ਯੂਥ ਪ੍ਰਧਾਨ ਤੇ ਹਲਕਾ ਖਡੂਰ ਸਾਹਿਬ ਤੋ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਅੰਮ੍ਰਿਤਸਰ ਵਿੱਚ ਯੂਥ ਨਾਲ ਕੀਤੀ ਮੀਟਿੰਗ
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਯੂਥ ਪ੍ਰਧਾਨ ਤੇ ਹਲਕਾ ਖਡੂਰ ਸਾਹਿਬ ਤੋ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਅੰਮ੍ਰਿਤਸਰ ਵਿੱਚ ਯੂਥ ਨਾਲ ਕੀਤੀ ਮੀਟਿੰਗ
ਖਡੂਰ ਸਾਹਿਬ 25 ਅਪ੍ਰੈਲ
ਯੂਥ ਪ੍ਰਧਾਨ ਪੰਜਾਬ ਤੇ ਹਲਕਾ ਖਡੂਰ ਸਾਹਿਬ ਤੋ ਵਿਧਾਇਕ ਸ. ਮਨਜਿੰਦਰ ਸਿੰਘ ਲਾਲਪੁਰਾ ਨੇ ਬੱਚਤ ਭਵਨ ਅੰਮ੍ਰਿਤਸਰ ਵਿਖੇ ਆਮ ਆਦਮੀ ਪਾਰਟੀ ਦੇ ਸਥਾਨਕ ਯੂਥ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਦਾ ਮੁੱਖ ਮਕਸਦ ਸੰਗਠਨ ਨੂੰ ਮਜਬੂਤ ਕਰਨਾ, ਸਥਾਨਕ ਮੁੱਦਿਆਂ ‘ਤੇ ਚਰਚਾ ਕਰਨਾ ਅਤੇ ਆਗਾਮੀ ਰਣਨੀਤੀਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕਰਨਾ ਸੀ।
ਮੀਟਿੰਗ ਦੌਰਾਨ ਸ. ਮਨਜਿੰਦਰ ਸਿੰਘ ਲਾਲਪੁਰਾ ਨੇ ਯੂਥ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ, “ਸਾਡੀ ਪਾਰਟੀ ਦਾ ਮੁੱਖ ਉਦੇਸ਼ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਵਿਕਾਸ ਹੈ। ਅਸੀਂ ਸਾਰੇ ਮਿਲ ਕੇ ਅੰਮ੍ਰਿਤਸਰ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਅਤੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਵਚਨਬੱਧ ਹਾਂ।” ਉਨ੍ਹਾਂ ਨੇ ਯੂਥ ਮੈਂਬਰਾਂ ਨੂੰ ਲੋਕਾਂ ਨਾਲ ਸਿੱਧੇ ਸੰਪਰਕ ਵਿੱਚ ਰਹਿਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ। ਯੂਥ ਮੈਂਬਰਾਂ ਨੇ ਆਪਣੇ ਸੁਝਾਅ ਅਤੇ ਫੀਡਬੈਕ ਵੀ ਸਾਂਝੇ ਕੀਤੇ, ਜਿਨ੍ਹਾਂ ਨੂੰ ਸ. ਲਾਲਪੁਰਾ ਨੇ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਦੇ ਹੱਲ ਲਈ ਤੁਰੰਤ ਕਾਰਵਾਈ ਦਾ ਭਰੋਸਾ ਦਿੱਤਾ।
ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਯੂਥ ਮੈਂਬਰਾਂ ਅਤੇ ਸਥਾਨਕ ਆਗੂਆਂ ਨੇ ਹਿੱਸਾ ਲਿਆ। ਸ. ਮਨਜਿੰਦਰ ਸਿੰਘ ਲਾਲਪੁਰਾ ਨੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਮੀਟਿੰਗਾਂ ਨੂੰ ਜਾਰੀ ਰੱਖਣ ਦੀ ਵਚਨ ਬੱਧਤਾ ਜਤਾਈ। ਇਸ ਮੌਕੇ ਉਹਨਾਂ ਦੇ ਨਾਲ ਭਗਵੰਤ ਸਿੰਘ ਕੰਵਲ ਯੂਥ ਪ੍ਰਧਾਨ ਅੰਮ੍ਰਿਤਸਰ, ਕੁਨਾਲ ਧਵਨ ਮੀਤ ਪ੍ਰਧਾਨ ਪੰਜਾਬ , ਨਵਜੋਤ ਗਰੋਵਰ ਸੰਯੁਕਤ ਸਕੱਤਰ ਪੰਜਾਬ, ਜਗਜੀਤ ਜੈਕੀ ਸੰਯੁਕਤ ਸਕੱਤਰ ਪੰਜਾਬ, ਰਵਿੰਦਰ ਭਾਵਰ, ਜਤਿੰਦਰ ਰਾਹੁਲ, ਪੰਕਜ ਸ਼ਰਮਾ ਆਦਿ ਮੀਤ ਪ੍ਰਧਾਨ ਅਤੇ ਹੋਰ ਅਹੁਦੇਦਾਰ ਹਾਜ਼ਰ ਸਨ।