• ਸਮਾਜਿਕ ਮੀਡੀਆ ਲਿੰਕ
  • ਸਾਈਟ ਮੈਪ
  • Accessibility Links
  • ਪੰਜਾਬੀ
ਬੰਦ ਕਰੋ

ਵਿਧਾਨ ਸਭਾ ਹਲਕਾ 21-ਤਰਨ ਤਾਰਨ ਦੇ ਪੋਲਿੰਗ ਸਟੇਸ਼ਨਾਂ ਨੂੰ ਕੀਤਾ ਗਿਆ ਤਰਕ ਸੰਗਤ-ਜਿਲ੍ਹਾ ਚੋਣ ਅਫਸਰ

ਪ੍ਰਕਾਸ਼ਨ ਦੀ ਮਿਤੀ : 29/08/2025

ਵਿਧਾਨ ਸਭਾ ਹਲਕਾ 21-ਤਰਨ ਤਾਰਨ ਦੇ ਪੋਲਿੰਗ ਸਟੇਸ਼ਨਾਂ ਨੂੰ ਕੀਤਾ ਗਿਆ ਤਰਕ ਸੰਗਤ-ਜਿਲ੍ਹਾ ਚੋਣ ਅਫਸਰ
 
ਤਰਨ ਤਾਰਨ, 28 ਅਗਸਤ:

ਜਿਲ੍ਹਾ ਚੋਣ ਅਫਸਰ – ਕਮ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ. ਐੱਸ. ਨੇ ਜਾਣਕਾਰੀ ਦਿੰਦਿਆ ਦੱਸਿਆ ਹੈ ਕਿ ਭਾਰਤ ਦੇ ਚੋਣ ਕਮਿਸ਼ਨ ਨੇ 21-ਤਰਨ ਤਾਰਨ ਵਿਧਾਨ ਸਭਾ ਹਲਕੇ ਵਿੱਚ ਪੋਲਿੰਗ ਸਟੇਸ਼ਨਾਂ ਦੇ ਰੈਸ਼ਨੇਲਾਈਜੇਸ਼ਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਵਿਧਾਨ ਸਭਾ ਹਲਕੇ ਵਿੱਚ ਜਲਦ ਹੀ ਜ਼ਿਮਨੀ ਚੋਣ ਹੋਣ ਵਾਲੀ ਹੈ।
ਉਨ੍ਹਾਂ ਕਿਹਾ ਕਿ ਪੋਲਿੰਗ ਸਟੇਸ਼ਨਾਂ ਨੂੰ ਤਰਕ ਸੰਗਤ ਚੋਣਕਾਰ ਰਜਿਸਟ੍ਰੇਸ਼ਨ ਅਫਸਰ (ਈ. ਆਰ. ਓ.), 21 ਤਰਨ ਤਾਰਨ ਦੁਆਰਾ ਕੀਤਾ ਗਿਆ ਸੀ । ਇਹ ਯਕੀਨੀ ਬਣਾਇਆ ਗਿਆ ਹੈ ਕਿ ਪ੍ਰਤੀ ਪੋਲਿੰਗ ਸਟੇਸ਼ਨ 1200 ਤੋਂ ਵੱਧ ਵੋਟਰ ਨਾ ਹੋਣ ਇਸ ਪ੍ਰਕਿਰਿਆ ਦੌਰਾਨ ਸਿਆਸੀ ਪਾਰਟੀਆਂ ਦੇ ਸਲਾਹ-ਮਸ਼ਵਰੇ ਨਾਲ 07 ਨਵੇਂ ਪੋਲਿੰਗ ਸਟੇਸ਼ਨ ਬਣਾਏ ਗਏ ਸਨ। ਇਸ ਸੋਧ ਦੇ ਨਾਲ ਹਲਕੇ ਵਿੱਚ ਪੇਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ ਹੁਣ 222 ਹੋ ਗਈ ਹੈ।
ਉਨ੍ਹਾਂ ਕਿਹਾ ਕਿ ਚੋਣਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਵੋਟਰਾਂ ਨੂੰ ਵਧੇਰੇ ਸਹੂਲਤ ਪ੍ਰਦਾਨ ਕਰਨ ਲਈ ਪੋਲਿੰਗ ਸਟੇਸ਼ਨਾਂ ਦਾ ਤਰਕ ਸੰਗਤੀਕਰਨ ਕੀਤਾ ਗਿਆ ਹੈ।
ਹਰ ਕਦਮ ਪੂਰੀ ਪਾਰਦਰਸ਼ਤਾ ਨਾਲ ਅਤੇ ਸਿਆਸੀ ਪਾਰਟੀਆਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਚੁੱਕਿਆ ਗਿਆ ਹੈ।