ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਡਿਪਟੀ ਕਮਿਸ਼ਨਰ ਵੱਲੋਂ ਅਹਿਮ ਮੀਟਿੰਗ
ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਡਿਪਟੀ ਕਮਿਸ਼ਨਰ ਵੱਲੋਂ ਅਹਿਮ ਮੀਟਿੰਗ
ਵਿਭਾਗ ਦੇ ਕੰਮਕਾਜ ਦੀ ਕੀਤੀ ਗਈ ਸਮੀਖਿਆ-ਸ਼੍ਰੀ ਸੰਦੀਪ ਕੁਮਾਰ
ਤਰਨ ਤਾਰਨ, 11 ਜੂਨ: ਜ਼ਿਲਾ੍ਹ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ, ਸ਼੍ਰੀ ਸੰਦੀਪ ਕੁਮਾਰ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਜ਼ਿਲਾ੍ਹ ਪ੍ਰਬੰਧਕੀ ਕੰਪਲੈਕਸ ਵਿਖੇ ਅਹਿਮ ਮੀਟਿੰਗ ਕੀਤੀ।
ਇਸ ਮੀਟਿੰਗ ਦੇ ਵਿਚੱ ਵੱਖ ਵੱਖ ਤਹਿਸੀਲਾਂ ਤੋਂ ਤਹਿਸੀਲਦਾਰ, ਨਾਇਬ ਤਹਿਸੀਲਦਾਰ, ਕਾਨੂੰਨਗੋ ਅਤੇ ਪਟਵਾਰੀਆਂ ਵੱਲੋਂ ਹਿੱਸਾ ਲਿਆ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ, ਸ਼੍ਰੀ ਸੰਦੀਪ ਕੁਮਾਰ ਵੱਲੋਂ ਹਰ ਇੱਕ ਤਹਿਸੀਲ ਵਿੱਖੇ ਚੱਲ ਰਹੇ ਰੈਵੀਨਿਊ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਪਾਸੋਂ ਕਿਸੇ ਤਰਾਂ੍ਹ ਦੀ ਪੈਨਡੈਂਸੀ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ।
ਉਨਾ ਕਿਹਾ ਕਿ ਜ਼ਿਲਾ੍ਹ ਪ੍ਰਸ਼ਾਸਨ ਵੱਲੋਂ ਨਾਗਰਿਕਾਂ ਦੀ ਸਹੂਲਤ ਅਤੇ ਤਹਿਸੀਲਾਂ ਦੇ ਕੰਮਕਾਜ ਵਿੱਚ ਸੁਧਾਰ ਲਈ ਲੋੜੀਂਦਾ ਕਦਮ ਚੁੱਕੇ ਜਾਂਦੇ ਹਨ ਅਤੇ ਅਧਿਕਾਰੀਆਂ ਵੱਲੋਂ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਤਹਿਸੀਲ ਵਿਖੇ ਆਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਤਰਾਂ੍ਹ ਦੀ ਵੀ ਮੁਸ਼ਕਲ ਨਾ ਪੇਸ਼ ਆਵੇ।
ਸ਼੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਭਵਿੱਖ ਦੇ ਵਿੱਚ ਰੈਵੀਨਿਊ ਰਿਕਾਰਡ ਸਬੰਧੀ ਅਜਿਹੀਆਂ ਮੀਟਿੰਗਾਂ ਕੀਤੀਆਂ ਜਾਂਦੀਆਂ ਰਹਿਣਗੀਆਂ ਤਾਂ ਜੋ ਜ਼ਿਲੇ੍ਹ ਦੇ ਵਿੱਚ ਰੈਵੀਨਿਊ ਸਬੰਧੀ ਕੰਮਕਾਜ ਨੂੰ ਹੋਰ ਸੁਚੱਜਾ ਬਣਾਇਆ ਜਾ ਸਕੇ।