ਰਾਜ ਪੱਧਰੀ ਸਮਾਗਮ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ ਨੇ ਸਵੱਛ ਸਕੂਲ ਜ਼ਿਲ੍ਹਾ ਪੱਧਰੀ ਅਵਾਰਡ ਵਿੱਚ ਪ੍ਰਾਪਤ ਕੀਤਾ ਪਹਿਲਾ ਸਥਾਨ
ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
“ਸਵੱਛਤਾ ਹੀ ਸੇਵਾ ਮੁਹਿੰਮ-2023”
ਰਾਜ ਪੱਧਰੀ ਸਮਾਗਮ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ ਨੇ ਸਵੱਛ ਸਕੂਲ ਜ਼ਿਲ੍ਹਾ ਪੱਧਰੀ ਅਵਾਰਡ ਵਿੱਚ ਪ੍ਰਾਪਤ ਕੀਤਾ ਪਹਿਲਾ ਸਥਾਨ
ਕੈਬਨਿਟ ਮੰਤਰੀ ਸ੍ਰੀ ਬ੍ਰਹਮਸ਼ੰਕਰ ਜਿੰਪਾ ਵੱਲੋਂ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਰਾਜ ਪੱਧਰੀ ਸਮਾਗਮ ਵਿੱਚ ਸਨਮਾਨ ਚਿੰਨ੍ਹ ਭੇਂਟ
ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਸਨਮਾਨਿਤ ਸਕੂਲ ਦੇ ਪਿ੍ਰੰਸੀਪਲ, ਸਟਾਫ਼ ਅਤੇ ਵਿਦਿਆਰਥੀਆਂ ਨੂੰ ਦਿੱਤੀ ਵਧਾਈ
ਤਰਨ ਤਾਰਨ, 03 ਅਕਤੂਬਰ :
ਰਾਸ਼ਟਰ ਪਿਤਾ ਮਹਾਂਤਮਾ ਗਾਂਧੀ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਚੱਲ ਰਹੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬ੍ਰਹਮਸ਼ੰਕਰ ਜਿੰਪਾ ਦੀ ਮੌਜੂਦਗੀ ਵਿੱਚ ਸੂਬਾ ਪੱਧਰੀ ਸਮਾਗਮ ਦਾ ਆਯੋਜਨ ਚੰਡੀਗੜ੍ਹ ਵਿਖੇ ਕਰਵਾਇਆ ਗਿਆ।ਪਿੰਡਾਂ ਨੂੰ ਗੰਦਗੀ ਮੁਕਤ ਅਤੇ ਪਿੰਡਾਂ ਦੀ ਹਰਿਆਲੀ ਅਤੇ ਵਿਕਾਸ ਵਿੱਚ ਵਾਧਾ ਕਰਨ ਦੇ ਮਨੋਰਥ ਵਜੋਂ ਇਸ ਸਮਾਗਮ ਵਿੱਚ ਵੱਖ-ਵੱਖ ਜਿ਼ਲ੍ਹਿਆਂ ਦੇ ਸਫ਼ਾਈ ਜਾਂ ਹੋਰ ਪਹਿਲੂਆਂ ਪੱਖੋਂ ਸਰਬੋਤਮ ਸਾਫ਼-ਸੁਥਰੇ ਪਿੰਡ, ਸਰਬੋਤਮ ਸਾਫ਼ ਸੁਥਰੇ ਸਕੂਲ ਅਤੇ ਸਰਬੋਤਮ ਸਫ਼ਾਈ ਸੇਵਕ ਕਰਮਚਾਰੀਆਂ ਨੁੂੰ ਮੰਤਰੀ ਬ੍ਰਹਮਸ਼ੰਕਰ ਜਿੰਪਾ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਅੱਗੇ ਤੋਂ ਵੀ ਪਿੰਡਾਂ ਨੂੰ ਸਾਫ-ਸਫ਼ਾਈ ਪੱਖੋਂ ਸਰਬੋਤਮ ਰੱਖਣ ਲਈ ਪ੍ਰੇਰਿਤ ਕੀਤਾ।
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿ਼ਲ੍ਹਾ ਤਰਨ ਤਾਰਨ ਦੇ ਬਲਾਕ ਖਡੂਰ ਸਾਹਿਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ ਨੂੰ ਸਰਬੋਤਮ ਸਾਫ਼ ਸੁਥਰਾ ਸਕੂਲ ਵਜੋਂ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਸਨਮਾਨ ਚਿੰਨ੍ਹ ਭੇਂਟ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੀ ਮਿਹਨਤ ਅਤੇ ਸਾਫ਼-ਸਫ਼ਾਈ ਨੂੰ ਇਸੇ ਤਰ੍ਹਾਂ ਹੀ ਬਰਕਰਾਰ ਰੱਖਣ।
ਉਹਨਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ ਦਾ ਦ੍ਰਿਸ਼ ਬਹੁਤ ਹੀ ਸੁੰਦਰ ਤੇ ਆਕਰਸਿ਼ਕ ਹੈ, ਚਾਰੇ ਪਾਸੇ ਹਰਿਆਲੀ ਹੈ।ਸਕੁਲ ਵਿੱਚ ਸਥਿਤ ਪਾਰਕ ਤੇ ਐਜੂਕੁਸ਼ਨਲ ਪਾਰਕ ਵਿੱਚ ਵੱਡੇ ਆਕਾਰ ਦੇ ਡਸਟਬਿਨ ਦਾ ਪ੍ਰਬੰਧ ਕੀਤਾ ਗਿਆ।ਸਕੂਲ ਵਿੱਚ ਸਥਿਤ ਕਲਾਸ ਰੂਮਾਂ, ਲੈਬਜ਼, ਲਾਇਬਰੇਰੀ ਆਦਿ ਨੂੰ ਹਰ ਰੋਜ਼ ਨਿਯਮਿਤ ਰੂਪ ਵਿੱਚ ਸਾਫ਼ ਕੀਤਾ ਜਾਂਦਾ ਹੈ।ਇਹਨਾਂ ਵਿੱਚ ਡਸਟਬਿਨ ਦਾ ਪ੍ਰਬੰਧ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਸਕੂਲ ਵਿੱਚ ਲੜਕੇ ਅਤੇ ਲੜਕੀਆਂ ਲਈ ਵੱਖਰੇ-ਵੱਖਰੇ ਬਾਸ਼ਰੂਮ/ਟੁਆਲਿਟਸ ਮੌਜੂਦ ਹਨ।ਇਸੇ ਤਰ੍ਹਾਂ ਮੇਲ ਅਤੇ ਫੀਮੇਲ ਸਟਾਫ਼ ਵਾਸਤੇ ਵੀ ਵੱਖਰੇ ਬਾਸ਼ਰੂਮ ਹਨ।ਸਾਰੇ ਬਾਸ਼ਰੂਮ ਤੇ ਟੁਆਲਿਟਸ ਨੰੁ ਸਵੱਛਤਾ ਪੱਖੋਂ ਪੂਰੀ ਤਰ੍ਹਾਂ ਨਾਲ ਮੇਨਟੇਨ ਕੀਤਾ ਜਾਂਦਾ ਹੈ।ਇਹਨਾਂ ਵਿੱਚ ਡਸਟਬਿਨ ਤੇ ਹੈਂਡਬਾਸ਼ ਦਾ ਪੂਰਾ ਪ੍ਰਬੰਧ ਹੈ।ਸਕੂਲ ਵਿੱਚ ਪੀਣ ਵਾਲੇ ਸਾਫ਼ ਪਾਣੀ ਦਾ ਪ੍ਰਬੰਧ ਹੈ ਅਤੇ ਆਰ. ਓ. ਸਿਸਟਮ ਵੀ ਲਗਾਇਆ ਗਿਆ ਹੈ।
ਸਕੂਲ ਦੇ ਵਿਦਿਆਰਥੀਆਂ ਨੰੁ ਹਰ ਰੋਜ਼ ਸਵੱਛਤਾ ਬਾਰੇ ਸਵੇਰ ਦੀ ਸਭਾ ਵਿੱਚ ਜਾਗਰੂਕ ਕੀਤਾ ਜਾਂਦਾ ਹੈ। ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਦੁਆਰਾ ਗੰਦਗੀ ਮੁਕਤ ਜਾਂ ਹੋਰ ਸਰਕਾਰੀ ਸਕੀਮਾਂ ਪ੍ਰਤੀ ਕਰਵਾਈਆਂ ਜਾਂਦੀਆਂ ਗਤੀਵਿਧੀਆਂ ਵਿੱਚ ਵੀ ਵਧ ਚੜ੍ਹ ਕੇ ਹਿੱਸਾ ਲਿਆ ਜਾਂਦਾ ਹੈ।