ਬਾਗਬਾਨੀ ਵਿਭਾਗ ਵੱਲੋਂ ਜਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਲਗਾਏ ਜਾਣਗੇ 05 ਹਜ਼ਾਰ ਫਲਦਾਰ ਪੌਦੇ
ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਬਾਗਬਾਨੀ ਵਿਭਾਗ ਵੱਲੋਂ ਜਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਲਗਾਏ ਜਾਣਗੇ 05 ਹਜ਼ਾਰ ਫਲਦਾਰ ਪੌਦੇ
ਡਿਪਟੀ ਕਮਿਸ਼ਨਰ ਸ੍ਰੀ ਮੋਨੀਸ਼ ਕੁਮਾਰ ਵਲੋਂ 15 ਜੁਲਾਈ ਨੂੰ ਕੀਤੀ ਜਾਵੇਗੀ ਫਲਦਾਰ ਪੌਦੇ ਲਗਾਉਣ ਦੀ ਸ਼ੁਰੂਆਤ
ਤਰਨ ਤਾਰਨ, 12 ਜੁਲਾਈ :
ਬਾਗਬਾਨੀ ਵਿਭਾਗ ਵੱਲੋਂ ਜਿਲ੍ਹੇ ਵਿੱਚ 15 ਜੁਲਾਈ ਤੋਂ ਸਰਕਾਰੀ ਸਕੂਲਾਂ ਦੇ ਵਿਹੜੇ ਅੰਦਰ ਫਲਦਾਰ ਪੌਦੇ ਲਗਾਉਣ ਦੀ ਮੁਹਿੰਮ ਆਰੰਭੀ ਜਾਵੇਗੀ। ਇਸਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਵਲੋਂ ਕੀਤੀ ਜਾਵੇਗੀ, ਜਿਸ ਤਹਿਤ ਤਹਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਕਵਰ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਵੱਲੋਂ ਇਸ ਮੁਹਿੰਮ ਲਈ ਬਾਗਬਾਨੀ ਵਿਭਾਗ ਤੇ ਸਕੂਲੀ ਸਿੱਖਿਆ ਵਿਭਾਗ ਨੂੰ ਸਾਂਝੀਆਂ ਟੀਮਾਂ ਦਾ ਗਠਨ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਪੌਦਿਆਂ ਦੀ ਸਾਂਭ ਸੰਭਾਲ ਨੂੰ ਵੀ ਯਕੀਨੀ ਬਣਾਇਆ ਜਾ ਸਕੇ। ਡਿਪਟੀ ਡਾਇਰੈਕਟਰ ਬਾਗਬਾਨੀ ਸ੍ਰੀ ਹਰਭਜਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀਮਤੀ ਸ਼ਲਿੰਦਰ ਕੌਰ, ਆਈ.ਐਫ.ਐਸ. ਡਾਇਰੈਕਟਰ ਬਾਗਬਾਨੀ, ਪੰਜਾਬ ਦੀ ਅਗਵਾਈ ਹੇਠ ਪੂਰੇ ਪੰਜਾਬ ਦੇ ਸਰਕਾਰੀ ਸਕੂਲਾਂ ਅੰਦਰ 1.25 ਲੱਖ ਫਲਦਾਰ ਪੌਦੇ ਲਾਉਣ ਦਾ ਟੀਚਾ ਹੈ। ਜ਼ਿਲ੍ਹਾ ਤਰਨ ਤਾਰਨ ਅੰਦਰ ਲਗਭਗ 500 ਸਕੂਲਾਂ ਅੰਦਰ 5000 ਪੌਦੇ ਲਗਾਏ ਜਾਣੇ ਹਨ। ਬਾਗਬਾਨੀ ਵਿਕਾਸ ਅਫਸਰ ਨੇ ਦੱਸਿਆ ਕਿ ਮਾਨਸੂਨ ਸੀਜ਼ਨ ਦੌਰਾਨ ਦੇਸੀ ਫਲਦਾਰ ਪੌਦੇ ਜਿਵੇਂ ਕਿ ਅਮਰੂਦ, ਅੰਬ, ਜਾਮਨ, ਕਿੰਨੂ ਆਦਿ ਦੇ ਬੂਟੇ ਲਾਉਣ ਦੀ ਮੁਹਿੰਮ ਲਈ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।