ਬੰਦ ਕਰੋ

ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਵਿਅਕਤੀ ਦੇ ਲਾਇਸੰਸੀ ਹਥਿਆਰ ਲੈ ਕੇ ਜਾਣ ‘ਤੇ ਲਗਾਈ ਗਈ ਪਾਬੰਦੀ

ਪ੍ਰਕਾਸ਼ਨ ਦੀ ਮਿਤੀ : 05/11/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀ ਹਦੂਦ ਅੰਦਰ
ਕਿਸੇ ਵੀ ਵਿਅਕਤੀ ਦੇ ਲਾਇਸੰਸੀ ਹਥਿਆਰ ਲੈ ਕੇ ਜਾਣ ‘ਤੇ ਲਗਾਈ ਗਈ ਪਾਬੰਦੀ
ਤਰਨ ਤਾਰਨ, 04 ਨਵੰਬਰ :
ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਕਿਸੇ ਵੀ ਵਿਅਕਤੀ ਦੇ ਲਾਇਸੰਸੀ ਹਥਿਆਰ ਲੈ ਕੇ ਜਾਣ ‘ਤੇ ਪਾਬੰਦੀ ਲਗਾਈ ਗਈ ਹੈ।ਇਸ ਹੁਕਮ 5 ਨਵੰਬਰ, 2020 ਤੱਕ ਲਾਗੂ ਰਹੇਗਾ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀ ਦੇ ਇਹ ਹੁਕਮ ਕਿਸਾਨ ਸੰਘਰਸ਼ ਕਮੇਟੀ ਵੱਲੋਂ ਮਿਤੀ 5 ਨਵੰਬਰ, 2020 ਨੂੰ ਭਾਰਤ ਬੰਦ ਦੇ ਸੱਦੇ ਦੇ ਐਲਾਨ ਦੇ ਸਬੰਧ ਵਿੱਚ ਜਾਰੀ ਕੀਤੇ ਗਏ ਹਨ।ਜ਼ਿਲ੍ਹਾ ਮੈਜਿਸਟਰੇਟ ਅਨੁਸਾਰ ਭਾਰਤ ਬੰਦ ਦੇ ਸੱਦੇ ਦੌਰਾਨ ਕਿਸੇ ਵੀ ਅਣ-ਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਜਨਤਕ ਥਾਵਾਂ ‘ਤੇ ਲਾਇਸੰਸੀ ਹਥਿਆਰ ਲੈ ਕੇ ਜਾਣ ‘ਤੇ ਪਾਬੰਦੀ ਲਗਾਉਣੀ ਜ਼ਰੂਰੀ ਸੀ।
———–