ਬੰਦ ਕਰੋ

ਯੋਗ ਰਾਹੀਂ ਰਹੋ ਨਰੋਗ, ਮਾਨਸਿਕ ਅਤੇ ਸਰੀਰਕ ਵਿਕਾਸ ਲਈ ਯੋਗ ਹੈ ਬਹੁਤ ਜਰੂਰੀ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਪ੍ਰਕਾਸ਼ਨ ਦੀ ਮਿਤੀ : 23/06/2025

ਯੋਗ ਰਾਹੀਂ ਰਹੋ ਨਰੋਗ, ਮਾਨਸਿਕ ਅਤੇ ਸਰੀਰਕ ਵਿਕਾਸ ਲਈ ਯੋਗ ਹੈ ਬਹੁਤ ਜਰੂਰੀ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਤਰਨ ਤਾਰਨ, 21 ਜੂਨ

ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਸਨਿਚਰਵਾਰ ਨੂੰ ਦਫਤਰ ਸਿਵਲ ਸਰਜਨ ਅਤੇ ਜ਼ਿਲ੍ਹੇ ਦੀਆਂ ਵੱਖ ਵੱਖ ਸਿਹਤ ਸੰਸਥਾਵਾਂ ਵਿਖੇ ਵਿਸ਼ਵ ਯੋਗਾ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਯੋਗ ਟਰੇਨਰ ਹਰਪ੍ਰੀਤ ਸਿੰਘ ਵਲੋਂ ਵੱਖ ਵੱਖ ਯੋਗ ਆਸਨ ਕਰਵਾਏ ਗਏ।

ਇਸ ਦੌਰਾਨ ਜਿੱਥੇ ਸਿਹਤ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਵੱਖ-ਵੱਖ ਯੋਗ ਆਸਨ ਕੀਤੇ ਗਏ, ਉਥੇ ਨਾਲ ਹੀ ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ ਵੱਲੋਂ ਯੋਗ ਦੇ ਮਾਨਸਿਕ ਅਤੇ ਸਰੀਰਕ ਲਾਭ ਬਾਰੇ ਵਿਸ਼ੇਸ਼ ਤੌਰ ਤੇ ਜਾਗਰੂਕ ਕੀਤਾ ਗਿਆ। ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਭਾਰਤ ਵੱਲੋਂ ਵਿਸ਼ਵ ਭਰ ਯੋਗ ਇੱਕ ਅੱਜ ਹੀ ਵਡਮੁੱਲੀ ਦੇਣ ਹੈ, ਜਿਸ ਨਾਲ ਵੱਡੀ ਗਿਣਤੀ ‘ਚ ਲੋਕ ਸਰੀਰਿਕ ਤੰਦਰੁਸਤੀ ਪ੍ਰਾਪਤ ਕਰ ਰਹੇ ਹਨ। ਉਹਨਾਂ ਕਿਹਾ ਕਿ ਸਾਲ 2025 ਦੀ ਥੀਮ “ਯੋਗ ਫਾਰ ਸੈਲਫ ਐਂਡ ਸੋਸਾਇਟੀ” ਹੈ, ਜਿਸ ਦਾ ਮਤਲਬ ਵਿਅਕਤੀ ਅਤੇ ਸਮਾਜ ਲਈ ਯੋਗਾ ਦੀ ਅਹਿਮੀਅਤ ਹੈ। ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਰੋਜਾਨਾ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਦੇ ਲਈ ਕੁਝ ਸਮਾਂ ਯੋਗ ਲਈ ਜਰੂਰ ਕੱਢਣਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਸਿਹਤ ਵਿਭਾਗ ਦੇ ਅਯੂਸ਼ ਵਿੰਗ ਅਤੇ ਮਾਸ ਮੀਡਿਆ ਵਿੰਗ ਵੱਲੋਂ ਵੱਖ-ਵੱਖ ਕਸਬਿਆਂ ਤੇ ਪਿੰਡਾਂ ਦੇ ਵਿੱਚ ਯੋਗਾ ਬਾਰੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸ ਦੇ ਫਾਇੰਦਿਆਂ ਬਾਰੇ ਜਾਗਰੂਕ ਕੀਤਾ ਜਾ ਸਕੇ। ਇਸ ਮੌਕੇ ਜ਼ਿਲਾ ਟੀਕਾਕਰਨ ਅਫਸਰ ਡਾ ਵਰਿੰਦਰ ਪਾਲ ਕੌਰ, ਸਹਾਇਕ ਸਿਵਲ ਸਰਜਨ ਡਾ ਸੁਰਿੰਦਰ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ ਰੂਪਮ ਚੌਧਰੀ, ਸੀਨੀਅਰ ਮੈਡੀਕਲ ਅਫਸਰ, ਸਰਕਾਰੀ ਹਸਪਤਾਲ ਤਰਨ ਤਾਰਨ ਡਾ ਸਰਬਜੀਤ ਸਿੰਘ, ਐਸ ਐਮ ਓ ਪੱਟੀ ਡਾ ਆਸ਼ੀਸ਼ ਗੁਪਤਾ, ਜ਼ਿਲਾ ਐਪੀਡਮੋਲੋਜਿਸਟ ਡਾ ਰਾਘਵ ਗੁਪਤਾ, ਡਾ ਅਵਲੀਨ ਕੌਰ, ਜਿਲਾ ਮਾਸ ਮੀਡੀਆ ਅਫਸਰ ਸ੍ਰੀ ਸੁਖਵੰਤ ਸਿੰਘ ਸਿੱਧੂ,ਆਰ. ਬੀ. ਐਸ. ਕੇ ਦੇ ਡਾ. ਮਨਦੀਪ ਕੌਰ, ਆਰੁਸ਼ ਭੱਲਾ ਰਜਨੀ ਸ਼ਰਮਾ ਆਦਿ ਮੌਜੂਦ ਰਹੇ।