ਬੰਦ ਕਰੋ

ਵਿਸ਼ਵ ਮਲੇਰੀਆ ਦਿਵਸ ਦੇ ਸਬੰਧ ਵਿੱਚ ਕਰਵਾਇਆ ਗਿਆ ਵਿਸ਼ੇਸ਼ ਜਾਗਰੂਕਤਾ ਸੈਮੀਨਾਰ

ਪ੍ਰਕਾਸ਼ਨ ਦੀ ਮਿਤੀ : 26/04/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਵਿਸ਼ਵ ਮਲੇਰੀਆ ਦਿਵਸ ਦੇ ਸਬੰਧ ਵਿੱਚ ਕਰਵਾਇਆ ਗਿਆ ਵਿਸ਼ੇਸ਼ ਜਾਗਰੂਕਤਾ ਸੈਮੀਨਾਰ
25 ਅਪ੍ਰੈਲ ਨੂੰ ਦੁਨੀਆ ਭਰ ਵਿੱਚ ਮਨਾਇਆ ਜਾਵੇਗਾ ਵਿਸ਼ਵ ਮਲੇਰੀਆ ਦਿਵਸ
ਤਰਨ ਤਾਰਨ, 24 ਅਪ੍ਰੈਲ :
ਡਿਪਟੀ ਕਮਿਸ਼ਨਰ ਤਰਨਤਾਰਨ ਡਾ. ਰਿਸ਼ੀਪਾਲ ਸਿੰਘ ਅਤੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸਾਂ ਦੀ ਪਾਲਣਾ ਕਰਦਿਆਂ ਸੀਨੀਅਰ ਮੈਡੀਕਲ ਅਫਸਰ, ਸੁਰਸਿੰਘ ਡਾ. ਕੁਲਤਾਰ ਸਿੰਘ ਦੀ ਯੋਗ ਅਗਵਾਈ ਹੇਠ ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ ਸੁਰਸਿੰਘ ਦੇ ਸਰਕਾਰੀ ਸੀਨੀਅਰ ਸਕੰਡਰੀ ਸਮਾਰਟ ਸਕੂਲ (ਲੜਕੀਆਂ) ਵਿਖੇ ਵਿਸ਼ਵ ਮਲੇਰੀਆ ਦਿਵਸ ਦੇ ਸਬੰਧ ਵਿੱਚ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਅਤੇ ਸਕੂਲ ਦੇ ਅਧਿਆਪਕਾਂ ਵੱਲੋਂ ਹਿੱਸਾ ਲਿਆ ਗਿਆ।
ਇਸ ਮੌਕੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆ ਡਾ. ਕੁਲਤਾਰ ਸਿੰਘ ਨੇ ਕਿਹਾ ਕਿ ਮਿਤੀ 25 ਅਪ੍ਰੈਲ ਨੂੰ ਦੁਨੀਆ ਭਰ ਦੇ ਵਿੱਚ ਵਿਸ਼ਵ ਮਲੇਰੀਆ ਦਿਵਸ ਮਨਾਇਆ ਜਾਵੇਗਾ ਅਤੇ ਇਸ ਦਿਵਸ ਨੂੰ ਮਨਾਉਣ ਦਾ ਮੁੱਖ ਮੰਤਵ ਆਮ ਨਾਗਰਿਕਆਂ ਨੂੰ ਮਲੇਰੀਆ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਗਰੂਕ ਕਰਨਾ ਹੈ।ਉਨਾਂ ਕਿਹਾ ਕਿ ਵਿਸ਼ਵ ਮਲੇਰੀਆ ਦਿਵਸ ਦੇ ਸਬੰਧ ਵਿੱਚ ਬਲਾਕ ਦੇ ਵੱਖ ਵੱਖ ਸਰਕਾਰੀ ਸਕੂਲਾਂ, ਭੱਠਿਆ ਅਤੇ ਹੋਰ ਹਾਈ ਰਿਸਕ ਸਥਾਨਾਂ ਉੱਤੇ ਜਾਕੇ ਲੋਕਾਂ ਨੂੰ ਆਈ. ਈ. ਸੀ ਗਤੀਵਿਧੀਆਂ ਰਾਹੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਲੋਕ ਆਪਣੇ ਆਪ ਨੂੰ ਇਸ ਰੋਗ ਤੋਂ ਬਚਾ ਸਕਣ।
ਇਸ ਮੌਕੇ ਡਾ. ਕੁਲਤਾਰ ਸਿੰਘ ਵੱਲੋਂ ਵਿਦਿਆਰਥੀਆਂ ਨਾਲ ਮਲੇਰੀਆ ਦੇ ਲੱਛਣਾਂ ਬਾਰੇ ਗੱਲਬਾਤ ਕਰਦਿਆ ਕਿਹਾ ਕਿ ਮਲੇਰੀਆ ਦੇ ਮੁੱਖ ਲੱਛਣ ਤੇਜ਼ ਬੁਖਾਰ, ਠੰਡ ਲੱਗਣਾ, ਸਿਰਦਰਦ, ਥਕਾਵਟ, ਸ਼ਰੀਰ ‘ਚ ਟੁਟ ਭੱਜ, ਘਬਰਾਹਟ ਹੋਣ ਦੇ ਨਾਲ ਨਾਲ ਕੰਬਣੀ ਛੇੜਣਾ ਹੈ।ਉਨਾ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਅਜਿਹੇ ਲੱਛਣ ਮਹਿਸੂਸ ਹੋਣ ਤਾਂ ਉਹ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿਖੇ ਜਾ ਕੇ ਆਪਣੀ ਜਾਂਚ ਅਤੇ ਟੈਸਟ ਬਿਲਕੁਲ ਮੁਫਤ ਕਰਵਾਉਣ।ਉਹਨਾਂ ਕਿਹਾ ਕਿ ਜੇਕਰ ਵਿਅਕਤੀ ਪੀੜ੍ਹਤ ਪਾਇਆ ਜਾਂਦਾ ਹੈ ਤਾਂ ਉਸ ਨੂੰ ਵਿਭਾਗ ਵੱਲੋਂ ਮੁਫ਼ਤ ਦਵਾਈ ਦਿੱਤੀ ਜਾਂਦੀ ਹੈ।
ਇਸ ਮੌਕੇ ਬਲਾਕ ਐਜੂਕੇਟਰ ਨਵੀਨ ਕਾਲੀਆ ਨੇ ਕਿਹਾ ਕਿ ਮਲੇਰੀਆ ਦੀ ਰੋਕਥਾਮ ਲਈ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ ਅਤੇ ਆਮ ਨਾਗਰਿਕ ਆਪਣੇ ਘਰਾਂ ਦੇ ਆਲੇ ਦੁਆਲੇ ਛੋਟੇ ਟੋਇਆ `ਚ ਪਾਣੀ ਨਾ ਇਕੱਠਾ ਹੋਣ ਦੇਣ ਅਤੇ ਛੱਪੜਾ `ਚ ਖੜੇ ਪਾਣੀ ਵਿੱਚ ਕਾਲੇ ਤੇਲ ਦਾ ਛਿੜਕਾ ਕਰਨ।ਉਨਾਂ ਕਿਹਾ ਕਿ ਮੌਜੂਦਾ ਮੌਸਮ ਦੌਰਾਨ ਅਜਿਹੇ ਕੱਪੜੇ ਪਾਏ ਜਾਣ ਜਿਸ ਨਾਲ ਪੂਰਾ ਸ਼ਰੀਰ ਨੂੰ ਢੱਕਿਆ ਜਾ ਸਕੇ ਤਾਂ ਜੋ ਮੱਛਰ ਦੇ ਕੱਟਣ ਤੋਂ ਬਚਾਇਆ ਜਾ ਸਕੇ।
ਸੈਨੇਟਰੀ ਇੰਸਪੈਕਟਰ ਲਖਵਿੰਦਰ ਸਿੰਘ ਨੇ ਕਿਹਾ ਸਿਹਤ ਵਿਭਾਗ ਵੱਲੋਂ ਹਰ ਸ਼ੱੁਕਰਵਾਰ ਨੂੰ ਡ੍ਰਾਈ ਡੇਅ ਐਲਾਨਿਆ ਗਿਆ, ਇਸ ਦਿਨ ਸਾਨੂੰ ਸਾਰਿਆ ਉਨਾਂ ਸਥਾਨਾਂ ਦੀ ਸਾਫ ਸਫਾਈ ਕਰਨੀ ਚਾਹੀਦੀ ਹੈ, ਜਿਥੇ ਪਾਣੀ ਇਕੱਠਾ ਹੋਣ ਦਾ ਖਦਸ਼ਾ ਹੋਵੇ।ਇਸ ਮੌਕੇ ਪ੍ਰਿੰਸੀਪਲ ਰੀਟਾ ਮਹਾਜਨ, ਕੁਲਦੀਪ ਸਿੰਘ, ਤਜਿੰਦਰ ਸਿੰਘ ਅਤੇ ਗੁਰਮਨ ਸਿੰਘ ਆਦਿ ਹਾਜ਼ਰ ਸਨ।