ਬੰਦ ਕਰੋ

ਪੰਜਾਬ ਸਰਕਾਰ ਵੱਲੋਂ 30 ਦਸੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਹੋਵੇਗੀ ਮਾਝਾ ਖੇਤਰ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ-ਡਿਪਟੀ ਕਮਿਸ਼ਨਰ 

ਪ੍ਰਕਾਸ਼ਨ ਦੀ ਮਿਤੀ : 15/12/2022
1
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ 
 
ਪੰਜਾਬ ਸਰਕਾਰ ਵੱਲੋਂ 30 ਦਸੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਹੋਵੇਗੀ ਮਾਝਾ ਖੇਤਰ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ-ਡਿਪਟੀ ਕਮਿਸ਼ਨਰ 
 
ਜਿਲ੍ਹਾ ਤਰਨਤਾਰਨ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨੂੰ ਪਹੁੰਚਣ ਦੀ ਕੀਤੀ ਅਪੀਲ
 
ਤਰਨ ਤਾਰਨ, 15 ਦਸੰਬਰ :
 
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲ ਕਦਮੀ ’ਤੇ ਪ੍ਰਵਾਸੀ ਪੰਜਾਬੀ ਭਾਰਤੀਆਂ ਨਾਲ ਰਾਜ ਭਰ ਵਿੱਚ 16 ਦਸੰਬਰ ਤੋਂ ਉਲੀਕੀਆਂ ਗਈਆਂ ਪੰਜਾਬੀ ਐਨ. ਆਰ. ਆਈਜ਼ ਨਾਲ ਮਿਲਣੀਆਂ ਤਹਿਤ ਮਾਝਾ ਖੇਤਰ ਨਾਲ ਸਬੰਧਤ ਚਾਰ ਜ਼ਿਲਿਆਂ ਤਰਨਤਾਰਨ  ਅੰਮ੍ਰਿਤਸਰ, ਗੁਰਦਾਸਪੁਰ ਅਤੇ  ਪਠਾਨਕੋਟ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ 30 ਦਸੰਬਰ ਨੂੰ ਸਵੇਰੇ 10 ਵਜੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਦੇ ਕਨਵੈਨਸ਼ਨ ਸੈਂਟਰ ਵਿਖੇ ਕੀਤੀ ਜਾਵੇਗੀ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਇਨ੍ਹਾਂ ਮਿਲਣੀਆਂ ਦੌਰਾਨ ਐਨ.ਆਰ.ਆਈਜ਼ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ’ਚ ਸੂਬੇ ਦੇ ਐਨ. ਆਰ. ਆਈ. ਮਾਮਲਿਆਂ ਨਾਲ ਸਬੰਧਤ ਉੱਚ ਅਧਿਕਾਰੀ, ਇਨ੍ਹਾਂ ਜ਼ਿਲੇਆਂ ਦੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹਿਣਗੇ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਮਿਲਣੀਆਂ ਦਾ ਮੰਤਵ ਪ੍ਰਵਾਸੀ ਪੰਜਾਬ ਭਾਰਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਦਾ ਹੱਲ ਕਰਨਾ ਹੈ। ਉਨ੍ਹਾਂ  ਜ਼ਿਲਾ ਤਰਨ ਤਾਰਨ  ਨਾਲ ਸਬੰਧਤ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਇਸ ਮਿਲਣੀ ਦੌਰਾਨ 30 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਪੁੱਜਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਲਈ ਉੱਥੇ ਮੌਕੇ ’ਤੇ ਹੀ ਰਜਿਸਟਰੇਸ਼ਨ ਕਾਊਂਟਰ ਲਗਾਏ ਜਾਣਗੇੇ ਅਤੇ ਜੇਕਰ ਕੋਈ ਚਾਹੇ ਤਾਂ ਈ ਸਰਵਿਸਜ਼ ਡਾਟ ਪੰਜਾਬ ਡਾਟ ਜੀ. ਓ. ਵੀ. ਡਾਟ ਇੰਨ ’ਤੇ ਵੀ ਆਪਣੀ ਰਜਿਸਟਰੇਸ਼ਨ ਕਰਵਾ ਸਕਦਾ ਹੈ।