ਪੰਜਾਬ ਸਰਕਾਰ ਵੱਲੋਂ ਯੁਵਕਾਂ ਦੀ ਲਿਖਤੀ ਪੇਪਰ ਅਤੇ ਫਿ਼ਜੀਕਲ ਟੈਸਟ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪੰਜਾਬ ਸਰਕਾਰ ਵੱਲੋਂ ਯੁਵਕਾਂ ਦੀ ਲਿਖਤੀ ਪੇਪਰ ਅਤੇ ਫਿ਼ਜੀਕਲ ਟੈਸਟ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ
ਸੀ. ਆਰ. ਪੀ. ਐਫ਼., ਬੀ. ਐਸ. ਐੱਫ਼., ਸੀ. ਏ. ਪੀ. ਐੱਫ਼. ਅਤੇ ਪੰਜਾਬ ਪੁਲਿਸ ਫੋਰਸ ਆਦਿ ਵਿੱਚ ਭਰਤੀ ਹੋਣ ਦੇ ਚਾਹਵਾਨ ਯੁਵਕ ਲੈ ਸਕਦੇ ਹਨ ਲਾਭ
ਤਰਨ ਤਾਰਨ, 21 ਅਕਤੂਬਰ :
ਸੀ-ਪਾਈਟ ਕੈਂਪ, ਪੱਟੀ (ਤਰਨ-ਤਾਰਨ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ-ਪਾਈਟ ਕੈਂਪ, ਪੱਟੀ ਵਿਖੇ ਤਰਨ ਤਾਰਨ ਜ਼ਿਲ੍ਹੇ ਦੇ ਜੋ ਯੁਵਕ ਸੀ. ਆਰ. ਪੀ. ਐਫ਼., ਬੀ. ਐਸ. ਐੱਫ਼., ਸੀ. ਏ. ਪੀ. ਐੱਫ਼. ਅਤੇ ਪੰਜਾਬ ਪੁਲਿਸ ਫੋਰਸ ਆਦਿ ਵਿੱਚ ਭਰਤੀ ਹੋਣਾ ਚਾਹੁੰਦੇ ਹਨ।ਉਨ੍ਹਾਂ ਯੁਵਕਾਂ ਨੂੰ ਫਿ਼ਜੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ 14 ਅਕਤੂਬਰ 2024 ਤੋਂ ਬਿਲਕੁੱਲ ਮੁਫ਼ਤ ਚੱਲ ਰਹੀ ਹੈ, ਯੁਵਕ ਜਲਦੀ ਤੋਂ ਜਲਦੀ ਸਵੇਰੇ 09 ਵਜੇ ਤੋਂ 11:30 ਵਜੇ ਤੱਕ ( ਸੋਮਵਾਰ ਤੋਂ ਸ਼ੁੱਕਰਵਾਰ ਤੱਕ ) ਸੀ-ਪਾਈਟ ਕੈਪ, ਪੱਟੀ ਸਰਕਾਰੀ ਆਈ. ਟੀ. ਆਈ. ਵਿਖੇ ਹੇਠ ਲਿਖੇ ਦਸ਼ਤਾਵੇਜ਼ ਲੈ ਕੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।
ਉਹਨਾਂ ਦੱਸਿਆ ਕਿ ਕੈਂਪ ਵਿੱਚ ਆਉਣ ਸਮੇਂ ਆਨਲਾਈਨ ਰਜਿਸਟਰੇਸ਼ਨ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਜੋ ਯੁਵਕ 10+2 ਪਾਸ ਹਨ, ਉਹ 10+2 ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ , ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ ।
ਉਹਨਾਂ ਕਿਹਾ ਕਿ ਯੁਵਕ ਦੀ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ , ਪੈਰਾ ਮਿਲਟਰੀ ਫੋਰਸਾਂ / ਪੰਜਾਬ ਪੁਲਿਸ ਲਈ ਛਾਤੀ ਬਿਨ੍ਹਾਂ ਫੁਲਾ ਕੇ 80 ਸੈਂਟੀਮੀਟਰ ਤੇ ਫੁਲਾ ਕੇ 85 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ।ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ।ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 97818-91928 ਅਤੇ 98760-30372 ‘ਤੇ ਸਪੰਰਕ ਕੀਤਾ ਜਾ ਸਕਦਾ ਹੈ ।