ਬੰਦ ਕਰੋ

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਲਗਾਇਆ ਗਿਆ ਲੋਨ ਮੇਲਾ

ਪ੍ਰਕਾਸ਼ਨ ਦੀ ਮਿਤੀ : 28/11/2024

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਤਰਨ ਤਾਰਨ

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਲਗਾਇਆ ਗਿਆ ਲੋਨ ਮੇਲਾ

67 ਸਵੈ ਸਹਾਇਤਾ ਸਮੂਹਾਂ ਨੂੰ ਕੈਸ਼ ਕ੍ਰੈਡਿਟ ਲਿਮਟ 1 ਕਰੋੜ 50 ਹਜ਼ਾਰ ਰੁਪਏ ਦੇ ਕਰਜੇ ਲਈ ਵੰਡੇ ਗਏ ਮਨਜ਼ੂਰੀ ਪੱਤਰ

ਕਰਜ਼ੇ ਲਈ 27 ਨਵੰਬਰ

ਆਜੀਵਿਕਾ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ (ਪੀ.ਐਸ.ਆਰ.ਐਲ.ਐਮ) ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋ ਸਾਂਝਾ ਚਲਾਇਆ ਜਾ ਰਿਹਾ ਮਿਸ਼ਨ ਹੈ। ਇਹ ਗਰੀਬੀ ਨੂੰ ਜੜੋਂ ਪੁੱਟਣ ਲਈ ਇੱਕ ਮਿਸ਼ਨ ਦੇ ਰੂਪ ਵਿਚ ਸ਼ੁਰੂ ਹੋਇਆ ਪ੍ਰੋਗਰਾਮ ਹੈ। ਇਸ ਸਕੀਮ ਅਧੀਨ ਗਰੀਬ ਪਰਿਵਾਰ ਦੀਆਂ ਔਰਤਾਂ ਵੱਲੋ ਸਵੈ ਸਹਾਇਤਾ ਸਮੂਹ ਬਣਾ ਕੇ ਆਪਣੀ ਰੋਜੀ ਰੋਟੀ ਕਮਾਉਣ ਲਈ ਵੱਖ-ਵੱਖ ਧੰਦੇ ਅਪਣਾਏ ਜਾਂਦੇ ਹਨ। ਇਸ ਮਸ਼ੀਨ ਅਧੀਨ ਬੈਂਕਾਂ ਵੱਲੋ ਸਵੈ ਸਹਾਇਤਾ ਸਮੂਹਾਂ ਨੂੰ ਘੱਟ ਵਿਆਜ ਦਰਾਂ ਤੇ ਕਰਜ਼ੇ ਦਿੱਤੇ ਜਾਂਦੇ ਹਨ। ਅਤੇ ਔਰਤਾਂ ਨੂੰ ਸਵੈ ਨਿਰਭਰ ਬਣਾਇਆ ਜਾਂਦਾ ਹੈ। ਇਸ ਮਸ਼ੀਨ ਅਧੀਨ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਵਰਗ ਨਾਲ ਸਬੰਧਤ ਗਰੀਬ ਪਰਿਵਰ ਦੀਆਂ ਔਰਤਾਂ ਅਤੇ ਉਹਨਾਂ ਦੇ ਪਰਿਵਾਰਿਕ ਮੈਂਬਰ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਿਆ ਜਾਂਦਾ ਹੈ।

          ਇਸ ਮਸ਼ੀਨ ਅਧੀਨ ਅੱਜ ਜਿਲ੍ਹਾ ਪੇਂਡੂ ਵਿਕਾਸ ਭਵਨ ਤਰਨਤਾਰਨ ਵਿਖੇ ਲੋਨ ਮੇਲਾ ਲਗਾਇਆ ਗਿਆ। ਇਸ ਲੋਨ ਮੇਲੇ  ਵਿਚ ਸ਼੍ਰੀ ਸੰਜੀਵ ਕੁਮਾਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਤਰਨਤਾਰਨ ਜੀ ਵੱਲੋ ਮੁੱਖ ਮਹਿਮਾਨ ਵਜੋ ਸਿਰਕਤ ਕੀਤੀ ਗਈ। ਇਸ ਪ੍ਰੋਗਰਾਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵੱਲੋ 67 ਸਵੈ ਸਹਾਇਤਾ ਸਮੂਹਾਂ ਨੂੰ ਕੈਸ਼ ਕ੍ਰੈਡਿਟ ਲਿਮਟ 1 ਕਰੋੜ 50 ਹਜ਼ਾਰ ਰੁਪਏ ਦੇ ਕਰਜ਼ੇ ਲਈ ਮਨਜ਼ੂਰੀ ਪੱਤਰ ਵੰਡੇ ਗਏ। ਜਿਸ ਨਾਲ ਪੇਂਡੂ ਖੇਤਰ ਦੀਆਂ ਔਰਤਾਂ ਆਪਣੇ ਸਵੈ ਰੋਜ਼ਗਾਰ ਦੇ ਧੰਦੇ ਸ਼ੁਰੂ ਕਰਕੇ ਆਪਣਾ ਜੀਵਨ ਪੱਧਰ ਉੱਚਾ ਚੁੱਕ ਸਕਣਗੀਆ। ਇਸ ਮੌਕੇ ਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵੱਲੋ ਸਵੈ ਸਹਾਇਤਾ ਸਮੂਹਾਂ ਦੀਆਂ ਔਰਤਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹਨਾਂ ਨੂੰ ਜੋ ਕਰਜ਼ੇ ਦੀ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ, ਇਸ ਕਰਜ਼ੇ ਨਾਲ ਸਵੈ ਸਹਾਇਤਾ ਸਮੂਹ ਦੇ ਮੈਂਬਰਾਂ ਵੱਲੋ ਆਪਣਾ ਕਾਰੋਬਾਰ ਸ਼ੁਰੂ ਕੀਤਾ ਜਾਵੇ। ਜਿਸ ਨਾਲ ਉਹ ਆਪਣੀ ਗਰੀਬੀ ਰੇਖਾ ਤੋਂ ਉਪਰ ਉੱਠ ਸਕਣ ਅਤੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਸਹੀ ਤਰੀਕੇ ਨਾਲ ਕਰ ਸਕਣ। ਇਸ ਮੌਕੇ  ਤੇ ਹੋਰਨਾਂ ਤੋ ਇਲਾਵਾ ਸ਼੍ਰੀਮਤੀ ਗਰਿਮਾ ਜੈਨ ਐਲ.ਡੀ.ਓ ਆਰ.ਬੀ.ਆਈ, ਸ਼੍ਰੀ ਕਵਲ ਕੁਮਾਰ ਜਿਲ੍ਹਾ ਲੀਡ ਮੈਨੇਜਰ ਪੰਜਾਬ ਨੈਸ਼ਨਲ ਬੈਂਕ ਤਰਨਤਾਰਨ, ਸ਼੍ਰੀ ਦਲਬੀਰ ਸਿੰਘ ਜਿਲ੍ਹਾ ਕੋਆਰਡੀਨੇਟਰ ਪੰਜਾਬ ਗ੍ਰਾਮੀਣ ਬੈਂਕ ਤਰਨਤਾਰਨ, ਸਮੂਹ ਪੀ.ਐਸ.ਆਰ.ਐਲ.ਐਮ ਸਟਾਫ ਅਤੇ ਸਵੈ ਸਹਾਇਤਾ ਸਮੂਹਾਂ  ਦੇ ਮੈਂਬਰ ਹਾਜ਼ਰ ਸਨ। ਲੋਨ ਮੇਲੇ ਦੌਰਾਨ  ਸਵੈ ਸਹਾਇਤਾ ਸਮੂਹਾਂ ਦੇ ਮੈਂਬਰਾਂ ਵਲੋ ਵੱਖ-ਵੱਖ ਤਰ੍ਹਾਂ ਦੇ ਹੱਥੀ ਤਿਆਰ ਕੀਤੇ ਗਏ ਸਾਮਾਨ ਦੀ  ਪ੍ਰਦਰਸ਼ਨੀ ਵੀ ਲਗਾਈ ਗਈ। ਆਖੀਰ ਵਿੱਚ ਜਿਲ੍ਹਾ ਪ੍ਰੋਗਰਾਮ ਮੈਨੇਜਰ ਵੱਲੋ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ ਅਤੇ ਸਾਰੇ ਹਾਜ਼ਰੀਨਾਂ ਦਾ ਲੋਨ ਮੇਲੇ ਵਿੱਚ ਆਉਣ ਲਈ  ਧੰਨਵਾਦ ਕੀਤਾ ਗਿਆ।