ਬੰਦ ਕਰੋ

ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕੱਢੇ ਗਏ ਪਰਾਲੀ ਪ੍ਰਬੰਧਨ ਮਸ਼ੀਨਰੀ ਦੇ ਡਰਾਅ

ਪ੍ਰਕਾਸ਼ਨ ਦੀ ਮਿਤੀ : 26/07/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕੱਢੇ ਗਏ ਪਰਾਲੀ ਪ੍ਰਬੰਧਨ ਮਸ਼ੀਨਰੀ ਦੇ ਡਰਾਅ
ਤਰਨ ਤਾਰਨ, 25 ਜੁਲਾਈ :
ਵਧੀਕ ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਵਰਿੰਦਰਪਾਲ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਪਰਾਲੀ ਪ੍ਰਬੰਧਨ ਮਸ਼ੀਨਰੀ ‘ਤੇ ਸਬਸਿਡੀ ਮੁਹੱਈਆ ਕਰਵਾਉਣ ਲਈ ਜਿਲਾ ਪੱਧਰੀ ਕਾਰਜਕਾਰੀ ਕਮੇਟੀ ਦੇ ਮੈਂਬਰ ਮੁੱਖ ਖੇਤੀਬਾੜੀ ਅਫਸਰ ਤਰਨਤਾਰਨ, ਡਿਪਟੀ ਡਾਇਰੈਕਟਰ ਕੇ. ਵੀ. ਕੇ , ਲੀਡ ਬੈਂਕ ਮੈਨੇਜਰ, ਸਮੂਹ ਬਲਾਕ ਖੇਤੀਬਾੜੀ ਅਫਸਰ, ਪ੍ਰੋਜੈਕਟ ਡਾਇਰੈਕਟਰ ਆਤਮਾ, ਅਗਾਂਹ ਵਧੁ ਕਿਸਾਨਾ ਦੀ ਹਾਜ਼ਰੀ ਵਿੱਚ ਡਰਾਅ ਕੱਢੇ ਗਏ।
ਡਰਾਅ ਕੱਢਣ ਦੀ ਸ਼ੁਰੂਆਤ ਵਿੱਚ ਮੁੱਖ ਖੇਤੀਬਾੜੀ ਅਫਸਰ ਤਰਨਤਾਰਨ ਨੇ ਹਾਜਰ ਹੋਏ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਮਸ਼ੀਨਰੀ ਲਈ ਸਰਕਾਰ ਦੀਆ ਹਦਾਇਤਾ ਤੋਂ ਜਾਣੂ ਕਰਵਾਇਆ।ਉਹਨਾ ਦੱਸਿਆ ਕਿ ਜਿਲੇ ਨੂੰ ਪ੍ਰਾਪਤ ਬਜਟ ਅਨੁਸਾਰ ਸੁਪਰ ਸੀਡਰ ਮਸ਼ੀਨ ਦੇ ਡਰਾਅ ਕੱਢਣ ਤੋਂ ਇਲਾਵਾ ਬਾਕੀ ਅਪਲਾਈ ਹੋਈਆ ਮਸ਼ੀਨਾ ਨੂੰ ਸਿੱਧੇ ਤੌਰ ‘ਤੇ ਪ੍ਰਵਾਨਗੀ ਦੇ ਦਿੱਤੀ ਗਈ ਅਤੇ ਸੁਪਰ ਸੀਡਰ ਮਸ਼ੀਨ ਦੇ ਡਰਾਅ ਕੱਢਣ ਉਪਰੰਤ 1 ਤੋਂ 467 ਤੱਕ ਦੇ ਆਏ ਬਿਨੈ-ਪਾਤਰੀਆ ਨੂੰ ਚੁਣਿਆ ਗਿਆ।
ਇਸ ਤੋਂ ਇਲਾਵਾ ਕਸਟਮ ਹਾਇਰਿੰਗ ਸੈਂਟਰ ਦੇ ਵੀ 44 ਡਰਾਅ ਕੱਢੇ ਗਏ। ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰਪਾਲ ਸਿੰਘ ਬਾਜਵਾ ਤਰਨਤਾਰਨ ਨੇ ਚੁਣੇ ਗਏ ਬਿਨੈ-ਪਾਤਰੀਆ ਨੂੰ ਅਪੀਲ ਕੀਤੀ ਗਈ ਕਿ ਸੈਕਸ਼ਨ ਜਾਰੀ ਹੋਣ ਤੋਂ ਬਾਅਦ ਮਸ਼ੀਨਰੀ ਦੀ ਖਰੀਦ ਸਮੇਂ ਸਿਰ ਅਤੇ ਸਰਕਾਰ ਵੱਲੋਂ ਜਾਰੀ ਹਦਾਇਤ ਮੁਤਾਬਿਕ ਕੀਤੀ ਜਾਵੇ।