈ ਜਾਵੇਗੀ।
ਜ਼ਿਲਾ ਖੁਰਾਕ ਤੇ ਸਪਾਲਈ ਕੰਟਰੋਲਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਉਹ ਗਰੀਬ ਪਰਿਵਾਰ ਜਿਹਨਾਂ ਦੇ ਸਮਾਰਟ ਕਾਰਡ ਨਹੀਂ ਬਣੇ ਹਨ, ਨੂੰ ਸਰਕਾਰ ਵੱਲੋਂ 32000 ਫਰੀ ਰਾਸ਼ਨ ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ ਅਤੇ 5000 ਹੋਰ ਕਿੱਟਾਂ ਤਿਆਰ ਕਰਕੇ ਵੰਡੀਆਂ ਜਾ ਰਹੀਆਂ ਹਨ। ਜਿਸ ਵਿੱਚ 10 ਕਿਲੋ ਆਟਾ, 2 ਕਿਲੋ ਦਾਲ / ਛੋਲੇ ਅਤੇ 2 ਕਿਲੋ ਖੰਡ ਦਿੱਤੀ ਜਾ ਰਹੀ ਹੈ।
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਰਵਾਸੀ ਲੋੜਵੰਦ ਪਰਿਵਾਰਾਂ ਨੂੰ ਆਤਮ ਨਿਰਭਰ ਭਾਰਤ ਸਕੀਮ ਅਧੀਨ 10 ਕਿਲੋ ਆਟਾ 1 ਕਿਲੋ ਕਾਲੇ ਚਨੇ ਅਤੇ ਇੱਕ ਕਿਲੋ ਖੰਡ ਜਾਰੀ ਕੀਤੀ ਜਾ ਰਹੀ, ਜਿਸ ਦੀ ਪੈਕਿੰਗ ਸ਼ੁਰੂ ਹੋ ਗਈ ਹੈ ਅਤੇ ਜਲਦੀ ਹੀ ਇਸ ਦੀ ਵੰਡ ਵੀ ਸ਼ੁਰੂ ਕੀਤੀ ਜਾ ਰਹੀ ਹੈ।
ਉਨਾਂ ਦੱਸਿਆ ਕਿ ਵਿਭਾਗ ਦੇ ਸਮੂਹ ਕਰਮਚਾਰੀਆਂ ਅਤੇ ਰਾਸ਼ਨ ਡਿਪੂ ਹੋਲਡਰਾਂ ਵੱਲੋਂ ਬੜੀ ਤਨਦੇਹੀ ਨਾਲ ਗਰੀਬ ਲੋਕਾਂ ਤੱਕ ਇਹ ਰਾਸ਼ਨ ਘਰ-ਘਰ ਪਹੁੰਚਾਉਣ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ਰਾਸ਼ਨ ਦੀ ਵੰਡ ਦੌਰਾਨ ਸਿਹਤ ਵਿਭਾਗ ਵੱਲੋਂ ਕੋਵਿਡ-19 ਦੇ ਮੱਦੇਨਜਰ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਵੀ ਯਕੀਨੀ ਬਣਾਈ ਜਾ ਰਹੀ ਹੈ। ਉਨਾਂ ਦੱਸਿਆ ਕਿ ਇਸ ਸਕੀਮ ਦੀ ਰੋਜਾਨਾ ਜਿਲਾ ਪ੍ਰਸ਼ਾਸ਼ਨ ਵੱਲੋਂ ਵੀ ਸਮੀਖਿਆ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਇਸ ਮੁਸ਼ਕਲ ਵਾਲੀ ਘੜੀ ਵਿੱਚ ਪੰਜਾਬ ਸਰਕਾਰ ਲੋਕਾਂ ਦੀ ਮਦਦ ਲਈ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ।        
———-