ਬੰਦ ਕਰੋ

“ਮਿਸ਼ਨ ਫਤਿਹ” ਤਹਿਤ ਕੀਤੇ ਜਾ ਰਹੇ ਯਤਨਾਂ ਸਦਕਾ ਹੁਣ ਤੱਕ ਜ਼ਿਲ੍ਹੇ ਵਿੱਚ 175 ਮਰੀਜ਼ ਹੋਏ ਕਰੋਨਾ ਮੁਕਤ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 25/06/2020

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਾਰਨ ਤਾਰਨ
“ਮਿਸ਼ਨ ਫਤਿਹ”
“ਮਿਸ਼ਨ ਫਤਿਹ” ਤਹਿਤ ਕੀਤੇ ਜਾ ਰਹੇ ਯਤਨਾਂ ਸਦਕਾ ਹੁਣ ਤੱਕ ਜ਼ਿਲ੍ਹੇ ਵਿੱਚ 175 ਮਰੀਜ਼ ਹੋਏ ਕਰੋਨਾ ਮੁਕਤ-ਡਿਪਟੀ ਕਮਿਸ਼ਨਰ
ਕੋਰੋਨਾ ਮੁਕਤ ਹੋਣ ‘ਤੇ ਅੱਜ ਜ਼ਿਲ੍ਹੇ ਨਾਲ ਸਬੰਧਿਤ 2 ਹੋਰ ਮਰੀਜ਼ ਨੂੰ ਭੇਜਿਆ ਘਰ
ਤਰਨ ਤਾਰਨ, 24 ਜੂਨ :
ਕੋਵਿਡ-19 ਦੇ ਮੱਦੇਨਜ਼ਰ ਸਿਵਲ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖ਼ਲ ਅੱਜ 2 ਹੋਰ ਮਰੀਜ਼ਾਂ ਦੇ ਕੋਰੋਨਾ ਮੁਕਤ ਹੋਣ ‘ਤੇ ਉਹਨਾਂ ਨੂੰ ਘਰ ਭੇਜਿਆ ਗਿਆ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ “ਮਿਸ਼ਨ ਫਹਿਤ” ਤਹਿਤ ਕੀਤੇ ਜਾ ਰਹੇ ਯਤਨਾਂ ਸਦਕਾ ਹੁਣ ਤੱਕ ਜ਼ਿਲ੍ਹੇ ਵਿੱਚ 175 ਮਰੀਜ਼ ਹੋਏ ਕਰੋਨਾ ਮੁਕਤ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ।
ਉਹਨਾਂ ਦੱਸਿਆ ਕਿ ਹੁਣ ਜ਼ਿਲ੍ਹੇ ਵਿੱਚ ਕੋਵਿਡ-19 ਦੇ ਕੁੱਲ 18 ਐਕਟਿਵ ਕੇਸ ਰਹਿ ਗਏ ਹਨ, ਜਿੰਨ੍ਹਾਂ ਵਿੱਚੋਂ 16 ਮਰੀਜ਼ ਸਿਵਲ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਵਿੱਚ ਜੇਰੇ ਇਲਾਜ ਹਨ ਅਤੇ 2 ਮਰੀਜਾਂ ਨੂੰ ਹੋਮ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਹੈ, ਜੋ ਕਿ ਸਿਹਤ ਪੱਖੋਂ ਬਿਲਕੁੱਲ ਠੀਕ ਹਨ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚੋਂ ਕਰੋਨਾ ਵਾਇਰਸ ਦੇ ਖਾਤਮੇ ਲਈ ਸ਼ੂਰੂ ਕੀਤੇ ਗਏ “ਮਿਸ਼ਨ ਫਤਿਹ” ਤਹਿਤ ਕੀਤੇ ਜਾ ਰਹੇ ਯਤਨਾਂ ਸਦਕਾ ਜ਼ਿਲ੍ਹਾ ਤਰਨ ਤਾਰਨ ਜਲਦੀ ਹੀ ਕਰੋਨਾ ਮੁਕਤ ਹੋਣ ਜਾ ਰਿਹਾ ਹੈ।
ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਨੇ ਦੱਸਿਆ ਕਿ ਅੱਜ ਕਰੋਨਾ ਮੁਕਤ ਹੋਏ ਵਿਅਕਤੀਆਂ ਨੂੰ ਘਰ ਵਿੱਚ 7 ਦਿਨ ਤੱਕ ਇਕਾਂਤਵਾਸ ਦੀ ਪਾਲਣਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਕੋਵਾ ਐਪ ਵੀ ਡਾਊਨਲੋਡ ਕਰਵਾਈ ਗਈ ਹੈ।ਇਸ ਮੌਕੇ ਉਹਨਾਂ ਆਈਸੋਲੇਸ਼ਨ ਵਾਰਡ ਵਿਚ ਤਾਇਨਾਤ ਮੈਡੀਕਲ ਅਤੇ ਪੈਰਾ ਮੈਡੀਕਲ ਟੀਮ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ ਅਤੇ ਬਾਕੀ ਮਰੀਜ਼ਾਂ ਦੇ ਵੀ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।
ਇਸ ਮੌਕੇ ਕਰੋਨਾ ਮੁਕਤ ਹੋਏ ਵਿਅਕਤੀ ਨੇ ਆਈਸੋਲੇਸ਼ਨ ਵਾਰਡ ਵਿਚ ਬਿਤਾਏ ਸਮੇਂ ਦੌਰਾਨ ਵਧੀਆ ਇਲਾਜ ਤੇ ਦਿੱਤੀਆ ਸੁਵਿਧਾਵਾਂ ਲਈ ਪੰਜਾਬ ਸਰਕਾਰ, ਸਿਹਤ ਵਿਭਾਗ, ਜ਼ਿਲਾ ਪ੍ਰਸ਼ਾਸਨ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ।ਇਸ ਮੌਕੇ ‘ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਇੰਦਰ ਮੋਹਨ ਗੁਪਤਾ ਹਾਜ਼ਰ ਸਨ ।
————