ਬੰਦ ਕਰੋ

ਪੰਜਾਬ ਸਰਕਾਰ ਵੱਲੋਂ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਲਈ ਨਸ਼ਾ ਤਸਕਰਾਂ ਵਿਰੁੱਧ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਮਿਸਾਲੀ ਕਾਰਵਾਈ-ਸੋਨੀਆਂ ਮਾਨ

ਪ੍ਰਕਾਸ਼ਨ ਦੀ ਮਿਤੀ : 23/05/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪੰਜਾਬ ਸਰਕਾਰ ਵੱਲੋਂ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਲਈ ਨਸ਼ਾ ਤਸਕਰਾਂ ਵਿਰੁੱਧ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਮਿਸਾਲੀ ਕਾਰਵਾਈ-ਸੋਨੀਆਂ ਮਾਨ
“ਨਸ਼ਾ ਮੁਕਤੀ ਯਾਤਰਾ” ਦੌਰਾਨ ਨਸ਼ਾ ਮੁਕਤੀ ਮੋਰਚਾ ਦੇ ਮਾਝਾ ਕੋਆਰਡੀਨੇਟਰ ਸੋਨੀਆਂ ਮਾਨ ਨੇ ਪਿੰਡਾਂ ਦੇ ਲੋਕਾਂ ਨੂੰ ਕੀਤਾ ਸੰਬੋਧਨ
ਤਰਨ ਤਾਰਨ, 23 ਮਈ :
ਪਿੰਡਾਂ ਵਿੱਚੋਂ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਲਈ ਸਾਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਾਰਿਆਂ ਨੂੰ ਇੱਕਜੁੱਟ ਹੋ ਕੇ ਪ੍ਰਣ ਕਰਨਾ ਪਵੇਗਾ ਤਾਂ ਹੀ ਅਸੀਂ ਆਪਣੀ ਨੌਜਵਾਨੀ ਨੂੰ ਬਚਾ ਸਕਦੇ ਹਾਂ।ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਨਸ਼ਾ ਮੁਕਤੀ ਮੋਰਚਾ ਦੇ ਮਾਝਾ ਕੋਆਰਡੀਨੇਟਰ ਸੋਨੀਆਂ ਮਾਨ ਨੇ ਅੱਜ ਹਲਕਾ ਪੱਟੀ ਦੇ ਪਿੰਡ ਬਨਵਾਲੀਪੁਰ, ਕਲੇਰ ਅਤੇ ਵਰਾਣਾ ਵਿਖੇ “ਨਸ਼ਾ ਮੁਕਤੀ ਯਾਤਰਾ” ਦੌਰਾਨ ਪਿੰਡਾਂ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ।ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਹਰੀਕੇ ਸ੍ਰ. ਦਿਲਬਾਗ ਸਿੰਘ ਨੇ ਵੀ ਪਿੰਡਾਂ ਵਿੱਚੋਂ ਨਸ਼ਾ ਖਤਮ ਕਰਨ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਲਈ ਨਸ਼ਾ ਤਸਕਰਾਂ ਵਿਰੁੱਧ ਮਿਸਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਤਾਂ ਜੋ ਕੋਈ ਵੀ ਅੱਗੇ ਤੋਂ ਨਸ਼ਾ ਤਸਕਰੀ ਦਾ ਕੰਮ ਨਾ ਕਰੇ ਅਤੇ ਪੰਜਾਬ ਨੂੰ ਮੁੜ ਤੋਂ ਸਿਹਤਮੰਦ ਪੰਜਾਬ ਬਣਾਇਆ ਜਾ ਸਕੇ।
ਇਸ ਮੌਕੇ ਉਹਨਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦੇ ਪੰਚਾਇਤ ਵਿਭਾਗ, ਸਿਹਤ ਵਿਭਾਗ, ਪੁਲਿਸ ਵਿਭਾਗ, ਪਿੰਡ ਵਾਸੀਆਂ, ਪਿੰਡ ਪੱਧਰੀ ਸੁਰੱਖਿਆ ਕਮੇਟੀਆਂ, ਯੂਥ ਕਲੱਬਾਂ ਤੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਸਹਿਯੋਗ ਨਾਲ ਦੇ ਸਾਰਥਿਕ ਸਿੱਟੇ ਨਿਕਲਣੇ ਸ਼ੁਰੂ ਹੋ ਗਏ ਹਨ ਅਤੇ ਜਲਦ ਹੀ ਪੰਜਾਬ ਦੀ ਜਵਾਨੀ ਨੂੰ ਨਸ਼ੇ ਵਰਗੀ ਨਾਮੁਰਾਦ ਬਿਮਾਰੀ ਦੇ ਚੁੰਗਲ ਵਿੱਚੋਂ ਕੱਢ ਕੇ ਆਮ ਜੀਵਨ ਧਾਰਾ ਵਿੱਚ ਲਿਆਂਦਾ ਜਾਵੇਗਾ।
ਇਸ ਮੌਕੇ ਸੋਨੀਆ ਮਾਨ ਨੇ ਹਾਜ਼ਰ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਸਮਾਂ ਦੇਣ।ਉਹਨਾਂ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਉਣ ਅਤੇ ਗੁਰਬਾਣੀ ਨਾਲ ਜੋੜਨ ਤਾਂ ਜੋ ਉਹ ਜ਼ਿੰਦਗੀ ਵਿੱਚ ਸਿੱਧੇ ਰਾਹ ਚੱਲ ਸਕਣ।
ਇਸ ਮੌਕੇ ਸੋਨੀਆ ਮਾਨ ਨੇ ਕਿਹਾ ਕਿ ਜੋ ਲੋਕ ਨਸ਼ੇ ਛੱਡਣ ਦੇ ਚਾਹਵਾਨ ਹਨ, ਉਹ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਜਾਂ ਮਾਨਤਾ ਪ੍ਰਾਪਤ ਕੇਂਦਰਾਂ ਤੋਂ ਹੀ ਆਪਣਾ ਇਲਾਜ ਕਰਵਾਉਣ।ਉਨ੍ਹਾਂ ਕਿਹਾ ਕਿ ਨਸ਼ੇ ਛੱਡਣ ਦੇ ਚਾਹਵਾਨ ਮਰੀਜਾਂ ਦਾ ਪੰਜਾਬ ਸਰਕਾਰ ਵੱਲੋਂ ਇਲਾਜ ਕਰਵਾਉਣ ਉਪਰੰਤ ਉਨ੍ਹਾਂ ਦੇ ਮੁੜ ਵਸੇਬੇ ਦੇ ਵੀ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਉਨ੍ਹਾਂ ਵੱਲੋਂ ਸਮੂਹ ਹਾਜ਼ਰੀਨ ਨੂੰ ਨਸ਼ਿਆ ਵਿਰੁੱਧ ਸਹੁੰ ਵੀ ਚੁਕਵਾਈ ਗਈ।
ਇਸ ਮੌਕੇ ਅਵਤਾਰ ਸਿੰਘ ਬਿੱਲਾ ਸਰਪੰਚ ਸ਼ੇਰੋਂ, ਗੁਰਲਾਭ ਸਿੰਘ ਸਰਪੰਚ ਸ਼ਹਾਬਪੁਰ, ਜਸਪਾਲ ਸਿੰਘ ਸਰਪੰਚ ਡਿਆਲ, ਜਗਜੀਤ ਸਿੰਘ ਸਰਪੰਚ ਲੌਹੁਕਾ, ਸੁਖਦੇਵ ਸਿੰਘ ਸਰਪੰਚ ਜੌੜਾ ਅਤੇ ਜਸਵੰਤ ਸਿੰਘ ਸਰਪੰਚ ਵਰਾਣਾ ਤੋਂ ਇਲਾਵਾ ਪਿੰਡਾਂ ਦੀਆਂ ਪੰਚਾਇਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।