ਬੰਦ ਕਰੋ

“ਮਿਸ਼ਨ ਫਤਿਹ” ਤਹਿਤ ਸਿਹਤ ਵਿਭਾਗ ਦੀਆਂ ਆਸ਼ਾ ਵਰਕਰਾਂ ਕੀਤਾ ਜਾਵੇਗਾ ਘਰ-ਘਰ ਜਾ ਕੇ ਸਰਵੇ-ਡਿਪਟੀ ਕਮਿਸ਼ਨਰ ਤਰਨ ਤਾਰਨ

ਪ੍ਰਕਾਸ਼ਨ ਦੀ ਮਿਤੀ : 16/06/2020
DC

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
“ਮਿਸ਼ਨ ਫਤਿਹ” ਤਹਿਤ ਸਿਹਤ ਵਿਭਾਗ ਦੀਆਂ ਆਸ਼ਾ ਵਰਕਰਾਂ ਕੀਤਾ ਜਾਵੇਗਾ ਘਰ-ਘਰ ਜਾ ਕੇ ਸਰਵੇ-ਡਿਪਟੀ ਕਮਿਸ਼ਨਰ ਤਰਨ ਤਾਰਨ
ਸਿਹਤ ਵਿਭਾਗ ਵੱਲੋਂ ਜਾਰੀ ਮੋਬਾਇਲ ਐਪ ਵਿੱਚ 30 ਸਾਲਾਂ ਤੋਂ ਵੱਧ ਉਮਰ ਦੇ ਵਿਅਕਤੀਆਂ ਦੀ ਭਰੀ ਜਾਵੇਗੀ ਸਿਹਤ ਸੰਬੰਧੀ ਸਾਰੀ ਜਾਣਕਾਰੀ
ਤਰਨ ਤਾਰਨ, 15 ਜੂਨ :
“ਮਿਸ਼ਨ ਫਤਿਹ” ਤਹਿਤ ਸਿਹਤ ਵਿਭਾਗ ਦੀਆਂ ਆਸ਼ਾ ਵਰਕਰਾਂ ਵੱਲੋਂ ਕੋਵਿਡ-19 ਮਹਾਂਮਾਰੀ ਦੀ ਜਾਂਚ ਸਬੰਧੀ ਜ਼ਿਲ੍ਹ੍ਹੇ ਭਰ ਵਿੱਚ ਘਰ-ਘਰ ਜਾ ਕੇ ਸਰਵੇ ਕੀਤਾ ਜਾ ਰਿਹਾ ਹੈ।ਇਸ ਸਬੰਧੀ ਡਿਪਟੀ ਕਮਿਸ਼ਨਰ ਸ਼੍ਰੀ ਪਰਦੀਪ ਸੱਭਰਵਾਲ ਅਤੇ ਸਿਵਲ ਸਰਜਨ ਡਾ. ਅਨੂਪ ਕੁਮਾਰ ਨੇ ਸਿਵਲ ਹਸਪਤਾਲ ਤਰਨ ਤਾਰਨ ਤੋਂ ਆਸ਼ਾ ਵਰਕਰਾਂ ਦੀਆਂ ਟੀਮਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਇਸ ਸੰਬੰਧ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ ਬਲਾਕਾਂ ਦੇ ਵੱਖ-ਵੱਖ ਪਿੰਡਾਂ ਵਿੱਚ ਆਸ਼ਾ ਵਰਕਰਾਂ ਦੀਆਂ ਕੁੱਲ 1012 ਟੀਮਾਂ ਵੱਲੋਂ 1,89,447 ਘਰਾਂ ਅਤੇ 11,28,262 ਦੀ ਆਬਾਦੀ ਨੂੰ ਕਵਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਤਰਨ ਤਾਰਨ ਸ਼ਹਿਰੀ ਇਲਾਕੇ ਵਿੱਚ ਕੁੱਲ 32 ਟੀਮਾਂ ਵੱਲੋਂ 14642 ਘਰ ਅਤੇ 74939 ਦੀ ਆਬਾਦੀ ਨੂੰ ਕਵਰ ਕੀਤਾ ਜਾਵੇਗਾ।
ਉਨ੍ਹਾਂ ਨੇ ਦੱਸਿਆ ਕਿ ਅੱਜ ਤੋਂ ਸਮੂਹ ਬਲਾਕਾਂ ਅਤੇ ਅਰਬਨ ਇਲਾਕਿਆਂ ਦੇ ਘਰ ਦਾ ਡੋਰ ਟੂ ਡੋਰ ਸਰਵੇ ਕੀਤਾ ਜਾਵੇਗਾ।ਉਹਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਮੋਬਾਇਲ ਐਪ (ਹਾਊਸ ਟੂ-ਹਾਊਸ ਸਰਵੀਲੈਂਸ ਐਪ) ਵਿੱਚ 30 ਸਾਲਾਂ ਤੋਂ ਵੱਧ ਉਮਰ ਦੇ ਵਿਅਕਤੀਆਂ ਦੀ ਸਿਹਤ ਸੰਬੰਧੀ ਸਾਰੀ ਜਾਣਕਾਰੀ ਭਰੀ ਜਾਵੇਗੀ ਅਤੇ ਸ਼ੱਕੀ ਵਿਆਕਤੀਆਂ ਦੀ ਜਾਂਚ ਕੀਤੀ ਜਾਵੇਗੀ । ਇਸ ਤੋਂ ਇਲਾਵਾ ਆਸ਼ਾ ਨੂੰ ਇਸ ਸੰਬੰਧੀ ਮਾਣ ਭੱਤਾ ਵੀ ਦਿੱਤਾ ਜਾਵੇਗਾ। ਉਹਨਾਂ ਦੱਸਿਆ ਕਿ ਹਾਊਸ ਟੂ ਹਾਊਸ ਐਪ ਵਿੱਚ ਹਾਈਪਰ ਟੈਸ਼ਨ, ਡਾਈਬਟੀਸ, ਕਿਡਨੀ ਦੀ ਬਿਮਾਰੀ, ਸਾਹ ਦੀ ਬਿਮਾਰੀ, ਦਿਲ ਦੀ ਬਿਮਾਰੀ ਅਤੇ ਹੋਰ ਬਿਮਾਰੀਆਂ ਕਵਰ ਕੀਤੀਆ ਜਾਣਗੀਆਂ।
ਇਸ ਮੌਕੇ ਸਿਵਲ ਸਰਜਨ ਡਾ. ਅਨੂਪ ਕੁਮਾਰ ਨੇ ਦੱਸਿਆ ਕਿ ਸਾਰੇ ਸੀਨੀਅਰ ਮੈਡੀਕਲ ਅਫ਼ਸਰ ਆਪੋ-ਆਪਣੇ ਖੇਤਰ ਵਿਚ ਕੋਰੋਨਾ ਸਬੰਧੀ ਐਕਟਿਵ ਸਰਵੀਲੈਂਸ ਕਰਨਗੇ।ਉਨਾਂ ਕਿਹਾ ਕਿ ਆਸ਼ਾ ਵਰਕਰਾਂ ਵੱਲੋਂ ਹਾਊਸ-ਟੂ-ਹਾਊਸ ਸਰਵੇ ਕੀਤਾ ਜਾਵੇ ਤਾਂ ਜੋ ਜੇਕਰ ਕੋਈ ਵੀ ਵਿਅਕਤੀ ਦੂਸਰੇ ਸ਼ਹਿਰ ਜਾਂ ਸੂਬੇ ਤੋਂ ਪਿੰਡ ਦੀ ਹੱਦ ਪਾਰ ਕਰ ਕੇ ਅੰਦਰ ਦਾਖ਼ਲ ਹੋਇਆ ਹੈ, ਤਾਂ ਉਸ ਦੀ ਤੁਰੰਤ ਪਹਿਚਾਣ ਹੋ ਸਕੇ।
ਸਿਵਲ ਸਰਜਨ ਨੇ ਇਹ ਵੀ ਕਿਹਾ ਕਿ ਫੀਲਡ ਵਿਚ ਤਾਇਨਾਤ ਟੀਮਾਂ ਲੋਕਾਂ ਨੂੰ ਜਿੰਮੇਵਾਰ ਨਾਗਰਿਕ ਬਣਨ ਲਈ ਵੀ ਪ੍ਰੇਰਣ ਕਿ ਬਾਹਰੋਂ ਆਏ ਵਿਅਕਤੀ ਦੀ ਸੂਚਨਾ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਨੂੰ ਦਿੱਤੀ ਜਾਵੇ, ਤਾਂ ਜੋ ਉਸ ਦਾ ਮੁਆਇਨਾ ਕੀਤਾ ਜਾ ਸਕੇ ਅਤੇ ਕੋਰੋਨਾ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਇਹੀ ਨਹੀਂ, ਬਾਹਰ ਦੇ ਸੂਬੇ, ਸ਼ਹਿਰ ਜਾਂ ਵਿਦੇਸ਼ ਤੋਂ ਆਏ ਵਿਅਕਤੀ ਨੂੰ 14 ਦਿਨ ਲਈ ਕੁਆਰਨਟਾਈਨ ਕੀਤਾ ਜਾਣਾ ਜ਼ਰੂਰੀ ਹੈ। ਜੇਕਰ ਲੱਛਣ ਆਉਣ ’ਤੇ ਸੈਂਪਲ ਰਿਪੋਰਟ ਪਾਜ਼ੀਟਿਵ ਆਉਂਦੀ ਹੈ ਤਾਂ ਉਸ ਨੂੰ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਰੱਖਿਆ ਜਾਵੇਗਾ।ਇਸ ਤੋਂ ਇਲਾਵਾ ਫਲੂ ਕਾਰਨਰ ’ਤੇ ਜਿੰਨੇ ਵੀ ਮਰੀਜ਼ ਆਉਂਦੇ ਹਨ, ਉਨਾਂ ਦੇ ਨਾਲ ਆਏ ਵਿਅਕਤੀਆਂ ਦੀ ਵੀ ਸਕਰੀਨਿੰਗ ਕੀਤੀ ਜਾਵੇ।
ਇਸ ਮੌਕੇ ‘ਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੁਮਿਤ ਸਿੰਘ, ਡਿਪਟੀ ਮੈਂਡੀਕਲ ਕਮਿਸ਼ਨਰ ਡਾ. ਸਵਰਨ ਜੀਤ ਧਵਨ, ਜ਼ਿਲ੍ਹਾ ਪ੍ਰੋਗਰਾਮ ਮੈਨੇਜ਼ਰ ਲਵਲੀਨ ਕੌਰ, ਜ਼ਿਲ੍ਹਾ ਕਮਿਉਨਟੀ ਮੋਬਾਲਾਈਜ਼ਰ ਸੁਹਾਵਾ ਸਿੰਘ, ਸੀਨੀਅਰ ਮੈਂਡੀਕਲ ਅਫ਼ਸਰ ਡਾ. ਗੁਪਤਾ ਹਾਜ਼ਰ ਸਨ ।
———-