ਬੰਦ ਕਰੋ

ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੇ ਤਹਿਤ ਪਿੰਡ ਚਾਹਲ ਸਰਕਾਰੀ ਐਲੀਮੈਂਟਰੀ ਸਕੂਲ,  ਵਿਖੇ ਲਗਾਇਆ ਗਿਆ ਸੈਮੀਨਾਰ

ਪ੍ਰਕਾਸ਼ਨ ਦੀ ਮਿਤੀ : 28/04/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ

 “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੇ ਤਹਿਤ ਪਿੰਡ ਚਾਹਲ ਸਰਕਾਰੀ ਐਲੀਮੈਂਟਰੀ ਸਕੂਲ,  ਵਿਖੇ ਲਗਾਇਆ ਗਿਆ ਸੈਮੀਨਾਰ

ਤਰਨ ਤਾਰਨ, 24 ਅਪ੍ਰੈਲ

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ, ਆਈ.ਏ.ਐਸ ਅਤੇ ਸ੍ਰੀ ਸੰਜੀਵ ਕੁਮਾਰ ਸ਼ਰਮਾਂ, ਵਧੀਕ ਡਿਪਟੀ ਕਮਿਸ਼ਨਰ (ਪੈਂਡੂ ਵਿਕਾਸ) ਤਰਨ ਤਾਰਨ ਦੀ ਰਹਿਨੁਮਾਈ ਹੇਠ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੇ ਤਹਿਤ ਅੱਜ ਸਰਕਾਰੀ ਐਲੀਮੈਂਟਰੀ ਸਕੂਲ, ਪਿੰਡ ਚਾਹਲ (ਬਲਾਕ ਗੰਡੀਵਿੰਡ) ਤਰਨ ਤਾਰਨ ਵਿਖੇ ਸੈਮੀਨਾਰ ਲਗਾਇਆ ਗਿਆ। ਜਿਸ ਵਿੱਚ ਪਿੰਡਾਂ ਦੇ ਲੋਕਾਂ ਨੂੰ “ਯੁੱਧ ਨਸ਼ਿਆ ਵਿਰੁੱਧ” ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਨਸ਼ਿਆਂ ਦੇ ਖਿਲਾਫ ਇੱਕਜੁਟ ਹੋ ਕੇ ਲੜਨ ਲਈ ਜਾਗਰੂਕ ਕੀਤਾ ਗਿਆ। ਪਿੰਡਾਂ ਦੇ ਲੋਕਾਂ ਵੱਲੋਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ ਅਤੇ ਸ਼੍ਰੀ ਕੁਲਵਿੰਦਰ ਸਿੰਘ, ਸਰਪੰਚ ਪਿੰਡ ਚਾਹਲ (ਬਲਾਕ ਗੰਡੀਵਿੰਡ) ਤਰਨ ਤਾਰਨ ਵੱਲੋਂ ਆਏ ਹੋਏ ਅਧਿਕਾਰੀਆਂ ਦਾ ਧੰਨਵਾਦ ਕੀਤਾ ਗਿਆ।

 ਇਸ ਸੈਮੀਨਾਰ ਦੌਰਾਨ ਸ਼੍ਰੀ ਵਿਕਰਮ ਜੀਤ ਜਿਲ੍ਹਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਤਰਨ ਤਾਰਨ, ਸ਼੍ਰੀ ਅਮਰੀਕ ਸਿੰਘ ਐਸ. ਐਚ. ਉ. ਥਾਣਾ ਸਰਾਏਂ ਅਮਾਨਤ ਖਾਂ, ਸ਼੍ਰੀ ਜਤਿੰਦਰ ਸਿੰਘ, ਪੰਜਾਬ ਸਕਿੱਲ ਡਿਵੇਲਪਮੈਂਟ ਮਿਸ਼ਨ ਤਰਨ ਤਾਰਨ, ਸ਼੍ਰੀ ਗੋਰਵ ਕੁਮਾਰ, ਕਰੀਅਰ ਕਾਉਂਸਲਰ, ਸ਼੍ਰੀ ਸੁਰੇਸ਼ ਕੁਮਾਰ, ਸੁਪਰਡੰਟ ਗਰੇਡ-2 ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ, ਸ਼੍ਰੀ ਰਾਜਬੀਰ ਸਿੰਘ ਹੈਡ ਮਾਸਟਰ, ਸਰਕਾਰੀ ਐਲੀਮੈਂਟਰੀ ਸਕੂਲ, ਪਿੰਡ ਚਾਹਲ, ਸ਼੍ਰੀ ਤੇਜਿੰਦਰ ਕੁਮਾਰ, ਪੰਚਾਇਤ ਸੈਕਟਰੀ ਬਲਾਕ ਗੰਡੀਵਿੰਡ, ਵੱਲੋਂ ਭਾਗ ਲਿਆ ਗਿਆ।