ਬੰਦ ਕਰੋ

“ਮਿਸ਼ਨ ਫਤਹਿ” ਤਹਿਤ 16 ਜੂਨ ਨੂੰ ਆਂਗਣਵਾੜੀ ਵਰਕਰਾਂ ਵੱਲੋਂ ਵਿਸ਼ੇਸ਼ ਤੌਰ ‘ਤੇ ਆਈ. ਸੀ. ਡੀ. ਐੱਸ. ਸਕੀਮ ਦੇ ਲਾਭਾਪਤਰੀਆਂ ਦੇ ਘਰ-ਘਰ ਜਾ ਕੇ ਕੀਤਾ ਜਾਵੇਗਾ ਜਾਗਰੂਕ

ਪ੍ਰਕਾਸ਼ਨ ਦੀ ਮਿਤੀ : 16/06/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
“ਮਿਸ਼ਨ ਫਤਹਿ” ਤਹਿਤ 16 ਜੂਨ ਨੂੰ ਆਂਗਣਵਾੜੀ ਵਰਕਰਾਂ ਵੱਲੋਂ ਵਿਸ਼ੇਸ਼ ਤੌਰ ‘ਤੇ ਆਈ. ਸੀ. ਡੀ. ਐੱਸ. ਸਕੀਮ ਦੇ ਲਾਭਾਪਤਰੀਆਂ ਦੇ ਘਰ-ਘਰ ਜਾ ਕੇ ਕੀਤਾ ਜਾਵੇਗਾ ਜਾਗਰੂਕ
ਕੋਵਿਡ-19 ਮਹਾਂਮਾਰੀ ਦੇ ਇਸ ਸੰਕਟ ਭਰੇ ਸਮੇਂ ਦੌਰਾਨ ਵਧੀਆ ਕਾਰਗੁਜ਼ਾਰੀ ਕਰਨ ਵਾਲਿਆਂ ਨੂੰ ਲਗਾਏ ਗਏ ਮਿਸ਼ਨ ਫਤਿਹ ਦੇ ਬੈਜ
ਤਰਨ ਤਾਰਨ, 15 ਜੂਨ :
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿਲ੍ਹੇ ਵਿੱਚ “ਮਿਸ਼ਨ ਫਤਹਿ” ਤਹਿਤ ਡਿਪਟੀ ਕਮਿਸ਼ਨਰ ਤਰਨ ਤਾਰਨ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਜਿਲ੍ਹਾ ਪੋ੍ਰਗਰਾਮ ਅਫਸਰ ਤਰਨ ਤਾਰਨ ਸ੍ਰੀ ਮਨਜਿੰਦਰ ਸਿੰਘ ਵੱਲੋ ਆਪਣੇ ਅਧੀਨ ਆਉਂਦੇ ਸਾਰੇ ਸੀ. ਡੀ. ਪੀ. ਓ., ਸਾਰੇ ਸੁਪਰਵਾਈਜ਼ਰ ਅਤੇ ਸਮੂਹ ਆਂਗਣਵਾੜੀ ਵਰਕਰਾਂ ਨੂੰ “ਮਿਸ਼ਨ ਫਤਹਿ” ਮੁਹਿੰਮ ਅਧੀਨ ਕੋਵਿਡ-19 ਮਹਾਂਮਾਰੀ ਦੇ ਇਸ ਸੰਕਟ ਭਰੇ ਸਮੇਂ ਦੌਰਾਨ ਵਧੀਆ ਕਾਰਗੁਜ਼ਾਰੀ ਕਰਨ ਵਾਲਿਆਂ ਨੂੰ ਮਿਸ਼ਨ ਫਤਿਹ ਦੇ ਬੈਜ ਲਗਾਏ ਗਏ। ਇਹ ਬੈਜ ਲਗਾ ਕੇ ਸਾਰਿਆਂ ਵੱਲੋਂ ਸੈਲਫੀ ਖਿੱਚੀਆਂ ਗਈਆ।
ਜਿਲ੍ਹਾ ਪੋ੍ਰਗਰਾਮ ਅਫਸਰ ਤਰਨ ਤਾਰਨ ਸ੍ਰੀ ਮਨਜਿੰਦਰ ਸਿੰਘ ਨੇ ਦੱਸਿਆ ਕਿ ਮਿਸ਼ਨ ਫਤਿਹ ਮੁਹਿੰਮ ਤਹਿਤ ਜਿਲ੍ਹਾ ਤਰਨ ਤਾਰਨ ਦੇ 8 ਬਲਾਕਾਂ ਦੀਆਂ 17 ਸੁਪਰਵਾਈਜ਼ਰਾਂ ਅਤੇ 1120 ਆਂਗਣਵਾੜੀ ਵਰਕਰਾਂ/ਹੈਲਪਰਾਂ ਵੱਲੋ ਹਫ਼ਤਾਵਾਰੀ ਗਤੀਵਿਧੀਆਂ ਦੌਰਾਨ 16 ਜੂਨ ਨੂੰ ਵਿਸ਼ੇਸ਼ ਤੌਰ ‘ਤੇ ਆਈ. ਸੀ. ਡੀ. ਐੱਸ. ਸਕੀਮ ਦੇ ਲਾਭਾਪਤਰੀਆਂ ਦੇ ਘਰ-ਘਰ ਜਾ ਕੇ ਜਾਗਰੂਕ ਕੀਤਾ ਜਾਣਾ ਹੈ।
ਉਹਨਾਂ ਦੱਸਿਆ ਕਿ ਜਾਗਰੂਕਤਾ ਮੁਹਿੰਮ ਦੌਰਾਨ ਮਾਸਕ ਪਹਿਨਣਾ, ਸਮਾਜਿਕ ਦੂਰੀ ਅਤੇ ਹੱਥਾਂ ਨੂੰ ਸੈਨੇਟਾਈਜ਼ ਕਰਨ ਸਬੰਧੀ ਵਿਸ਼ੇਸ਼ ਤੌਰ ‘ਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਪੌਸ਼ਟਿਕ ਭੋਜਨ ਖਾਣ ਸਬੰਧੀ, ਸਫਾਈ ਰੱਖਣ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ।ਹਰੇਕ ਲਾਭਪਾਤਰੀ ਦੇ ਘਰ ਜਾ ਕੇ ਸਾਵਧਾਨੀਆ ਸੰਬੰਧੀ ਜਾਣਕਾਰੀ ਦਿੱਤੀ ਜਾਣੀ ਹੈ