ਭਾਰਤੀ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਹਲਕਾ 21-ਤਰਨਤਾਰਨ ਲਈ ਹੋਣ ਵਾਲੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਲਈ ਸ਼ਡਿਊਲ ਜਾਰੀ-ਜ਼ਿਲ੍ਹਾ ਚੋਣ ਅਫ਼ਸਰ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਭਾਰਤੀ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਹਲਕਾ 21-ਤਰਨਤਾਰਨ ਲਈ ਹੋਣ ਵਾਲੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਲਈ ਸ਼ਡਿਊਲ ਜਾਰੀ-ਜ਼ਿਲ੍ਹਾ ਚੋਣ ਅਫ਼ਸਰ
ਪੋਲਿੰਗ ਬੂਥਾਂ ਦੀ ਰੈਸ਼ਨਲਾਈਜੇਸ਼ਨ 28 ਅਗਸਤ, 2025 ਤੱਕ ਕਰਵਾਈ ਜਾਵੇਗੀ
ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਮਿਤੀ 02 ਸਤੰਬਰ, 2025 ਨੂੰ ਹੋਵੇਗੀ
17 ਸਤੰਬਰ, 2025 (ਬੁੱਧਵਾਰ) ਤੱਕ ਦਾਖਲ ਕੀਤੇ ਜਾ ਸਕਣਗੇ ਦਾਅਵੇ ਅਤੇ ਇਤਰਾਜ
ਤਰਨ ਤਾਰਨ, 20 ਅਗਸਤ:
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ. ਐੱਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਹਲਕਾ 21-ਤਰਨਤਾਰਨ ਲਈ ਹੋਣ ਵਾਲੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਯੋਗਤਾ ਮਿਤੀ 01 ਜੁਲਾਈ, 2025 ਦੇ ਅਧਾਰ ‘ਤੇ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਲਈ ਸ਼ਡਿਊਲ ਜਾਰੀ ਕੀਤਾ ਹੈ।
ਉਹਨਾਂ ਦੱਸਿਆ ਕਿ ਜਿ਼ਲ੍ਹਾ ਤਰਨ ਤਾਰਨ ਵਿੱਚ ਪੈਦੇ ਵਿਧਾਨ ਸਭਾ ਚੋਣ ਹਲਕਾ 21-ਤਰਨ ਤਾਰਨ ਵਿੱਚ ਪੋਲਿੰਗ ਬੂਥਾਂ ਦੀ ਰੈਸ਼ਨਲਾਈਜੇਸ਼ਨ ਮਿਤੀ 28 ਅਗਸਤ, 2025 ਤੱਕ ਕਰਵਾਈ ਜਾਣੀ ਹੈ ਅਤੇ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਮਿਤੀ 02 ਸਤੰਬਰ, 2025 ਨੂੰ ਕਰਵਾਈ ਜਾਣੀ ਹੈ।ਉਹਨਾਂ ਦੱਸਿਆ ਕਿ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਅਨੁਸਾਰ ਵਿਧਾਨ ਸਭਾ ਚੋਣ ਹਲਕਾ 21-ਤਰਨ ਤਾਰਨ ਵਿੱਚ ਕੁੱਲ 193255 ਵੋਟਰ ਹਨ।ਜਿਹਨਾਂ ਵਿੱਚ 101296 ਮਰਦ ਵੋਟਰ 91951 ਔਰਤਾ ਅਤੇ 8 ਥਰਡ ਜੈਂਡਰ ਵੋਟਰ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਮਿਤੀ 02 ਸਤੰਬਰ 2025 ਨੂੰ ਹੋਵੇਗੀ। ਇਸ ਸਬੰਧੀ ਦਾਅਵੇ ਅਤੇ ਇਤਰਾਜ ਦਾਖਲ ਕਰਨ ਦੀ ਮਿਤੀ 02 ਸਤੰਬਰ, 2025 (ਮੰਗਲਵਾਰ) ਤੋਂ ਮਿਤੀ 17 ਸਤੰਬਰ, 2025 (ਬੁੱਧਵਾਰ) ਤੱਕ ਅਤੇ ਦਾਅਵੇ ਅਤੇ ਇਤਰਾਜ਼ ਦਾ ਨਿਪਟਾਰਾ ਮਿਤੀ 25 ਸਤੰਬਰ, 2025 (ਵੀਰਵਾਰ) ਤੱਕ ਕੀਤਾ ਜਾਵੇਗਾ। ਫੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਮਿਤੀ 30 ਸਤੰਬਰ 2025 (ਮੰਗਲਵਾਰ) ਨੂੰ ਹੋਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਦਾਅਵੇ ਤੇ ਇਤਰਾਜ਼ ਆਦਿ ਦਾਖਲ ਕਰਨ ਲਈ ਵਰਤੇ ਜਾਣ ਵਾਲੇ ਫਾਰਮਾ ਦਾ ਵੇਰਵਾ ਇਸ ਤਰ੍ਹਾਂ ਹੈ।ਨਾਮ ਸ਼ਾਮਲ ਕਰਨ ਲਈ ਬਿਨੈ ਪੱਤਰ ਫਾਰਮ ਨੰਬਰ 06, ਓਵਰਸੀਜ ਵੋਟਰਾਂ ਲਈ ਨਾਮ ਸ਼ਾਮਲ ਕਰਨ ਲਈ ਬਿਨੈ ਪੱਤਰ ਫਾਰਮ ਨੰਬਰ 06 ਏ, ਫੋਟੋ ਵੋਟਰ ਸੂਚੀ ਵਿੱਚ ਦਰਜ ਵੇਰਵਿਆ ਦੇ ਇੰਦਰਾਜ ਸਬੰਧੀ ਬਿਨੈ ਪੱਤਰ ਫਾਰਮ ਨੰਬਰ 07, ਫੋਟੋ ਵੋਟਰ ਸੂਚੀ ਵਿੱਚ ਦਰਜ ਇੰਦਰਾਜਾਂ ਦੀ ਸੋਧ ਲਈ ਬਿਨੈ ਪੱਤਰ ਫਾਰਮ ਨੰਬਰ 08 ਵਿੱਚ ਭਰ ਕੇ ਦਿੱਤਾ ਜਾ ਸਕਦਾ ਹੈ।
ਉਹਨਾਂ ਦੱਸਿਆ ਕਿ ਸਾਰੇ ਫਾਰਮ ਜਿਲ੍ਹਾ ਚੋਣ ਦਫ਼ਤਰ, ਤਰਨ ਤਾਰਨ, ਦਫ਼ਤਰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, ਸਹਾਇਕ ਚੋਣਕਾਰ ਰਜਿਸਟੇ੍ਰਸ਼ਨ ਅਫ਼ਸਰ ਅਤੇ ਡੈਜੀਗਨੇਟਡ ਅਫ਼ਸਰਾਂ (ਬੀ. ਐਲ. ਓਜ਼.) ਪਾਸੋ ਮੁਫਤ ਪਾ੍ਰਪਤ ਕੀਤੇ ਜਾ ਸਕਦੇ ਹਨ।ਸੁਧਾਈ ਦੇ ਸਮੇਂ ਦੌਰਾਨ ਦਾਅਵੇ ਅਤੇ ਇਤਰਾਜ਼ ਡੈਜ਼ੀਗਨੇਟਡ ਅਫ਼ਸਰ (ਬੀ. ਐਲ. ਓਜ਼਼.) ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, ਸਹਾਇਕ ਚੋਣਕਾਰ ਰਜਿਸਟੇ੍ਰਸ਼ਨ ਅਫ਼ਸਰ ਨੂੰ ਦਿੱਤੇ ਜਾ ਸਕਦੇ ਹਨ। ਉਹਨਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰਾਂ ਦੀ ਸਹੂਲਤ ਲਈ ਚੱਲ ਰਹੇ ਐੱਨ. ਵੀ. ਐੱਸ. ਪੀ. ਪੋਰਟਲ (NVSP Portal) ਅਤੇ ਵੋਟਰ ਹੈੱਲਪਲਾਈਨ ‘ਤੇ ਵੀ ਵੋਟ ਅਪਲਾਈ ਕੀਤੀ ਜਾ ਸਕਦੀ ਹੈ।ਇਸ ਤੋਂ ਇਲਾਵਾ ਟੋਲ ਫ੍ਰੀ ਨੰਬਰ 1950 ਤੋਂ ਵੀ ਵੋਟਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਫੋਟੋ ਵੋਟਰ ਸੂਚੀ ਦੀ ਸੁਧਾਈ ਸਬੰਧੀ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਨੂੰ ਭਰਪੂਰ ਸਹਿਯੋਗ ਦੇਣ ਦੀ ਅਪੀਲ ਕੀਤੀ ਤਾਂ ਜੋ ਕੋਈ ਵੀ ਵੋਟਰ ਆਪਣੇ ਅਧਿਕਾਰ ਤੋਂ ਵਾਂਝਾ ਨਾ ਰਹਿ ਜਾਵੇ।