ਬੰਦ ਕਰੋ

ਮਿਸ਼ਨ ਫਤਹਿ ਤਹਿਤ ਡਿਪਟੀ ਕਮਿਸ਼ਨਰ ਨੇ ਫੇਸਬੁੱਕ `ਤੇ ਲਾਈਵ ਹੋ ਕੇ ਮੰਗਿਆ ਜ਼ਿਲ੍ਹਾ ਵਾਸੀਆਂ ਤੋਂ ਸਹਿਯੋਗ

ਪ੍ਰਕਾਸ਼ਨ ਦੀ ਮਿਤੀ : 16/07/2020
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਮਿਸ਼ਨ ਫਤਹਿ ਤਹਿਤ ਡਿਪਟੀ ਕਮਿਸ਼ਨਰ ਨੇ ਫੇਸਬੁੱਕ `ਤੇ ਲਾਈਵ ਹੋ ਕੇ ਮੰਗਿਆ ਜ਼ਿਲ੍ਹਾ ਵਾਸੀਆਂ ਤੋਂ ਸਹਿਯੋਗ
ਕੋਵਿਡ-19 ਮਹਾਂਮਾਰੀ ਤੋਂ ਬਚਣ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ੇ ਇੰਨ-ਬਿੰਨ ਪਾਲਣਾ ਕਰਨ ਲਈ ਕਿਹਾ
ਤਰਨ ਤਾਰਨ, 15 ਜੁਲਾਈ :
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਅਨਲਾੱਕ-2 ਦੀ ਪ੍ਰਕਿਰਿਆ ਅਤੇ ਕੋਵਿਡ ਦੀ ਮੌਜੂਦਾ ਸਥਿਤੀ ਬਾਰੇ ਦੱਸਣ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਫੇਸਬੁੱਕ `ਤੇ ਲਾਈਵ ਹੋ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਆਪਣੇ 15 ਮਿੰਟ ਦੇ ਲਾਈਵ ਸੈਸ਼ਨ ਦੌਰਾਨ ਉਨਾਂ ਨਾਲ ਸੈਂਕੜੇ ਲੋਕ ਜੁੜੇ ਅਤੇ ਅਨਲਾੱਕ ਨੂੰ ਪਹਿਲਾਂ ਦੀ ਤਰ੍ਹਾਂ ਅੱਗੇ ਵੀ ਸਹਿਯੋਗ ਦੇਣ ਦੀ ਅਪੀਲ ਕੀਤੀ।
ਇਸ ਸੈਸ਼ਨ ਨੂੰ ਕਈ ਲੋਕਾਂ ਨੇ ਅੱਗੇ ਸ਼ੇਅਰ ਕੀਤਾ।ਇਸ ਪੂਰੇ ਸੈਸ਼ਨ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿ਼ਲ੍ਹਾ ਪ੍ਰਸ਼ਾਸ਼ਨ ਨੂੰ ਲੋਕਾਂ ਵੱਲੋਂ ਕਾਫੀ ਹੱਦ ਤੱਕ ਸਹਿਯੋਗ ਦਿੱਤਾ ਗਿਆ ਹੈ, ਜਿਸ ਦੀ ਉਹ ਭਵਿੱਖ ਵੀ ਉਮੀਦ ਰੱਖਦੇ ਹਨ। ਉਹਨਾਂ ਕਿਹਾ ਕਿ ਕਿਉਂਕਿ ਇਹ ਬਿਮਾਰੀ ਬਹੁਤ ਭਿਆਨਕ ਹੈ ਅਤੇ ਸਮਾਜਿਕ ਦੂਰੀ ਨਾ ਰੱਖਣ ਨਾਲ ਫੈਲਦੀ ਹੈ, ਇਸ ਲਈ ਹੀ ਪੰਜਾਬ ਸਰਕਾਰ ਨੇ ਇਸ ਸਬੰਧੀ ਹਦਾਇਤਾਂ ਦੀ ਪਾਲਣਾ ਸਖਤੀ ਨਾਲ ਕਰਾਉਣ ਲਈ ਆਦੇਸ਼ ਦਿੱਤੇ ਹੋਏ ਹਨ।
ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ “ਮਿਸ਼ਨ ਫਤਹਿ” ਨੂੰ ਸਫਲ ਕਰਨ ਲਈ ਵੱਧ ਤੋਂ ਵੱਧ “ਕੋਵਾ” ਐਪਲੀਕੇਸ਼ਨ ਨੂੰ ਡਾਊਨਲੋਡ ਕਰਨ। ਉਹਨਾਂ ਸਪੱਸ਼ਟ ਕੀਤਾ ਕਿ ਹਾਲ ਦੀ ਘੜੀ ਤਾਲਾਬੰਦੀ ਨਹੀਂ ਹੋਵੇਗੀ। ਜਿਹੜੇ ਅਦਾਰਿਆਂ ਨੂੰ ਹਾਲੇ ਖੋਲਣ ਦੀ ਇਜ਼ਾਜ਼ਤ ਨਹੀਂ ਹੈ, ਉਹ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣ।
ਉਹਨਾਂ ਇਸ ਮੁਸ਼ਕਿਲ ਘੜੀ ਵਿੱਚ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾ ਰਹੇ ਡਾਕਟਰ ਅਤੇ ਸਿਹਤ ਭਾਈਚਾਰੇ ਦੀ ਪ੍ਰਸੰਸਾ ਕੀਤੀ। ਉਹਨਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਤੋਂ ਬਚਣ ਦਾ ਸਭ ਤੋਂ ਵਧੀਆ ਤਰੀਕਾ ਹੈ, ਕਿ ਅਸੀਂ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰੀਏ।ਉਹਨਾਂ ਭਰੋਸਾ ਪ੍ਰਗਟਾਇਆ ਕਿ ਪੰਜਾਬ ਵਾਸੀ ਇਹ ਜੰਗ ਆਪਸੀ ਸਹਿਯੋਗ ਨਾਲ ਜ਼ਰੂਰ ਜਿੱਤ ਲੈਣਗੇ। 
———