ਪੱਟੀ ਹਲਕੇ ਵਿੱਚ 10 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ ਨਹਿਰੀ ਖਾਲਿਆਂ ਨੂੰ ਪੱਕਿਆਂ ਕਰਨ ਦਾ ਕੰਮ-ਚੇਅਰਮੈਨ ਰਣਜੀਤ ਸਿੰਘ ਚੀਮਾ
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਪੱਟੀ ਹਲਕੇ ਵਿੱਚ 10 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ ਨਹਿਰੀ ਖਾਲਿਆਂ ਨੂੰ ਪੱਕਿਆਂ ਕਰਨ ਦਾ ਕੰਮ-ਚੇਅਰਮੈਨ ਰਣਜੀਤ ਸਿੰਘ ਚੀਮਾ
ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਚੀਮਾ ਕਲਾਂ ਵਿਖੇ ਨਹਿਰੀ ਖਾਲਿਆਂ ਨੂੰ ਪੱਕਾ ਕਰਨ ਦੇ ਕੰਮ ਦਾ ਕੀਤਾ ਉਦਘਾਟਨ
ਤਰਨ ਤਾਰਨ, 05 ਮਈ:
ਤਰਨ ਤਾਰਨ ਦੇ ਹਲਕਾ ਪੱਟੀ ਦੇ ਪਿੰਡ ਚੀਮਾ ਕਲਾਂ ਵਿਖੇ ਨਹਿਰੀ ਖਾਲਿਆਂ ਨੂੰ ਪੱਕਾ ਕਰਨ ਦੇ ਕੰਮ ਦਾ ਉਦਘਾਟਨ ਅੱਜ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਵੱਲੋਂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ 10 ਕਰੋੜ ਰੁਪਏ ਦੀ ਲਾਗਤ ਨਾਲ ਪੱਟੀ ਹਲਕੇ ਵਿੱਚ ਖਾਲਿਆਂ ਨੂੰ ਪੱਕਿਆਂ ਕਰਨ ਦਾ ਕੰਮ ਕੀਤਾ ਜਾਵੇਗਾ ਅਤੇ ਨਹਿਰੀ ਪਾਣੀ ਹਰ ਇਕ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਕਿਸਾਨਾਂ ਨੂੰ ਖੇਤਾਂ ਵਿੱਚ ਸਿੰਚਾਈ ਲਈ ਪਾਣੀ ਨਿਰਵਿਘਨ ਮਿਲ ਸਕੇ।
ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਸੁਪਨੇ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਉਦੇਸ਼ ਦੀ ਪੂਰਤੀ ਹਿੱਤ ਵਿਧਾਨ ਸਭਾ ਹਲਕਾ ਪੱਟੀ ਵਿੱਚ ਨਹਿਰੀ ਖਾਲਿਆਂ ਨੂੰ ਪੱਕੇ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ।