ਯਾਦਗਾਰੀ ਹੋ ਨਿਬੜੇ ਜ਼ਿਲ੍ਹਾ ਤਰਨ ਤਾਰਨ ਦੇ ਸਰਕਾਰੀ ਮਿਡਲ , ਹਾਈ ਅਤੇ ਸੈਕੰਡਰੀ ਸਕੂਲਾਂ ਦੇ ਬਾਲ ਮੇਲੇ
ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫਸਰ , ਤਰਨ ਤਾਰਨ
ਯਾਦਗਾਰੀ ਹੋ ਨਿਬੜੇ ਜ਼ਿਲ੍ਹਾ ਤਰਨ ਤਾਰਨ ਦੇ ਸਰਕਾਰੀ ਮਿਡਲ , ਹਾਈ ਅਤੇ ਸੈਕੰਡਰੀ ਸਕੂਲਾਂ ਦੇ ਬਾਲ ਮੇਲੇ
ਤਰਨ ਤਾਰਨ, 14 ਨਵੰਬਰ :
ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਹਾੜੇ ਤੇ ਮਨਾਏ ਜਾਣ ਵਾਲੇ ਚਿਲਡਰਨ ਡੇ ਨੂੰ ਸਮਰਪਿਤ ਬਾਲ ਮੇਲਾ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਸਰਕਾਰੀ ਮਿਡਲ, ਹਾਈ ਅਤੇ ਸੈਕੰਡਰੀ ਸਕੂਲਾਂ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਹਰਭਗਵੰਤ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਗੁਰਬਚਨ ਸਿੰਘ ਲਾਲੀ ਦੀ ਯੋਗ ਰਹਿਨੁਮਾਈ ਹੇਠ ਬਹੁਤ ਹੀ ਸ਼ਾਨਦਾਰ ਤਰੀਕੇ ਨਾਲ ਮਨਾਇਆ ਗਿਆ । ਇਹਨਾਂ ਮੇਲਿਆਂ ਵਿੱਚ ਵਿਦਿਆਰਥੀਆਂ ਵੱਲੋਂ ਗੀਤ, ਸਕਿੱਟਾਂ, ਨਾਟਕ, ਕਵੀਸ਼ਰੀ ਅਤੇ ਰੰਗਾਰੰਗ ਪੇਸ਼ਕਾਰੀਆਂ ਨਾਲ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਕੇ ਆਏ ਹੋਏ ਮਾਤਾ ਪਿਤਾ ਸਹਿਬਾਨ ਅਤੇ ਪਤਵੰਤੇ ਸੱਜਣਾਂ ਦੀ ਹਾਜਰੀ ਵਿੱਚ ਸਰਕਾਰੀ ਸਕੂਲਾਂ ਵਿੱਚ ਅਧਿਆਪਕ ਸਹਿਬਾਨ ਵੱਲੋਂ ਕਰਵਾਈ ਜਾਂਦੀ ਮਿਹਨਤ ਤੋਂ ਬਾਖੂਬੀ ਵਾਕਿਫ਼ ਕਰਵਾਇਆ । ਇਸ ਮੌਕੇ ਸਕੂਲ ਮੁਖੀਆਂ, ਅਧਿਆਪਕ ਸਹਿਬਾਨ, ਵਿਦਿਆਰਥੀਆਂ ਅਤੇ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਵਿਦਿਆਰਥੀਆਂ ਦੁਆਰਾ ਤਿਆਰ ਹੱਥ ਲਿਖਤ ਤਿਆਰ ਮੈਗਜ਼ੀਨ ਵੀ ਰਿਲੀਜ਼ ਕੀਤੇ ਗਏ । ਇਸ ਮੌਕੇ ਬੋਲਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਹਰਭਗਵੰਤ ਸਿੰਘ ਨੇ ਸਮੂਹ ਸਕੂਲ ਮੁਖੀਆਂ , ਅਧਿਆਪਕ ਸਹਿਬਾਨ ਅਤੇ ਵਿਦਿਆਰਥੀਆਂ ਨੂੰ ਇਸ ਬਾਲ ਮੇਲੇ ਦੇ ਸਫਲ ਆਯੋਜਨ ਤੇ ਮੁਬਾਰਕਬਾਦ ਦਿੱਤੀ । ਉਹਨਾਂ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਰੰਗਾਰੰਗ ਪ੍ਰੋਗਰਾਮ ਦੀ ਰੱਜਵੀਂ ਤਾਰੀਫ਼ ਕੀਤੀ । ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਗੁਰਬਚਨ ਸਿੰਘ ਲਾਲੀ ਨੇ ਅਧਿਆਪਕ ਸਹਿਬਾਨ ਵੱਲੋਂ ਵਿਦਿਆਰਥੀਆਂ ਨੂੰ ਕਰਵਾਈ ਜਾ ਰਹੀ ਮਿਹਨਤ ਦਾ ਜ਼ਿਕਰ ਕਰਦਿਆਂ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰੀ ਕਰਵਾਉਣ ਲਈ ਪ੍ਰੇਰਿਤ ਕੀਤਾ ।