ਬੰਦ ਕਰੋ

ਭਾਰਤੀ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਵਿਸ਼ੇਸ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ-ਜ਼ਿਲ੍ਹਾ ਚੋਣ ਅਫ਼ਸਰ

ਪ੍ਰਕਾਸ਼ਨ ਦੀ ਮਿਤੀ : 13/11/2020
DC
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਭਾਰਤੀ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਵਿਸ਼ੇਸ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ-ਜ਼ਿਲ੍ਹਾ ਚੋਣ ਅਫ਼ਸਰ
ਤਰਨ ਤਾਰਨ, 12 ਨਵੰਬਰ :
ਭਾਰਤੀ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫਸਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਮਿਤੀ 01 ਜਨਵਰੀ, 2021 ਦੇ ਯੋਗਤਾ ਦੇ ਆਧਾਰ `ਤੇ 16 ਨਵੰਬਰ ਤੋਂ 15 ਦਸੰਬਰ ਤੱਕ ਦਾਅਵੇ ਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਉਨਾਂ ਕਿਹਾ ਕਿ 16 ਨਵੰਬਰ ਨੂੰ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਹੋਵੇਗੀ  ਜਦਕਿ 16 ਨਵੰਬਰ ਤੋਂ 15 ਦਸੰਬਰ ਤੱਕ ਦਾਅਵੇ ਤੇ ਇਤਰਾਜ਼ ਦਰਜ ਕਰਵਾਉਣ ਤੋਂ ਬਾਅਦ 5 ਜਨਵਰੀ 2021 ਤੱਕ ਦਾਅਵੇ ਤੇ ਇਤਰਾਜ਼ ਦੂਰ ਕੀਤੇ ਜਾਣਗੇ।
ਇਸ ਤੋਂ ਇਲਾਵਾ 14 ਜਨਵਰੀ ਨੂੰ ਭਾਰਤੀ ਚੋਣ ਕਮਿਸ਼ਨ ਕੋਲੋਂ ਅੰਤਿਮ ਵੋਟਰ ਸੂਚੀਆਂ  ਦੀ ਪ੍ਰਕਾਸ਼ਨਾ ਸਬੰਧੀ ਮਨਜ਼ੂਰੀ ਲੈ ਕੇ 15 ਜਨਵਰੀ ਨੂੰ ਅੰਤਿਮ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਕੀਤੀ ਜਾਵੇਗੀ। ਉਨਾਂ ਕਿਹਾ ਕਿ ਜਿਹੜੇ ਵਿਅਕਤੀ 1 ਜਨਵਰੀ 2021 ਨੂੰ 18 ਸਾਲ ਜਾਂ ਉਸ ਤੋਂ ਵੱਧ ਦੇ ਹੋ ਗਏ ਹਨ ਉਹ ਆਪਣੀ ਵੋਟ ਬਣਵਾਉਣ ਲਈ ਸਬੰਧਿਤ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਦੇ ਦਫਤਰ ਨਾਲ ਸੰਪਰਕ ਕਰਨ।
ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਹੀ ਵੋਟਰ ਸੂਚੀਆਂ ਲਈ ਚੋਣ ਅਮਲੇ ਨੂੰ ਸਹਿਯੋਗ ਦੇਣ ਤਾਂ ਜੋ ਲੋਕਤੰਤਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
—————-