ਬੰਦ ਕਰੋ

ਫਾਰਮ ਸਲਾਹਕਾਰ ਸੇਵਾ ਕੇਂਦਰ ਤਰਨ ਤਾਰਨ ਵੱਲੋਂ

ਪ੍ਰਕਾਸ਼ਨ ਦੀ ਮਿਤੀ : 21/11/2024

ਦਫਤਰ ਜਿਲ੍ਹਾ ਲੋਕ ਸੰਪਰਕ ਅਫਸ, ਤਰਨ ਤਾਰਨ
ਫਾਰਮ ਸਲਾਹਕਾਰ ਸੇਵਾ ਕੇਂਦਰ ਤਰਨ ਤਾਰਨ ਵੱਲੋਂ
ਆਲੂ ਦੀਆਂ ਬਿਮਾਰੀਆਂ ਬਾਰੇ ਕੀਤਾ ਗਿਆ ਵਿਚਾਰ ਗੌਸ਼ਟੀ ਦਾ ਆਯੋਜਨ
ਤਰਨਤਾਨਰ 21 ਨਵੰਬਰ :
ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵੱਲੋਂ ਪਿੰਡ ਕੰਗ ਵਿਖੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਪੌਦਾ ਰੋਗ ਵਿਭਾਗ ਦੇ ਸਹਿਯੋਗ ਨਾਲ “ਆਲੂਆਂ ਦੀਆਂ ਬਿਮਾਰੀਆਂ” ਬਾਰੇ ਵਿਚਾਰ ਗੌਸ਼ਟੀ ਦਾ ਆਯੋਜਨ ਕੀਤਾ ਗਿਆ। ਇਸ ਗੌਸ਼ਟੀ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਆਲੂਆਂ ਦੀਆਂ ਬਿਮਾਰੀਆਂ ਅਤੇ ਉਨ੍ਹਾਂ ਦੇ ਪ੍ਰਬੰਧਨ ਬਾਰੇ ਜਾਗਰੂਕ ਕਰਨਾ ਸੀ। ਇਸ ਸਮਾਗਮ ਵਿੱਚ 70 ਦੇ ਕਰੀਬ ਕਿਸਾਨਾਂ ਨੇ ਭਾਗ ਲਿਆ।
ਡਾ: ਪਰਵਿੰਦਰ ਸਿੰਘ, ਇੰਚਾਰਜ, ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਨੇ ਪੀ ਏ ਯੂ, ਤੋਂ ਆਈ ਟੀਮ ਦਾ ਸਵਾਗਤ ਕੀਤਾ । ਉਹਨਾਂ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਕਿਸੇ ਵੀ ਕਿਸਮ ਦੇ ਖੇਤੀਬਾੜੀ ਕਾਰਜਾਂ ਨੂੰ ਕਰਨ ਤੋਂ ਪਹਿਲਾਂ ਖੇਤੀਬਾੜੀ ਮਾਹਿਰਾਂ ਦੀ ਸਲਾਹ ਜ਼ਰੂਰ ਲੈਣ। ਉਹਨਾਂ ਨੇ ਘਰੇਲੂ ਬਗੀਚੀ ਨੂੰ ਅਪਣਾਉਣ ਲਈ ਉਤਸ਼ਾਹਿਤ ਕੀਤਾ ।
ਡਾ: ਅਮਰਜੀਤ ਸਿੰਘ, ਪ੍ਰਿੰਸੀਪਲ ਪਸਾਰ ਵਿਗਿਆਨੀ (ਪੌਦਾ ਰੋਗ) ਨੇ ਤਕਨੀਕੀ ਸੈਸ਼ਨ ਦੀ ਸ਼ੁਰੂਆਤ ਕਰਦੇ ਹੋਏ ਆਲੂਆਂ ਦੀਆਂ ਬਿਮਾਰੀਆਂ ਦੇ ਲੱਛਣ ਅਤੇ ਉਹਨਾਂ ਦੀ ਰੋਕਥਾਮ ਬਾਰੇ ਵਿਸਥਾਰ ਵਿੱਚ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ ।
ਡਾ: ਪ੍ਰਭਜੋਤ ਸਿੰਘ ਸੰਧੂ, ਮੁਖੀ, ਪੌਦਾ ਰੌਗ ਵਿਭਾਗ, ਪੀ ਏ ਯੂ, ਨੇ ਵੱਖ-ਵੱਖ ਫ਼ਸਲਾਂ ਵਿੱਚ ਬਿਮਾਰੀਆਂ ਦੇ ਪ੍ਰਬੰਧਨ ਬਾਰੇ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਕੀਤਾ । ਉਨ੍ਹਾਂ ਦੱਸਿਆ ਕਿ ਪੌਦਿਆਂ ਦੇ ਵੱਖ ਵੱਖ ਰੋਗ ਪ੍ਰਬੰਧਨਾਂ ਨੂੰ ਲਗਾਤਾਰ ਵਧਦੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ । ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਪੀ ਏ ਯੂ ਦੀਆਂ ਸਿਫ਼ਾਰਸ਼ ਕੀਤੀਆਂ ਕਿਸਮਾਂ ਜੋ ਬਿਮਾਰੀਆਂ ਦਾ ਟਾਕਰਾ ਕਰਦੀਆਂ ਹਨ, ਦੀ ਕਾਸ਼ਤ ਕਰਨ ਨਾਲ ਝਾੜ ਵਿੱਚ ਵਾਧਾ ਕੀਤਾ ਜਾ ਸਕਦਾ ਹੈ । ਉਨ੍ਹਾਂ ਫਸਲਾਂ ‘ਤੇ ਕੀਟਨਾਸ਼ਕਾਂ ਦੀ ਸੁਰੱਖਿਤ ਵਰਤੋਂ ਕਰਨ ਲਈ ਜੋਰ ਦਿੱਤਾ।
ਡਾ: ਨਰਿੰਦਰਪਾਲ ਸਿੰਘ, ਪ੍ਰਿੰਸੀਪਲ ਪਸਾਰ ਵਿਗਿਆਨੀ (ਫਾਰਮ ਪ੍ਰਬੰਧਨ), ਫਾਰਮ ਸਲਾਹਕਾਰ ਸੇਵਾ ਕੇਂਦਰ, ਖੇਤੀਬਾੜੀ ਫਸਲਾਂ ਦੇ ਰਿਕਾਰਡ ਰੱਖਣ ਅਤੇ ਵਿੱਤੀ ਪ੍ਰਬੰਧਨ ‘ਤੇ ਜਾਣਕਾਰੀ ਸਾਂਝੀ ਕੀਤੀ । ਉਨ੍ਹਾਂ ਫ਼ਸਲਾਂ ਦੀ ਸਫ਼ਲ ਕਾਸ਼ਤ ਲਈ ਵੱਖ-ਵੱਖ ਤਕਨੀਕਾਂ ਬਾਰੇ ਚਰਚਾ ਕੀਤੀ।
ਡਾ: ਪਰਮਿੰਦਰ ਕੌਰ, ਸੀਨੀਅਰ ਪਸਾਰ ਵਿਗਿਆਨੀ (ਪੌਦਾ ਰੋਗ) ਨੇ ਵੱਖ-ਵੱਖ ਫ਼ਸਲਾਂ ਵਿੱਚ ਬੀਜ ਸੋਧ ਦੀ ਮਹੱਤਤਾ ਬਾਰੇ ਦੱਸਿਆ । ਉਨ੍ਹਾਂ ਕਿਸਾਨਾਂ ਨੂੰ ਖੇਤੀ ਕਾਰਜਾਂ ਤੋਂ ਵੱਧ ਤੋਂ ਵੱਧ ਲਾਭ ਲੈਣ ਲਈ ਯੂਨੀਵਰਸਿਟੀ ਦੇ ਮਾਹਿਰਾਂ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ।
ਡਾ: ਸਵਰੀਤ ਖਹਿਰਾ, ਜਿਲ੍ਹਾ ਪਸਾਰ ਮਾਹਿਰ (ਫਲ ਵਿਗਿਆਨੀ) ਨੇ ਨਵੇਂ ਲਗਾਏ ਫਲਾਂ ਵਾਲੇ ਪੌਦਿਆਂ ਦੀ ਦੇਖਭਾਲ ਬਾਰੇ ਦੱਸਿਆ ਅਤੇ ਅਖੀਰ ਵਿੱਚ ਸਾਰੇ ਆਏ ਕਿਸਾਨਾਂ ਅਤੇ ਵਿਗਿਆਨੀਆਂ ਦਾ ਧੰਨਵਾਦ ਕੀਤਾ।