ਬੰਦ ਕਰੋ

“ਮਾਈਗ੍ਰੇਟਰੀ ਇਮੂਨਾਈਜੇਸ਼ਨ ਰਾਊਂਡ” ਤਹਿਤ 20, 21 ਅਤੇ 22 ਸਤੰਬਰ ਨੂੰ ਚਲਾਈ ਜਾਵੇਗੀ ਵਿਸ਼ੇਸ ਮੁਹਿੰਮ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 19/09/2020
DC

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
“ਮਾਈਗ੍ਰੇਟਰੀ ਇਮੂਨਾਈਜੇਸ਼ਨ ਰਾਊਂਡ” ਤਹਿਤ 20, 21 ਅਤੇ 22 ਸਤੰਬਰ ਨੂੰ ਚਲਾਈ ਜਾਵੇਗੀ ਵਿਸ਼ੇਸ ਮੁਹਿੰਮ-ਡਿਪਟੀ ਕਮਿਸ਼ਨਰ
ਮੁਹਿੰਮ ਦੌਰਾਨ ਭੱਠੇ, ਸ਼ੈਲਰ, ਡੇਰੇ, ਝੁੱਗੀਆਂ ਅਤੇ ਮਜ਼ਦੂਰਾਂ ਦੀਆਂ ਬਸਤੀਆਂ ਵਿਚ ਰਹਿੰਦੇ ਬੱਚਿਆਂ ਨੂੰ ਪਿਲਾਈਆ ਜਾਣਗੀਆ ਪੋਲੀੳ ਦੀਆਂ ਦੋ ਬੂੰਦਾਂ
ਤਰਨ ਤਾਰਨ, 17 ਸਤੰਬਰ :
ਵਿਸ਼ਵ ਸਿਹਤ ਸੰਗਠਨ ਵਲੋਂ “ਮਾਈਗ੍ਰੇਟਰੀ ਇਮੂਨਾਈਜੇਸ਼ਨ ਰਾਊਂਡ” ਦੇ ਤਹਿਤ ਆਮ ਲੋਕਾਂ ਨੂੰ ਪੋਲੀਓ ਤੋਂ ਮੁਕਤ ਕਰਨ ਲਈ 20, 21 ਅਤੇ 22 ਸਤੰਬਰ, 2020 ਨੂੰ ਜ਼ਿਲ੍ਹੇ ਵਿੱਚ ਵਿਸ਼ੇਸ ਮੁਹਿੰਮ ਚਲਾਈ ਜਾ ਰਹੀ ਹੈ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਆਯੋਜਿਤ ਇਕ ਰੋਜ਼ਾ ਟਰੇਨਿੰਗ-ਕਮ-ਵਰਕਸ਼ਾਪ ਦੌਰਾਨ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ 23949 ਅਬਾਦੀ ਦੇ 5749 ਘਰਾਂ ਵਿੱਚ ਰਹਿੰਦੇ 0 ਤੋਂ 5 ਸਾਲ ਦੇ 5244 ਬੱਚਿਆਂ ਨੂੰ ਪੋਲੀੳ ਦੀਆਂ 2 ਬੂੰਦਾਂ ਪਿਲਾਈਆ ਜਾਣਗੀਆ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ ਮੁਹਿੰਮ ਦੌਰਾਨ ਭੱਠੇ, ਸ਼ੈਲਰ, ਡੇਰੇ, ਝੁੱਗੀਆਂ ਅਤੇ ਮਜ਼ਦੂਰਾਂ ਦੀਆਂ ਬਸਤੀਆਂ ਵਿਚ ਰਹਿੰਦੇ ਬੱਚਿਆਂ ਨੂੰ ਪੋਲੀੳ ਦੀਆਂ ਦੋ ਬੂੰਦਾਂ ਪਿਲਾਈਆ ਜਾਣਗੀਆ।ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਲਈ ਸਿਹਤ ਵਿਭਾਗ ਤਰਨ ਤਾਰਨ ਵੱਲੋਂ 44 ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ 11 ਸੁਪਰਵਾਈਜ਼ਰਾਂ ਵਲੋਂ ਇਨ੍ਹਾਂ ਦਾ ਨਿਰੀਖਣ ਕੀਤਾ ਜਾਵੇਗਾ।
ਇਸ ਵਰਕਸ਼ਾਪ ਨੂੰ ਸੰਬੋਧਨ ਕਰਦਿਆ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੇਸ਼ੱਕ ਭਾਰਤ ਪੋਲੀਓ ਮੁਕਤ ਦੇਸ਼ਾ ਦੀ ਗਿਣਤੀ ਵਿਚ ਆ ਚੁੱਕਾ ਹੈ, ਪਰ ਫਿਰ ਵੀ ਇਸ ਮੁਕਾਮ ਨੂੰ ਬਰਕਰਾਰ ਰੱਖਣ ਲਈ ਵਿਸ਼ਵ ਸਿਹਤ ਸੰਗਠਨ ਵਲੋਂ ਇਹ ਰਾੳਂੂਡ ਚਲਾਏ ਜਾ ਰਹੇ ਹਨ।ਪਾਕਿਸਤਾਨ ਅਤੇ ਅਫਗਾਨਿਸਤਾਨ ਗੁਆਂਢੀ ਦੇਸ਼ਾਂ ਵਿੱਚ ਵਾਈਲਡ ਪੋਲੀਓ ਵਾਇਰਸ ਹੋਣ ਕਰਕੇ ਇਹ ਖਤਰਾ ਬਣਿਆ ਰਹਿੰਦਾ ਹੈ। ਇਸ ਲਈ ਸਮੇਂ-ਸਮੇਂ ਤੇ ਇਹ ਰਾਊਂਡ ਚਲਾਏ ਜਾ ਰਹੇ ਹਨ।ਉਨਾ ਨੇ ਕਿਹਾ ਪੋਲੀੳ ਵਰਗੀ ਲਾ-ਇਲਾਜ ਬਿਮਾਰੀ ਨਾਲ ਨਜਿੱਠਣ ਲਈ ਇਕੱਲੇ ਸਿਹਤ ਵਿਭਾਗ ਨੂੰ ਹੀ ਕਮਰਬੰਦ ਹੋਣ ਦੇ ਨਾਲ ਬਾਕੀ ਵਿਭਾਗਾਂ ਦੇ ਸਹਿਯੋਗ ਦੀ ਉੱਨੀ ਹੀ ਲੋੜ ਹੈ ।
ਇਸ ਵਰਕਸ਼ਾੱਪ ਵਿੱਚ ਵੱਖ-ਵੱਖ ਬਲਾਕਾਂ ਦੇ ਸੀਨੀਅਰ ਮੈਡੀਕਲ ਅਫਸਰ ਅਤੇ ਪ੍ਰੋਗਰਾਮ ਅਫਸਰਾਂ ਨੇ ਭਾਗ ਲਿਆ।ਇਸ ਮੌਕੇ ‘ਤੇ ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ, ਸਹਾਇਕ ਸਿਵਲ ਸਰਜਨ ਡਾ ਰਮੇਸ਼., ਜਿਲ੍ਹਾ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਵਰਨਜੀਤ ਧਵਨ ਮੌਜੂਦ ਸਨ।
————