ਬੰਦ ਕਰੋ

ਬੀ ਆਈ ਐਸ ਨੇ ਪੱਟੀ ਬਲਾਕ, ਤਰਨਤਾਰਨ ਦੇ ਸਰਪੰਚਾਂ ਅਤੇ ਸਕੱਤਰਾਂ ਲਈ ਜਾਗਰੂਕਤਾ ਪ੍ਰੋਗਰਾਮ ਦਾ ਕੀਤਾ ਗਿਆ ਆਯੋਜਨ 

ਪ੍ਰਕਾਸ਼ਨ ਦੀ ਮਿਤੀ : 24/03/2025

ਬੀ ਆਈ ਐਸ ਨੇ ਪੱਟੀ ਬਲਾਕ, ਤਰਨਤਾਰਨ ਦੇ ਸਰਪੰਚਾਂ ਅਤੇ ਸਕੱਤਰਾਂ ਲਈ ਜਾਗਰੂਕਤਾ ਪ੍ਰੋਗਰਾਮ ਦਾ ਕੀਤਾ ਗਿਆ ਆਯੋਜਨ 

ਤਰਨ ਤਾਰਨ, 20 ਮਾਰਚ

 ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀ ਆਈ ਐਸ), ਜੰਮੂ ਅਤੇ ਕਸ਼ਮੀਰ ਸ਼ਾਖਾ ਦਫ਼ਤਰ (ਜੇ ਕੇ ਬੀ ਓ) ਨੇ ਤਰਨ ਤਾਰਨ ਜ਼ਿਲ੍ਹੇ ਦੇ ਪੱਟੀ ਬਲਾਕ ਦਫ਼ਤਰ ਵਿਖੇ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ, ਪੰਚਾਂ ਅਤੇ ਪੰਚਾਇਤ ਸਕੱਤਰਾਂ ਲਈ ਇੱਕ ਜਾਗਰੂਕਤਾ ਪ੍ਰੋਗਰਾਮ ਸਫਲਤਾ ਪੂਰਵਕ ਆਯੋਜਿਤ ਕੀਤਾ। ਇਹ ਪ੍ਰੋਗਰਾਮ ਸ੍ਰੀ ਹਰਜਿੰਦਰ ਸਿੰਘ ਸੰਧੂ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਤਰਨ ਤਾਰਨ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ ਅਤੇ ਬੀ ਡੀ ਪੀ ਓ ਪੱਟੀ ਸ੍ਰੀ ਗੁਰਜੀਤ ਸਿੰਘ ਦੁਆਰਾ ਤਾਲਮੇਲ ਕੀਤਾ ਗਿਆ , ਅਤੇ ਜਿਨ੍ਹਾਂ ਨੇ ਇਸ ਪਹਿਲ ਕਦਮੀ ਦੀ ਸ਼ਲਾਘਾ ਕੀਤੀ। ਇਸ ਪ੍ਰੋਗਰਾਮ ਦਾ ਉਦੇਸ਼ ਬੀ.ਆਈ.ਐੱਸ. ਮਾਨਕੀ-ਕਰਨ ਅਤੇ ਜ਼ਮੀਨੀ ਪੱਧਰ ‘ਤੇ ਸ਼ਾਸਨ ਅਤੇ ਜਨਤਕ ਸੇਵਾ ਪ੍ਰਦਾਨ ਕਰਨ ਵਿੱਚ ਇਸ ਦੀ ਭੂਮਿਕਾ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ। 80 ਤੋਂ ਵੱਧ ਪੰਚਾਇਤ ਪ੍ਰਤੀ-ਨਿਧੀਆਂ ਨੇ ਸੈਸ਼ਨ ਵਿੱਚ ਸਰਗਰਮੀ ਨਾਲ ਹਿੱਸਾ ਲਿਆ ਅਤੇ ਪੇਂਡੂ ਸ਼ਾਸਨ ਵਿੱਚ ਗੁਣਵੱਤਾ ਦੇ ਮਿਆਰਾਂ ਦੀ ਪਾਲਣਾ ਕਰਨ ਦੀ ਮਹੱਤਤਾ ਬਾਰੇ ਕੀਮਤੀ ਸਮਝ ਪ੍ਰਾਪਤ ਕੀਤੀ।

ਇਕੱਠ ਨੂੰ ਸੰਬੋਧਨ ਕਰਦੇ ਹੋਏ, ਸਰੋਤ ਵਿਅਕਤੀ ਸ਼੍ਰੀ ਕਮਲਜੀਤ ਘਈ ਨੇ ਪੰਚਾਇਤਾਂ ਦੀ ਕੁਸ਼ਲਤਾ ਅਤੇ ਪ੍ਰਭਾਵ-ਸ਼ੀਲਤਾ ਨੂੰ ਬਿਹਤਰ ਬਣਾਉਣ ਵਿੱਚ ਮਾਨਕੀ-ਕਰਨ ਦੀ ਮਹੱਤਤਾ ‘ਤੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਕਿਵੇਂ ਬੀ.ਆਈ.ਐੱਸ ਮਿਆਰਾਂ ਨੂੰ ਅਪਣਾਉਣ ਨਾਲ ਪੇਂਡੂ ਬੁਨਿਆਦੀ ਢਾਂਚੇ ਵਿੱਚ ਵਾਧਾ ਹੋ ਸਕਦਾ ਹੈ  ਅਤੇ ਖਪਤਕਾਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕਦੀ ਹੈ। ਤੇ ਪਿੰਡਾਂ ਦੇ ਸਮੁੱਚੇ ਵਿਕਾਸ ਵਿੱਚ ਯੋਗਦਾਨ ਪਾਇਆ ਜਾ ਸਕਦਾ ਹੈ। ਇਸ ਸੈਸ਼ਨ ਦਾ ਤਾਲਮੇਲ ਸ਼੍ਰੀ ਆਸ਼ੀਸ਼ ਕੁਮਾਰ ਦਿਵੇਦੀ, ਸਟੈਂਡਰਡ ਪ੍ਰਮੋਸ਼ਨ ਅਫਸਰ, ਬੀ ਆਈ ਐਸ ਜੇ ਕੇ ਬੀ ਓ ਦੁਆਰਾ ਕੀਤਾ ਗਿਆ ਸੀ, ਜਿਨ੍ਹਾਂ ਨੇ ਭਾਗੀਦਾਰਾਂ ਨੂੰ ਬੀ ਆਈ ਐਸ ਕੇਅਰ ਐਪ ਨਾਲ ਜਾਣੂ ਕਰਵਾਇਆ। ਇਹ ਐਪ ਉਪਭੋਗਤਾਵਾਂ ਨੂੰ ਬੀ.ਆਈ.ਐੱਸ ਪ੍ਰਮਾਣਿਤ ਉਤਪਾਦਾਂ ਦੀ ਪ੍ਰਮਾਣਿਕਤਾ ਦੀ ਪੁਸ਼ਟੀ ਕਰਨ ਅਤੇ ਘਟੀਆ ਵਸਤੂਆਂ ਦੀ

ਰਿਪੋਰਟ ਕਰਨ ਦੀ ਆਗਿਆ ਦਿੰਦਾ ਹੈ, ਅਤੇ ਜਿਸ ਨਾਲ ਖਪਤਕਾਰਾਂ ਦੇ ਅਧਿਕਾਰਾਂ ਨੂੰ ਮਜ਼ਬੂਤੀ ਮਿਲਦੀ ਹੈ ਤੇ ਗੁਣਵੱਤਾ ਭਰੋਸਾ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ।

ਇਸ ਪਹਿਲ-ਕਦਮੀ ਨੂੰ ਭਾਗੀਦਾਰਾਂ ਵੱਲੋਂ ਬਹੁਤ ਪ੍ਰਸ਼ੰਸਾ ਮਿਲੀ, ਜਿਨ੍ਹਾਂ ਨੇ ਸਥਾਨਕ ਸ਼ਾਸਨ ਵਿੱਚ ਗੁਣਵੱਤਾ ਦੇ ਮਿਆਰਾਂ ਨੂੰ ਏਕੀ ਕ੍ਰਿਤ ਕਰਨ ਦੀ ਮਹੱਤਤਾ ਨੂੰ ਸਵੀਕਾਰ ਕੀਤਾ। ਇਹ ਪ੍ਰੋਗਰਾਮ ਪੇਂਡੂ ਪ੍ਰਤੀ-ਨਿਧੀਆਂ ਨੂੰ ਟਿਕਾਊ ਵਿਕਾਸ ਨੂੰ ਅੱਗੇ ਵਧਾਉਣ ਅਤੇ ਉਨ੍ਹਾਂ ਦੇ ਭਾਈਚਾਰੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਗਿਆਨ ਨਾਲ ਸਸ਼ਕਤ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ।