ਬਿਹਤਰੀਨ ਸਹੂਲਤਾਂ ਨਾਲ ਲੈਸ ਹਨ ਅੱਜ ਦੇ ਸਰਕਾਰੀ ਸਕੂਲ – ਸੰਧੂ
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਬਿਹਤਰੀਨ ਸਹੂਲਤਾਂ ਨਾਲ ਲੈਸ ਹਨ ਅੱਜ ਦੇ ਸਰਕਾਰੀ ਸਕੂਲ – ਸੰਧੂ
ਤਰਨ ਤਾਰਨ 02 ਮਈ
ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਦੀ ਉਦੇਸ਼ ਨਾਲ ਪੰਜਾਬ ਸਰਕਾਰ ਲਗਾਤਾਰ ਆਧੁਨਿਕ ਬੁਨਿਆਦੀ ਸਹੂਲਤਾਂ ਦੇਣ ਲਈ ਪੂਰੀ ਤਨਦੇਹੀ ਨਾਲ ਕੋਸ਼ਿਸ਼ ਕਰ ਰਹੀ ਹੈ। ਇਸ ਮੰਤਵ ਲਈ ਕਰੋੜਾਂ ਰੁਪਏ ਦੀ ਲਾਗਤ ਨਾਲ ਚੱਲ ਰਹੇ ਵਿਕਾਸ ਕਾਰਜਾਂ ਨਾਲ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਇਆ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਅੱਜ ਦੇ ਸਰਕਾਰੀ ਸਕੂਲ ਹਰੇਕ ਪੱਖ ਤੋਂ ਬਿਹਤਰੀਨ ਸਹੂਲਤਾਂ ਨਾਲ ਲੈਸ ਹਨ ਅਤੇ ਵਿਦਿਆਰਥੀਆਂ ਨੂੰ ਬਿਹਤਰੀਨ ਸਿੱਖਿਆ ਮੁਹੱਇਆ ਕਰਵਾ ਰਹੇ ਹਨ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰ ਮਨਜਿੰਦਰ ਸਿੰਘ ਲਾਲਪੁਰਾ ਹਲਕਾ ਵਿਧਾਇਕ ਦੀ ਯੋਗ ਅਗਵਾਈ ਸਰਕਾਰੀ ਐਲੀਮੈਂਟਰੀ ਸਕੂਲ ਸ੍ਰੀ ਗੋਇੰਦਵਾਲ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਂਸ ਸ੍ਰੀ ਗੋਇੰਦਵਾਲ ਸਾਹਿਬ, ਸਰਕਾਰੀ ਸੀਨੀਅਰ ਸੰਕੈਂਡਰੀ ਸਕੂਲ ਧੂੰਦਾ, ਸਰਕਾਰੀ ਐਲੀਮੈਂਟਰੀ ਸਕੂਲ ਧੂੰਦਾ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਭੋਈਆਂ ਦੇ ਵੱਖ ਵੱਖ ਸਕੂਲਾਂ ਵਿੱਚ ਪੂਰੇ ਹੋ ਚੁੱਕੇ ਵਿਕਾਸ ਕਾਰਜਾਂ ਦਾ ਉਦਘਾਟਨ ਸ੍ਰ ਹਰਜੀਤ ਸਿੰਘ ਸੰਧੂ ਵੱਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਪੂਰੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਆਪਣੇ ਕਰ ਕਮਲਾਂ ਨਾਲ ਕੀਤਾ ।
ਇਸ ਮੌਕੇ ਇਹਨਾਂ ਸਕੂਲਾਂ ਵਿੱਚ ਅਧਿਆਪਕ ਸਾਹਿਬਾਨ ਵੱਲੋਂ ਕਰਵਾਈ ਜਾਂਦੀ ਮਿਹਨਤ ਅਤੇ ਸਕੂਲਾਂ ਦੀਆਂ ਬਦਲ ਰਹੀਆਂ ਨੁਹਾਰਾਂ ਲਈ ਐਸਾ ਲੱਗਦਾ ਹੈ, ਕਿ ਸਕੂਲ ਮੁੱਖੀਆਂ ਅਤੇ ਸਟਾਫ ਦੀ ਰਜਵੀ ਤਰੀਫ ਕੀਤੀ। ਉਹਨਾਂ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੀ ਬਦਲੀ ਜਾ ਰਹੀ ਨੁਹਾਰ ਤੇ ਖੁਸ਼ੀ ਜਾਹਰ ਕਰਦਿਆਂ ਸਰਕਾਰ ਪਾਸੋਂ ਇੰਝ ਹੀ ਸਕੂਲਾਂ ਦੀ ਮਦਦ ਕਰਦੇ ਰਹਿਣ ਲਈ ਬੇਨਤੀ ਕੀਤੀ । ਉਹਨਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਨਾਲ ਪੂਰੇ ਸੂਬੇ ਦੀ ਸਿੱਖਿਆ ਦਾ ਆਧੁਨਿਕੀ-ਕਰਨ ਕਰ ਦਿੱਤਾ ਜਾਵੇਗਾ।
ਇਸ ਮੌਕੇ ਬੋਲਦਿਆਂ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਂਸ ਗੁਰਪ੍ਰਤਾਪ ਸਿੰਘ ਨੇ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਣਾਉਣ ਲਈ ਦਿੱਤੀਆਂ ਜਾ ਰਹੀਆਂ ਬੁਨਿਆਦੀ ਸਹੂਲਤਾਂ ਲਈ ਸਰਕਾਰ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਸਕੂਲ ਨੂੰ ਵਿਸ਼ਵ ਪੱਧਰੀ ਬਣਾਉਣ ਦਾ ਅਹਿਮ ਫੈਸਲਾ ਲਿਆ। ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੂੰਦਾ ਸ੍ਰ ਬਲਬੀਰ ਸਿੰਘ ਨੇ ਸਰਕਾਰ ਵੱਲੋਂ ਸਕੂਲਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਦੀ ਸਲਾਘਾ ਕਰਦਿਆਂ ਸਕੂਲ ਨੂੰ ਹੋਰ ਬਿਹਤਰੀਨ ਬਣਾਉਣ ਲਈ ਪ੍ਰਣ ਕੀਤਾ ।
ਇਸ ਮੌਕੇ ਸੈਂਟਰ ਹੈਡ ਟੀਚਰ ਸ੍ਰੀ ਗੋਇੰਦਵਾਲ ਸਾਹਿਬ ਸ੍ਰੀਮਤੀ ਅਰੁਨਦੀਪ ਕੌਰ, ਸ: ਹਰਪ੍ਰੀਤ ਸਿੰਘ ਧੁੰਨਾ,ਸ: ਗੁਰਸ਼ਰਨ ਸਿੰਘ (ਪੀ.ਏ. ਟੂ ਐਮ.ਐਲ.ਏ.), ਸ: ਗੁਰਚਰਨ ਸਿੰਘ ਹਲਕਾ ਕੋਆਰਡੀਨੇਟਰ ਸਕੂਲ ਸਿੱਖਿਆ ਕ੍ਰਾਂਤੀ ਖਡੂਰ ਸਾਹਿਬ, ਸ: ਗੁਰਮੀਤ ਸਿੰਘ ਕੋਆਰਡੀਨੇਟਰ ਸਮਾਰਟ ਸਕੂਲ, ਪਿੰਡ ਗੋਇੰਦਵਾਲ ਸਾਹਿਬ ਦੇ ਸਰਪੰਚ ਸ: ਨਿਰਮਲ ਸਿੰਘ ਢੋਟੀ ਦੇ ਭੇਜੇ ਨੁਮਾਇੰਦੇ, ਐਸ ਐਮ ਸੀ ਕਮੇਟੀ ਚੇਅਰਮੈਂਨ, ਕਮੇਟੀ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਬੱਚਿਆਂ ਦੇ ਮਾਤਾ ਪਿਤਾ ਵਿਸ਼ੇਸ਼ ਤੌਰ ਤੇ ਹਾਜਰ ਸਨ ।