ਬੰਦ ਕਰੋ

ਰੱਖੜੀ ਦੇ ਤਿਓਹਾਰ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ 2 ਅਗਸਤ ਦਿਨ ਐਤਵਾਰ ਨੂੰ ਹਲਵਾਈ ਅਤੇ ਹੋਰ ਮਠਿਆਈ ਵਾਲੀਆਂ ਦੁਕਾਨਾਂ ਖੁੱਲ੍ਹੇ ਰੱਖਣ ਦੀ ਦਿੱਤੀ ਛੋਟ

ਪ੍ਰਕਾਸ਼ਨ ਦੀ ਮਿਤੀ : 31/07/2020
DC

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਰੱਖੜੀ ਦੇ ਤਿਓਹਾਰ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ 2 ਅਗਸਤ ਦਿਨ ਐਤਵਾਰ ਨੂੰ ਹਲਵਾਈ ਅਤੇ ਹੋਰ ਮਠਿਆਈ ਵਾਲੀਆਂ ਦੁਕਾਨਾਂ ਖੁੱਲ੍ਹੇ ਰੱਖਣ ਦੀ ਦਿੱਤੀ ਛੋਟ
ਲੋਕਾਂ ਨੰੁ ਬਾਜ਼ਾਰਾਂ ਵਿੱਚ ਜਾਣ ਦੀ ਜਗ੍ਹਾ ਹੋਮ ਡਿਲਵਰੀ ਨੂੰ ਪਹਿਲ ਦੇਣ ਦੀ ਕੀਤੀ ਅਪੀਲ
ਦੁਕਾਨਦਾਰਾਂ ਨੂੰ ਰੱਖੜੀਆਂ ਦੀ ਖਰੀਦ ਮੌਕੇ ਗਾਹਕਾਂ ਨੂੰ ਮੁਫ਼ਤ ਮਾਸਕ ਵੰਡੇ ਜਾਣ ਦੀ ਕੀਤੀ ਅਪੀਲ
ਤਰਨ ਤਾਰਨ, 30 ਜੁਲਾਈ :
ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਹੁਕਮ ਜਾਰੀ ਕਰਦਿਆਂ ਰੱਖੜੀ ਦੇ ਤਿਓਹਾਰ ਨੂੰ ਧਿਆਨ ਵਿੱਚ ਰੱਖਦਿਆਂ ਮਿਤੀ 2 ਅਗਸਤ ਦਿਨ ਐਤਵਾਰ ਨੂੰ ਹਲਵਾਈ ਅਤੇ ਹੋਰ ਮਠਿਆਈ ਵਾਲੀਆਂ ਦੁਕਾਨਾਂ ਖੁੱਲ੍ਹੇ ਰੱਖਣ ਦੀ ਛੋਟ ਦਿੱਤੀ ਗਈ ਹੈ।ਉਹਨਾਂ ਸਪੱਸ਼ਟ ਕੀਤਾ ਇਸ ਦਿਨ ਕੇਵਲ ਜਰੂਰ ਵਸਤਾਂ ਅਤੇ ਮਠਿਆਈ ਵਾਲੀਆਂ ਦੁਕਾਨਾਂ ਹੀ ਖੁੱਲਣਗੀਆਂ ਜਦ ਕਿ ਬਾਕੀ ਦੁਕਾਨਾ ਪੂਰੀ ਤਰ੍ਹਾਂ ਬੰਦ ਰਹਿਣਗੀਆਂ।ਉਹਨਾਂ ਕਿਹਾ ਕਿ ਇਹ ਛੋਟ ਕੇਵਲ 2 ਅਗਸਤ ਦਿਨ ਐਤਵਾਰ ਲਈ ਹੀ ਹੋਵੇਗੀ।
ਡਿਪਟੀ ਕਮਿਸ਼ਨਰ ਤਰਨ ਤਾਰਨ ਨੇ ਲੋਕਾਂ ਨੂੰ ਅਪੀਲ ਕਰਿਦਆਂ ਕਿਹਾ ਕਿ ਹੈ ਕਿ ਉਹ ਰੱਖੜੀ ਦੇ ਤਿਓਹਾਰ ਮੌਕੇ ਬਾਜਾਰਾਂ ਵਿੱਚ ਜਾਣ ਦੀ ਜਗ੍ਹਾ ਹੋਮ ਡਿਲਵਰੀ ਨੂੰ ਪਹਿਲ ਦੇਣ ਤਾਂ ਜੋ ਕੋਰੋਨਾ ਵਿਰੁੱਧ ਜੰਗ ਵਿੱਚ ਨਾ ਸਿਰਫ ਉਹ ਆਪਣੇ-ਆਪ ਨੂੰ ਸਗੋਂ ਦੂਸਰਿਆਂ ਨੂੰ ਵੀ ਸੁਰੱਖਿਅਤ ਰੱਖ ਸਕਣ।ਉਹਨਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਕਰੋਨਾ ਦੇ ਕੇਸਾਂ ਵਿੱਚ ਤੇਜੀ ਨਾਲ ਵਾਧਾ ਹੋਇਆ ਜਿਸ ਨੂੰ ਗੰਭੀਰਤਾ ਨਾਲ ਲੈਂਦਿਆਂ ਸਾਨੂੰ ਜਿਥੇ ਸਿਹਤ ਸਬੰਧੀ ਪ੍ਰੋਟੋਕੋਲ ਦੀ ਪਾਲਣਾ ਕਰਨੀ ਚਾਹੀਦੀ ਹੈ, ਉਥੇ ਹੀ ਸਮਾਜਿਕ ਦੂਰੀ ਬਣਾਉਣ ਦੇ ਨਾਲ-ਨਾਲ ਮਾਸਕ ਜਰੂਰ ਪਹਿਨਣਾ ਚਾਹੀਦਾ ਹੈ ।
ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਮਠਿਆਈਆਂ ਵੇਚਣ ਵਾਲਿਆਂ ਅਤੇ ਹੋਰ ਦੁਕਾਨ ਮਾਲਕਾਂ ਨੂੰ ਰੱਖੜੀ ਦੇ ਤਿਉਹਾਰ ’ਤੇ ਗਾਹਕਾਂ ਨੂੰ ਮੁਫ਼ਤ ਮਾਸਕ ਮੁਹੱਈਆ ਕਰਵਾਉਣ ਦੀ ਸਲਾਹ ਦਿੱਤੀ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਮਠਿਆਈ ਵਿਕਰੇਤਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀਆਂ ਦੁਕਾਨਾਂ ‘ਤੇ ਗਾਹਕਾਂ ਵੱਲੋਂ ਮਠਿਆਈ ਖਰੀਦਣ ਮੌਕੇ ਇਕ ਜੋੜਾ ਮਾਸਕ ਦਾ ਮੁਫ਼ਤ ਦੇਣ ਤਾਂ ਜੋ ਲੋਕਾਂ ਵਿੱਚ ਮਾਸਕ ਦੀ ਵਰਤੋਂ ਨੂੰ ਹੋਰ ਜ਼ਿਆਦਾ ਉਤਸ਼ਾਹਤ ਕੀਤਾ ਜਾ ਸਕੇ।ਉਹਨਾਂ ਹੋਰ ਦੁਕਾਨ ਮਾਲਕਾਂ ਨੂੰ ਅਪੀਲ ਕੀਤੀ ਕਿ ਰੱਖੜੀਆਂ ਦੀ ਖਰੀਦ ਮੌਕੇ ਗਾਹਕਾਂ ਨੂੰ ਮੁਫ਼ਤ ਮਾਸਕ ਵੰਡੇ ਜਾਣ।
ਉਹਨਾਂ ਕਿਹਾ ਕਿ ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਲੋਕ ਗਰਮੀ ਕਾਰਨ ਮਾਸਕ ਪਾਉਣ ਤੋਂ ਗੁਰੇਜ ਕਰ ਰਹੇ ਹਨ ਜੋ ਕਿ ਬਹੁਤ ਗੰਭੀਰ ਹੈ। ਉਹਨਾਂ ਕਿਹਾ ਕਿ ਮਾਸਕ ਸਾਡਾ ਪਹਿਲਾ ਸੁਰੱਖਿਆ ਕਵਚ ਹੈ, ਜਿਸ ਨਾਲ ਵਾਈਰਸ ਦੇ ਫੈਲਾਅ ਦਾ ਖਤਰਾ 70 ਫੀਸਦੀ ਤੱਕ ਘੱਟ ਹੋ ਜਾਂਦਾ ਹੈ।
———