ਬੰਦ ਕਰੋ

ਪੰਜਾਬ ਸਰਕਾਰ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਡਿਜ਼ੀਟਲ ਸਹੂਲਤਾਂ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 22/12/2020
ਦਫ਼ਤਰ ਜ਼ਿਲ਼੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪੰਜਾਬ ਸਰਕਾਰ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਡਿਜ਼ੀਟਲ ਸਹੂਲਤਾਂ-ਡਿਪਟੀ ਕਮਿਸ਼ਨਰ
ਮੁੱਖ ਮੰਤਰੀ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕਡੰਰੀ ਸਕੂਲ ਸੁਰਸਿੰਘ ਨੂੰ ਪ੍ਰਦਾਨ ਕੀਤੇ ਗਏ 40 ਟੈਬਲੇਟ
ਤਰਨ ਤਾਰਨ, 22 ਦਸੰਬਰ: 
ਪੰਜਾਬ ਸਰਕਾਰ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਡਿਜ਼ੀਟਲ ਸਹੂਲਤਾਂ ਦੀ ਲੜੀ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜ ਦੇ 22 ਸਕੂਲਾਂ ਨੂੰ 877 ਟੈਬਲੇਟ ਪ੍ਰਦਾਨ ਕੀਤੇ ਹਨ। ਜਿਸ ਤਹਿਤ ਤਰਨਤਾਰਨ ਜਿਲ੍ਹੇ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੁਰਸਿੰਘ ਨੂੰ ਵੀ 40 ਟੈਬਲੇਟ ਦਿੱਤੇ ਗਏ ਹਨ। 
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਟੈਬਲਟ ਵੰਡਣ ਦੀ ਸ਼ੁਰੂਆਤ ਬੀਤੇ ਦਿਨੀ ਮੁੱਖ ਮੰਤਰੀ ਵੱਲੋਂ ਰਾਜ ਪੱਧਰੀ ਸਮਾਗਮ ‘ਚ ਕੀਤੀ ਗਈ ਸੀ। ਜਿਸ ਤਹਿਤ ਤਰਨਤਾਰਨ ਜਿਲ੍ਹੇ ਦੇ ਸਕੂਲ ਨੂੰ ਦਿੱਤੇ ਜਾਣ ਵਾਲੇ ਟੈਬਲੇਟ ਵੀ ਵਿਭਾਗ ਰਾਹੀਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੁਰਸਿੰਘ ਨੂੰ ਪ੍ਰਦਾਨ ਕਰ ਦਿੱਤੇ ਗਏ ਹਨ। 
ਇਸ ਸਬੰਧੀ ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਤਰਨਤਾਰਨ, ਸ੍ਰੀ ਸਤਨਾਮ ਸਿੰਘ ਬਾਠ ਨੇ ਦੱਸਿਆ ਕਿ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਤੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੂਰਅੰਦੇਸ਼ੀ ਸੋਚ ਸਦਕਾ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸਕੂਲਾਂ ਦੀ ਵਿਭਾਗ ਵੱਲੋਂ ਚੋਣ ਕੀਤੀ ਗਈ ਸੀ, ਜਿਸ ਤਹਿਤ ਉਨ੍ਹਾਂ ਦੇ ਜਿਲ੍ਹੇ ਦੇ ਇੱਕ ਸਕੂਲ ਦੀ ਚੋਣ ਹੋਈ ਸੀ। ਡੀ. ਈ. ਓ. (ਸੈ.) ਤਰਨਤਾਰਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਤਹਿਤ ਹੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਗਣਿਤ ਵਿਸ਼ੇ ਦੀ ਆਧੁਨਿਕ ਤਕਨੀਕਾਂ ਨਾਲ ਸਿੱਖਿਆ ਦਿੱਤੀ ਜਾਂਦੀ ਹੈ। ਇਸੇ ਤਹਿਤ ਹੀ ਟੈਬਲਟ ਮਿਲਣ ਨਾਲ ਵਿਦਿਆਰਥੀਆਂ ਨੂੰ ਅਸਾਨ ਤੇ ਤਾਜਾ-ਤਾਰੀਨ ਵਿੱਦਿਅਕ ਸਮੱਗਰੀ ਤੇ ਵਿਧੀਆਂ ਨਾਲ ਪੜ੍ਹਨ ਦਾ ਮੌਕਾ ਮਿਲੇਗਾ। 
ਸਕੈਡੰਰੀ ਸਕੂਲ ਸੁਰਸਿੰਘ ਕੰਨਿਆਂ ਦੇ ਪ੍ਰਿੰਸੀਪਲ ਸ਼੍ਰੀਮਤੀ ਰੀਟਾ ਮਹਾਜਨ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ‘ਚ ਟੈਬਲਟ ਦੀ ਸਹੂਲਤ ਹੋਣ ਨਾਲ  ਨੂੰ ਗਣਿਤ ਵਿਸ਼ਾ ਪੜ੍ਹਨ ‘ਚ ਰੁਚੀ ਵੀ ਵਧੇਗੀ ਅਤੇ ਸਰਲ ਵਿਧੀਆਂ ਨਾਲ ਵਿਦਿਆਰਥੀ ਗਣਿਤ ਵਿਸ਼ੇ ‘ਚ ਜਲਦੀ ਮੁਹਾਰਤ ਹਾਸਲ ਕਰਨਗੇ। ਉਨ੍ਹਾਂ ਪੰਜਾਬ ਸਰਕਾਰ ਦੇ ਉੱਦਮ ਦੀ ਸ਼ਲਾਘਾ ਕੀਤੀ ਅਤੇ ਨਾਲ ਹੀ ਵਿਸ਼ਵਾਸ਼ ਪ੍ਰਗਟ ਕੀਤਾ ਕਿ ਉਨ੍ਹਾਂ ਦੇ ਸਕੂਲ ਦੀਆਂ ਗਣਿਤ ਅਧਿਆਪਕ ਆਪਣੇ ਵਿਸ਼ੇ ਨੂੰ ਹੋਰ ਵਧੇਰੇ ਉਤਸ਼ਾਹ ਨਾਲ ਪੜ੍ਹਾਉਣਗੇ।
——–