ਬੇਰੋਜ਼ਗਾਰ ਦਿਵਿਆਂਗ ਪ੍ਰਾਰਥੀਆਂ ਨੂੰ ਸਵੈ-ਰੋਜ਼ਗਾਰ/ਸਕਿੱਲ ਕੋਰਸ ਮੁਹੱਈਆ ਕਰਵਾਉਣ ਲਈ 08 ਦਸੰਬਰ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਲਗਾਇਆ ਜਾਵੇਗਾ ਵਿਸ਼ੇਸ ਕੈਂਪ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਬੇਰੋਜ਼ਗਾਰ ਦਿਵਿਆਂਗ ਪ੍ਰਾਰਥੀਆਂ ਨੂੰ ਸਵੈ-ਰੋਜ਼ਗਾਰ/ਸਕਿੱਲ ਕੋਰਸ ਮੁਹੱਈਆ ਕਰਵਾਉਣ ਲਈ 08 ਦਸੰਬਰ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਲਗਾਇਆ ਜਾਵੇਗਾ ਵਿਸ਼ੇਸ ਕੈਂਪ
ਤਰਨ ਤਾਰਨ, 07 ਦਸੰਬਰ :
ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਦਿਵਿਆਂਗ ਪ੍ਰਾਰਥੀਆਂ ਨੂੰ ਸਵੈ-ਰੋਜ਼ਗਾਰ/ਸਕਿੱਲ ਕੋਰਸ ਮੁਹੱਈਆ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ. ਈ. ਓ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਸ੍ਰੀ ਰਵਿੰਦਰਪਾਲ ਸਿੰਘ ਸੰਧੂ ਦੀ ਰਹਿਨੁਮਾਈ ਹੇਠ 08 ਦਸੰਬਰ, 2022 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਕਮਰਾ ਨੰਬਰ 115, ਪਹਿਲੀ ਮੰਜ਼ਿਲ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤਰਨ ਤਾਰਨ ਵਿਖੇ ਦਿਵਿਆਂਗ ਪ੍ਰਾਰਥੀਆਂ ਲਈ ‘ਸੰਸਾਰ-ਦਿਵਸ’ ਮਨਾਇਆ ਜਾ ਰਿਹਾ ਹੈ।
ਇਸ ਸਬੰਧੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਦਿਵਿਆਂਗ ਪ੍ਰਾਰਥੀਆਂ ਨੂੰ ਸਵੈ-ਰੋਜ਼ਗਾਰ ਅਤੇ ਸਕਿੱਲ ਕੋਰਸਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਉਣ ਤਹਿਤ ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ, ਤਰਨ ਤਾਰਨ, ਡਿਪਟੀ ਡਾਇਰੈਕਟਰ ਡੇਅਰੀ ਵਿਭਾਗ ਤਰਨ ਤਾਰਨ, ਡਿਪਟੀ ਡਾਇਰੈਕਟਰ ਮੱਛੀ ਪਾਲਣ ਤਰਨ ਤਰਨ, ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਤਰਨ ਤਾਰਨ, ਜਿਲ੍ਹਾ ਮੈਨੇਜਰ ਐਸ.ਸੀ.ਐਫ.ਸੀ ਤਰਨ ਤਾਰਨ, ਲੀਡ ਜਿਲ੍ਹਾ ਮੈਨੇਜਰ ਤਰਨ ਤਾਰਨ, ਬੀ. ਐਮ. ਐਮ, ਪੰਜਾਬ ਹੁਨਰ ਵਿਕਾਸ ਮਿਸ਼ਨ ਤਰਨ ਤਾਰਨ, ਜਿਲ੍ਹਾ ਮੈਨੇਜਰ ਸੀ. ਐਸ. ਸੀ, ਤਰਨ ਤਾਰਨ ਦੇ ਸਹਿਯੋਗ ਨਾਲ ਸਵੈ-ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ ਤਾਂ ਜੋ ਦਿਵਿਆਂਗ ਪ੍ਰਾਰਥੀਆਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ / ਸਵੈ-ਰੋਜ਼ਗਾਰ ਸਕੀਮਾਂ/ ਸਕਿੱਲ ਕੋਰਸਾਂ ਅਤੇ ਬੈਂਕ ਤੋਂ ਸਵੈ-ਰੋਜਗਾਰ ਲਈ ਕਰਜਾ ਮੁਹੱਈਆ ਕਰਵਾਉਣ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਜਾ ਸਕੇ।
ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਸ਼੍ਰੀ ਪ੍ਰਭਜੋਤ ਸਿੰਘ, ਜਿਲਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਤਰਨ ਤਾਰਨ ਵੱਲੋਂ ਦੱਸਿਆ ਗਿਆ ਕਿ ਸਵੈ-ਰੋਜ਼ਗਾਰ/ਸਕਿੱਲ ਕੋਰਸ ਕੈਂਪ ਵਿੱਚ ਭਾਗ ਲੈਣ ਲਈ ਚਾਹਵਾਨ ਪ੍ਰਾਰਥੀ ਮਿਤੀ 08 ਦਸੰਬਰ, 2022 ਨੂੰ ਸਵੇਰੇ 10 ਵਜੇ ਤੋਂ ਦੁਪਿਹਰ 01 ਵਜੇ ਤੱਕ ਆਪਣੇ ਪੜਾਈ ਅਤੇ ਬੈਂਕ ਪਾਸਬੁੱਕ, ਅਧਾਰ ਕਾਰਡ, ਪੈਨ ਕਾਰਡ, ਪਾਸਪੋਰਟ ਸਾਈਜ਼ ਤਿੰਨ ਫੋਟੋ ਤੇ ਹੋਰ ਦਸਤਾਵੇਜ, ਅਸਲ ਅਤੇ ਫੋਟੋ ਸਟੇਟ ਲੈ ਕੇ ਸਵੈ-ਰੋਜ਼ਗਾਰ/ਸਕਿੱਲ ਕੋਰਸ ਕੈਂਪ ਵਿੱਚ ਭਾਗ ਲੈ ਸਕਦੇ ਹਨ।
ਰੋਜ਼ਗਾਰ ਅਧਿਕਾਰੀ ਵੱਲੋ ਬੇਰੋਜ਼ਗਾਰ ਅੰਗਹੀਣ ਪ੍ਰਾਰਥੀਆਂ ਨੂੰ ਲਾਭ ਲੈਣ ਲਈ ਇਸ ਸਵੈ-ਰੋਜ਼ਗਾਰ/ਸਕਿੱਲ ਕੋਰਸ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ, ਤਾਂ ਜੋ ਬੇਰੋਜਗਾਰ ਦਿਵਿਆਂਗ ਪ੍ਰਾਰਥੀ ਲੋਨ ਲੈ ਕੇ ਆਪਣਾ ਸਵੈ-ਰੋਜ਼ਗਾਰ ਸ਼ੁਰੂ ਕਰ ਸਕਣ। ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪਲਾਈਨ ਨੰਬਰ 77173-97013 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।