“ਮਿਸ਼ਨ ਫਤਿਹ” ਤਹਿਤ ਕੀਤੇ ਜਾ ਰਹੇ ਯਤਨਾਂ ਸਦਕਾ ਹੁਣ ਤੱਕ ਜ਼ਿਲ੍ਹੇ ਵਿੱਚ 201 ਮਰੀਜ਼ ਹੋਏ ਕਰੋਨਾ ਮੁਕਤ-ਡਿਪਟੀ ਕਮਿਸ਼ਨਰ
ਪ੍ਰਕਾਸ਼ਨ ਦੀ ਮਿਤੀ : 14/07/2020
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਾਰਨ ਤਾਰਨ
“ਮਿਸ਼ਨ ਫਤਿਹ”
“ਮਿਸ਼ਨ ਫਤਿਹ” ਤਹਿਤ ਕੀਤੇ ਜਾ ਰਹੇ ਯਤਨਾਂ ਸਦਕਾ ਹੁਣ ਤੱਕ ਜ਼ਿਲ੍ਹੇ ਵਿੱਚ 201 ਮਰੀਜ਼ ਹੋਏ ਕਰੋਨਾ ਮੁਕਤ-ਡਿਪਟੀ ਕਮਿਸ਼ਨਰ
ਕੋਰੋਨਾ ਮੁਕਤ ਹੋਣ ‘ਤੇ ਅੱਜ ਜ਼ਿਲ੍ਹੇ ਨਾਲ ਸਬੰਧਿਤ 2 ਹੋਰ ਮਰੀਜ਼ਾਂ ਨੂੰ ਭੇਜਿਆ ਗਿਆ ਘਰ
ਕੋਵਿਡ-19 ਦੀ ਜਾਂਚ ਲਈ ਭੇਜੇ ਗਏ 195 ਨਮੂਨਿਆਂ ਦੀ ਰਿਪੋਰਟ ਆਈ ਨੈਗੇਟਿਵ
ਤਰਨ ਤਾਰਨ, 12 ਜੁਲਾਈ :
ਕੋਵਿਡ-19 ਦੇ ਮੱਦੇਨਜ਼ਰ ਸਿਵਲ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖ਼ਲ ਅੱਜ 2 ਹੋਰ ਮਰੀਜ਼ਾਂ ਦੇ ਕੋਰੋਨਾ ਮੁਕਤ ਹੋਣ ‘ਤੇ ਉਹਨਾਂ ਨੂੰ ਘਰ ਭੇਜਿਆ ਗਿਆ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ “ਮਿਸ਼ਨ ਫਹਿਤ” ਤਹਿਤ ਕੀਤੇ ਜਾ ਰਹੇ ਯਤਨਾਂ ਸਦਕਾ ਹੁਣ ਤੱਕ ਜ਼ਿਲ੍ਹੇ ਵਿੱਚ 201 ਮਰੀਜ਼ ਕਰੋਨਾ ਮੁਕਤ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚੋਂ ਕਰੋਨਾ ਵਾਇਰਸ ਦੇ ਖਾਤਮੇ ਲਈ ਸ਼ੂਰੂ ਕੀਤੇ ਗਏ “ਮਿਸ਼ਨ ਫਤਿਹ” ਤਹਿਤ ਕੀਤੇ ਜਾ ਰਹੇ ਯਤਨਾਂ ਸਦਕਾ ਜ਼ਿਲ੍ਹਾ ਤਰਨ ਤਾਰਨ ਜਲਦੀ ਹੀ ਕਰੋਨਾ ਮੁਕਤ ਹੋਵੇਗਾ।ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਘਰੋਂ ਬਾਹਰ ਜਾਣ ਸਮੇਂ ਮਾਸਕ ਪਹਿਨਣ, ਵਾਰ-ਵਾਰ ਹੱਥ ਧੋਣ ਅਤੇ 6 ਫੁੱਟ ਦੀ ਸਮਾਜਿਕ ਵਿੱਥ ਰੱਖਣ ਆਦਿ ਦੀ ਪਾਲਣਾ ਯਕੀਨੀ ਬਣਾਉਣ।
ਉਹਨਾਂ ਦੱਸਿਆ ਕਿ ਹੁਣ ਜ਼ਿਲ੍ਹੇ ਵਿੱਚ ਕੋਵਿਡ-19 ਦੇ ਕੁੱਲ 16 ਐਕਟਿਵ ਕੇਸ ਰਹਿ ਗਏ ਹਨ, ਜਿੰਨ੍ਹਾਂ ਵਿੱਚੋਂ 5 ਮਰੀਜ਼ ਸਿਵਲ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਵਿੱਚ ਜੇਰੇ ਇਲਾਜ ਹਨ ਅਤੇ 6 ਮਰੀਜਾਂ ਨੂੰ ਹੋਮ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਹੈ, ਜੋ ਕਿ ਸਿਹਤ ਪੱਖੋਂ ਬਿਲਕੁੱਲ ਠੀਕ ਹਨ।ਇਸ ਤੋਂ ਇਲਾਵਾ 3 ਵਿਅਕਤੀਆਂ ਨੂੰ ਮਾਈ ਭਾਗੋ ਨਰਸਿੰਗ ਕਾਲਜ ਵਿਖੇ ਬਣੇ ਕੋਵਿਡ ਕੇਅਰ ਸੈਂਟਰ ਵਿੱਚ ਰੱਖਿਆ ਗਿਆ ਹੈ।ਇਸ ਤੋਂ ਇਲਾਵਾ 2 ਮਰੀਜ਼ਾਂ ਦਾ ਹੋਰ ਜ਼ਿਲ੍ਹਿਆਂ ਵਿੱਚ ਇਲਾਜ ਚੱਲ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਦੇ ਹੁਣ ਤੱਕ 12119 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 11806 ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ।ਉਹਨਾਂ ਕਿਹਾ ਕਿ ਅੱਜ ਕੋਵਿਡ-19 ਦੀ ਜਾਂਚ ਲਈ ਭੇਜੇ ਗਏ 195 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ ਜਾਂਚ ਲਈ ਭੇਜੇ ਗਏ 94 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।ਅੱਜ ਸਮੂਹ ਕਲੈਕਸ਼ਨ ਸੈਂਟਰਾਂ ‘ਚੋ ਕੋਵਿਡ-19 ਦੀ ਜਾਂਚ ਲਈ 67 ਹੋਰ ਸੈਂਪਲ ਲਏ ਗਏ ਹਨ।
ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਨੇ ਦੱਸਿਆ ਕਿ ਅੱਜ ਕਰੋਨਾ ਮੁਕਤ ਹੋਏ ਵਿਅਕਤੀਆਂ ਨੂੰ ਘਰ ਵਿੱਚ 7 ਦਿਨ ਤੱਕ ਇਕਾਂਤਵਾਸ ਦੀ ਪਾਲਣਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਕੋਵਾ ਐਪ ਵੀ ਡਾਊਨਲੋਡ ਕਰਵਾਈ ਗਈ ਹੈ।ਇਸ ਮੌਕੇ ਉਹਨਾਂ ਆਈਸੋਲੇਸ਼ਨ ਵਾਰਡ ਵਿਚ ਤਾਇਨਾਤ ਮੈਡੀਕਲ ਅਤੇ ਪੈਰਾ ਮੈਡੀਕਲ ਟੀਮ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ ਅਤੇ ਬਾਕੀ ਮਰੀਜ਼ਾਂ ਦੇ ਵੀ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।
ਇਸ ਮੌਕੇ ਕਰੋਨਾ ਮੁਕਤ ਹੋਏ ਵਿਅਕਤੀਆਂ ਨੇ ਆਈਸੋਲੇਸ਼ਨ ਵਾਰਡ ਵਿਚ ਬਿਤਾਏ ਸਮੇਂ ਦੌਰਾਨ ਵਧੀਆ ਇਲਾਜ ਤੇ ਦਿੱਤੀਆ ਸੁਵਿਧਾਵਾਂ ਲਈ ਪੰਜਾਬ ਸਰਕਾਰ, ਸਿਹਤ ਵਿਭਾਗ, ਜ਼ਿਲਾ ਪ੍ਰਸ਼ਾਸਨ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ।
————