ਬੰਦ ਕਰੋ

“ਮਿਸ਼ਨ ਫਤਿਹ” ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ ਜਾਗਰੂਕਤਾ ਮੁਿਹੰਮ ਚਲਾਈ ਗਈ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 19/06/2020
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
“ਮਿਸ਼ਨ ਫਤਿਹ” ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ ਜਾਗਰੂਕਤਾ ਮੁਿਹੰਮ ਚਲਾਈ ਗਈ-ਡਿਪਟੀ ਕਮਿਸ਼ਨਰ
ਕਰੋਨਾ ਵਾਇਰਸ ਤੋਂ ਬਚਾਅ ਲਈ ਲੋੜੀਂਦੀਆਂ ਸਾਵਧਾਨੀਆਂ ਰੱਖਣ ਪ੍ਰਤੀ ਕੀਤਾ ਜਾ ਰਿਹਾ ਸੁਚੇਤ
ਤਰਨ ਤਾਰਨ, 19 ਜੂਨ :
ਰਾਜ ਸਰਕਾਰ ਵੱਲੋਂ ਆਮ ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਪ੍ਰਤੀ ਸੁਚੇਤ ਕਰਨ ਅਤੇ ਕਰੋਨਾ ਵਾਇਰਸ ਤੋਂ ਬਚਾਅ ਲਈ ਲੋੜੀਂਦੀਆਂ ਸਾਵਧਾਨੀਆਂ ਰੱਖਣ ਪ੍ਰਤੀ ਸ਼ੁਰੂ ਕੀਤੇ ਗਏ “ਮਿਸ਼ਨ ਫਤਿਹ” ਤਹਿਤ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਾਂ ਵੱਲੋਂ ਜ਼ਿਲ੍ਹਾ ਯੂਥ ਕੋ-ਆਰਡੀਨੇਟਰ ਮੈਡਮ ਮਹਿਮਾ ਡਾਗਰ ਦੀ ਅਗਵਾਈ ਹੇਠ ਸਮਾਜ-ਸੇਵੀ ਜਥੇਬੰਦੀਆਂ ਨਾਲ ਮਿਲ ਕੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ ਜਾਗਰੂਕਤਾ ਮੁਿਹੰਮ ਚਲਾਈ ਗਈ।
ਇਸ ਮੁਹਿੰਮ ਦੌਰਾਨ ਵੱਖ ਗਿਣਤੀ ਵਿੱਚ ਯੂਥ ਕਲੱਬਾਂ ਦੇ ਵਲੰਟੀਅਰਾਂ ਅਤੇ ਸਮਾਜ ਸੇਵੀ ਸੰਸਥਾ ਸਿਟੀਜ਼ਨ ਕੌਂਸਲ ਦੇ ਅਹੁਦੇਦਾਰਾਂ ਨੇ ਭਾਗ ਲਿਆ ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਪ੍ਰਤੀ ਸੁਚੇਤ ਕੀਤਾ ਅਤੇ ਪ੍ਰਚਾਰ ਸਮੱਗਰੀ ਤੇ ਮਾਸਕ ਵੀ ਵੰਡੇ ਗਏ।ਇਸ ਦੌਰਾਨ ਲੋਕਾਂ ਨੂੰ ਮਾਸਕ ਪਹਿਨਣ, ਸਮਾਜਿਕ ਦੂਰੀ ਬਣਾਏ ਰੱਖਣ ਅਤੇ ਵਾਰ-ਵਾਰ ਹੱਥ ਧੋਣ ਪ੍ਰਤੀ ਜਾਗਰੂਕ ਕੀਤਾ ਗਿਆ।
ਇਸ ਸਬੰਧੀ ਵਧੇਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਵਾਇਰਸ ਤੋਂ ਸਾਵਧਾਨੀ ਵਰਤ ਕੇ ਹੀ ਇਸ ਬੀਮਾਰੀ ਤੋਂ ਆਪਾ ਫਤਿਹ ਪਾ ਸਕਦੇ ਹਾਂ। ਉਨ੍ਹਾ ਕਿਹਾ ਕਿ ਕਰੋਨਾ ਵਾਇਰਸ ਆਪਸੀ ਸੰਪਰਕ ਵਿੱਚ ਆਉਣ ਕਰਕੇ ਹੀ ਫੈਲਦਾ ਹੈ ਇਸ ਲਈ ਇਸ ਵਾਇਰਸ ਨੂੰ ਐਕਟਿਵ ਹੋਣ ਲਈ ਕਿਸੇ ਸਰੀਰ ਦੀ ਲੋੜ ਪੈਂਦੀ ਹੈ, ਜੇਕਰ ਆਪਾ ਸਾਵਧਾਨੀਆ ਵਰਤਾਂਗੇ ਤਾਂ ਇਹ ਵਾਇਰਸ ਆਪਣੇ ਆਪ ਹੀ ਨਸ਼ਟ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਆਪਾ ਨੂੰ ਜਨਤਕ ਥਾਵਾਂ ਤੇ ਜਾਣ ਲੱਗਿਆ ਮਾਸਕ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਜਨਤਕ ਥਾਵਾ ਪਰ ਕਿਸੇ ਵੀ ਚੀਜ ਨੂੰ ਛੂਹਣਾ ਨਹੀ ਚਾਹੀਦਾ।
ਉਨ੍ਹਾ ਕਿਹਾ ਕਿ ਆਪਣੇ ਹੱਥਾਂ ਨੂੰ ਥੋੜੇ-ਥੋੜੇ ਸਮੇਂ ਬਾਅਦ ਸਾਬਣ ਨਾਲ ਜਾਂ ਸੈਨੀਟਾਈਜ਼ਰ ਨਾਲ ਸਾਫ ਕਰਨੇ ਚਾਹੀਦੇ ਹਨ। ਜੇਕਰ ਕੋਈ ਜ਼ਰੂਰੀ ਸਮਾਨ ਲੈਣਾ ਹੋਵੇ ਤਾਂ ਹੀ ਘਰ ਤੋਂ ਬਾਹਰ ਜਾਇਆ ਜਾਵੇ ਅਤੇ ਕੋਸ਼ਿਸ਼ ਕੀਤੀ ਜਾਵੇ ਕਿ ਜੇ ਸਰਦਾ ਹੋਵੇ ਤਾਂ ਘਰ ਵਿੱਚੋਂ ਇੱਕ ਹੀ ਵਿਆਕਤੀ ਬਾਹਰ ਜਾਵੇ। ਉਨ੍ਹਾਂ ਨੇ ਕਿਹਾ ਆਪਣੇ ਅੱਖਾ, ਮੂੰਹ ਅਤੇ ਚਿਹਰੇ ਨੂੰ ਵਾਰ-ਵਾਰ ਛੂਹਣਾ ਨਹੀ ਚਾਹੀਦਾ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਬੁਖਾਰ, ਖਾਂਸੀ ਜਾਂ ਸਾਂਹ ਲੈਣ ਵਿੱਚ ਕੋਈ ਤਕਲੀਫ ਆਉਂਦੀ ਹੈ ਤਾਂ ਉਹ ਆਪਣੇ ਨੇੜੇ ਦੇ ਸਿਹਤ ਕੇਂਦਰ ਵਿਖੇ ਜਾ ਕੇ ਆਪਣਾ ਮੈਡੀਕਲ ਚੈੱਕਅੱਪ ਜਰੂਰ ਕਰਵਾਉਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 20 ਜੂਨ ਨੂੰ ਜ਼ਿਲਾ ਪੁਲਿਸ ਵਲੋਂ ਬੈਜ ਲਗਾ ਕੇ ਲੋਕਾਂ ਨੂੰ ਕੋਵਿਡ-19 ਪ੍ਰਤੀ ਸਾਵਧਾਨ ਕਰਨ ਦੀ ਗਤੀਵਿਧੀ ਦਾ ਦਿਨ ਮਿਥਿਆ ਗਿਆ ਹੈ, ਜਦਕਿ ਨਗਰ ਕੌਂਸਲਾਂ ਵਲੋਂ ਰੈਜੀਡੈਂਟ ਵੈਲਫੇਅਰ ਕਮੇਟੀਆਂ ਤੇ ਸ਼ਹਿਰੀਆਂ ਰਾਹੀਂ ਜਾਗਰੂਕਤਾ ਮੁਹਿੰਮ 21 ਜੂਨ ਨੂੰ ਚਲਾਈ ਜਾਵੇਗੀ।
—————-