ਵੈਕਸੀਨੇਸ਼ਨ ਦੇ ਦੂਜੇ ਪੜਾਅ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਪਹੁੰਚ ਕੇ ਲਗਵਾਈ ਵੈਕਸੀਨ ਦੀ ਪਹਿਲੀ ਡੋਜ਼
ਪ੍ਰਕਾਸ਼ਨ ਦੀ ਮਿਤੀ : 05/02/2021
ਵੈਕਸੀਨੇਸ਼ਨ ਦੇ ਦੂਜੇ ਪੜਾਅ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਪਹੁੰਚ ਕੇ ਲਗਵਾਈ ਵੈਕਸੀਨ ਦੀ ਪਹਿਲੀ ਡੋਜ਼
ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਸਾਵਧਾਨੀਆਂ ਦੇ ਨਾਲ-ਨਾਲ ਵੈਕਸੀਨੇਸ਼ਨ ਵੀ ਜ਼ਰੂਰੀ-ਡਿਪਟੀ ਕਮਿਸ਼ਨਰ
ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਅਸਰਦਾਇਕ, ਜ਼ਿਲ੍ਹੇ ਦੇ ਸਮੂਹ ਫਰੰਟਲਾਈਨ ਵਰਕਰਾਂ ਨੂੰ ਵੈਕਸੀਨ ਲਗਵਾਉਣ ਦੀ ਕੀਤੀ ਅਪੀਲ
ਤਰਨ ਤਾਰਨ, 04 ਫਰਵਰੀ :
ਕੋਰੋਨਾ ਵਾਇਰਸ ਦੇ ਖਾਤਮੇ ਲਈ ਸਿਹਤ ਵਿਭਾਗ ਵੱਲੋਂ ਸ਼ੂਰੂ ਕੀਤੇ ਗਏ ਵੈਕਸੀਨੇਸ਼ਨ ਦੇ ਦੂਜੇ ਪੜਾਅ ਤਹਿਤ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਅੱਜ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਪਹੁੰਚ ਕੇ ਵੈਕਸੀਨ ਦੀ ਪਹਿਲੀ ਡੋਜ਼ ਲਗਵਾਈ। ਇਸ ਪੜਾਅ ਵਿੱਚ ਫਰੰਟ ਲਾਇਨ ਵਰਕਰਾਂ ਨੂੰ ਕਰੋਨਾ ਵਾਇਰਸ ਤੋਂ ਬਚਾਅ ਲਈ ਵੈਕਸੀਨ ਲਗਾਈ ਜਾਵੇਗੀ।ਵੈਕਸੀਨੇਸ਼ਨ ਕਰਵਾਉਣ ਉਪਰੰਤ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਨੂੰ ਡਿਪਟੀ ਕਮਿਸ਼ਨਰ ਨੂੰ 30 ਮਿੰਟ ਲਈ ਆਬਜਰਵੇਸ਼ਨ ਰੂਮ ਵਿਚ ਰੱਖਿਆ ਗਿਆ।
ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਫਰੰਟਲਾਈਨ ਵਰਕਰਾਂ ਨੂੰ ਵੈਕਸੀਨ ਲਗਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਅਸਰਦਾਇਕ ਹੈ। ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਨੂੰ ਲੈ ਕੇ ਜੋ ਗਲਤ ਧਾਰਨਾਵਾਂ ਫੈਲੀਆਂ ਹਨ, ਉਨ੍ਹਾਂ ਨੂੰ ਦੂਰ ਕਰਨਾ ਜ਼ਰੂਰੀ ਹੈ, ਕਿਉਂਕਿ ਬਹੁਤ ਸਾਰੀਆਂ ਖੋਜਾਂ ਤੋਂ ਬਾਅਦ ਇਹ ਵੈਕਸੀਨ ਇਜਾਦ ਹੋਈ ਹੈ।ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਖਾਤਮੇ ਲਈ ਵੈਕਸੀਨ ਨੂੰ ਅਪਣਾਉਣਾ ਪਏਗਾ।
ਉਨ੍ਹਾਂ ਸਭ ਨੂੰ ਅਪੀਲ ਕੀਤੀ ਕਿ ਉਹ ਇਸ ਵੈਕਸੀਨ ਨੂੰ ਲਗਵਾਉਣ ਲਈ ਅੱਗੇ ਆਉਣ ਤੇ ਹੋਰਨਾਂ ਨੂੰ ਵੀ ਇਸ ਵੈਕਸੀਨ ਪ੍ਰਤੀ ਪ੍ਰੇਰਿਤ ਕਰਨ।ਉਹਨਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਸਾਵਧਾਨੀਆਂ ਦੇ ਨਾਲ-ਨਾਲ ਵੈਕਸੀਨੇਸ਼ਨ ਵੀ ਜ਼ਰੂਰੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੁਣ ਤੱਕ ਲੱਗਭੱਗ 2500 ਹੈੱਲਥ ਵਰਕਰਾਂ ਅਤੇ ਫਰੰਟ ਲਾਈਨ ਵਰਕਰਾਂ ਨੂੰ ਵੈਕਸੀਨ ਦੀ ਡੋਜ਼ ਲਗਾਈ ਜਾ ਚੁੱਕੀ ਹੈ।ਉਹਨਾਂ ਕਿਹਾ ਕਿ ਵੈਕਸੀਨੇਸ਼ਨ ਦੇ ਦੂਜੇ ਪੜਾਅ ਵਿੱਚ ਵੈਕਸੀਨ ਲਗਾਉਣ ਲਈ ਲੱਗਭੱਗ 5700 ਫਰੰਟਲਾਈਨ ਵਰਕਰਾਂ ਦੀ ਰਜਿਸਟਰੇਸ਼ਨ ਕੀਤੀ ਗਈ ਹੈ।