ਬੰਦ ਕਰੋ

ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਦਿੱਤੀ ਜਾਂਦੀ ਵਿੱਤੀ ਸਹਾਇਤਾ ਨੂੰ 21000 ਰੁਪਏ ਤੋਂ ਵਧਾ ਕੇ ਕੀਤੀ ਗਈ 51000 ਰੁਪਏ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 10/03/2021
DC Sir
ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਦਿੱਤੀ ਜਾਂਦੀ ਵਿੱਤੀ ਸਹਾਇਤਾ ਨੂੰ 21000 ਰੁਪਏ ਤੋਂ ਵਧਾ ਕੇ ਕੀਤੀ ਗਈ 51000 ਰੁਪਏ-ਡਿਪਟੀ ਕਮਿਸ਼ਨਰ
ਸਕੀਮ ਤਹਿਤ ਲਾਭ ਲੈਣ ਲਈ ਬਿਨੈ-ਪੱਤਰ ਵਿਆਹ ਦੀ ਮਿਤੀ ਤੋਂ 30 ਦਿਨ ਪਹਿਲਾਂ ਅਤੇ ਵਿਆਹ ਦੀ ਮਿਤੀ ਤੋਂ ਬਾਅਦ 30 ਦਿਨ ਦੇ ਅੰਦਰ-ਅੰਦਰ ਨਿਰਧਾਰਤ ਪ੍ਰੋਫਾਰਮੇ ਵਿੱਚ ਦੇਣਾ ਜ਼ਰੂਰੀ
ਤਰਨ ਤਾਰਨ, 10 ਮਾਰਚ :
ਪੰਜਾਬ ਸਰਕਾਰ ਵਲੋਂ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ, ਇਸਾਈ ਬਰਾਦਰੀ ਅਤੇ ਆਰਥਿਕ ਤੌਰ ‘ਤੇ ਪੱਛੜੇ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਸਮੇਂ ਅਤੇ ਵਿਧਵਾਵਾਂ/ਤਲਾਕਸ਼਼ੁਦਾ ਔਰਤਾਂ ਨੂੰ ਦੁਬਾਰਾ ਵਿਆਹ ਕਰਨ ‘ਤੇ 21000 ਰੁਪਏ ਰੁਪਏ ਦੀ ਵਿੱਤੀ ਸਹਾਇਤਾ ਅਸ਼ੀਰਵਾਦ ਵਜੋਂ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ, ਮੁੱਖ ਦਫਤਰ ਮੋਹਾਲੀ ਵੱਲੋਂ ਆਨ ਲਾਈਨ ਮੈਨੇਜਮੈਟ ਸਿਸਟਮ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤੇ ਭੇਜੀ ਜਾਂਦੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਦਿੱਤੀ ਜਾਂਦੀ ਵਿੱਤੀ ਸਹਾਇਤਾ ਨੂੰ 21000 ਰੁਪਏ ਤੋਂ ਵਧਾ ਕੇ 51000 ਰੁਪਏ ਕਰਨ ਦਾ ਐਲਾਨ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਸਬੰਧਿਤ ਪਰਿਵਾਰ ਦੀ ਸਾਲਾਨਾ ਆਮਦਨ 32790/-ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ, ਲੜਕੀ ਦੇ ਮਾਤਾ-ਪਿਤਾ ਪੰਜਾਬ ਰਾਜ ਦੇ ਵਸਨੀਕ ਹੋਣੇ ਚਾਹੀਦੇ ਹਨ, ਸਕੀਮ ਦਾ ਲਾਭ ਇੱਕ ਪਰਿਵਾਰ ਦੀਆਂ ਦੋ ਲੜਕੀਆਂ ਤੱਕ ਸੀਮਿਤ ਹੈ ਅਤੇ ਲੜਕੀ ਦੀ ਉਮਰ 18 ਸਾਲ ਤੋਂ ਵੱਧ ਹੋਣੀ ਚਾਹੀਦੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਲਾਭ ਲੈਣ ਲਈ ਬਿਨੈ-ਪੱਤਰ ਵਿਆਹ ਦੀ ਮਿਤੀ ਤੋਂ 30 ਦਿਨ ਪਹਿਲਾਂ ਅਤੇ ਵਿਆਹ ਦੀ ਮਿਤੀ ਤੋਂ ਬਾਅਦ 30 ਦਿਨ ਦੇ ਅੰਦਰ-ਅੰਦਰ ਨਿਰਧਾਰਤ ਪ੍ਰੋਫਾਰਮੇ ਵਿੱਚ ਦੇਣਾ ਜ਼ਰੂਰੀ ਹੈ।ਉਹਨਾਂ ਦੱਸਿਆ ਕਿ ਇਹ ਬਿਨੈ-ਪੱਤਰ ਸਬੰਧਿਤ ਤਹਿਸੀਲ ਪੱਧਰ ਦੇ ਦਫ਼ਤਰਾਂ ਵਿੱਚ ਦਿੱਤੇ ਜਾ ਸਕਦੇ ਹਨ।
ਜ਼ਿਲ੍ਹਾ ਸਮਾਜਿਕ ਨਿਆ ਤੇ ਅਧਿਕਾਰਤਾ ਅਫ਼ਸਰ, ਤਰਨ ਤਾਰਨ ਸ੍ਰੀ ਬਿਕਰਮਜੀਤ ਸਿੰਘ ਪੁਰੇਵਾਲ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਮਹੀਨਾ ਜਨਵਰੀ, 2020 ਤੋਂ ਜੂਨ, 2020 ਤੱਕ ਕੁੱਲ 1507 ਕੇਸ, ਜਿੰਨ੍ਹਾਂ ਦੀ ਰਕਮ 3 ਕਰੋੜ 16 ਲੱਖ 47 ਹਜ਼ਾਰ ਰੁਪਏ ਦੀ ਅਦਾਇਗੀ ਲਾਭਪਾਤਰੀਆਂ ਨੂੰ ਹੋੋ ਚੁੱਕੀ ਹੈ ।
ਉਹਨਾਂ ਦੱਸਿਆ ਕਿ ਜੁਲਾਈ, 2020 ਤੋਂ ਲੈ ਕੇ ਫਰਵਰੀ, 2021 ਤੱਕ 2588 ਕੇਸਾਂ ਦੇ ਲਾਭਪਾਤਰੀਆਂ ਨੂੰ 5 ਕਰੋੜ 43 ਲੱਖ 48 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੀ ਅਦਾਇਗੀ ਲਈ ਮੁੱਖ ਦਫ਼ਤਰ ਨੂੰ ਭੇਜਿਆ ਗਿਆ ਹੈ, ਜਿੰਨ੍ਹਾਂ ਨੂੰ ਜਲਦੀ ਹੀ ਅਦਾਇਗੀ ਕੀਤੀ ਜਾਵੇਗੀ।