ਬੰਦ ਕਰੋ

ਵੋਟਰ ਸੂਚੀ ਦੀ ਸੁਧਾਈ ਦਾ ਕੰਮ 1 ਨਵੰਬਰ ਤੋਂ ਸ਼ੁਰੂ-ਜ਼ਿਲ੍ਹਾ ਚੋਣ ਅਫ਼ਸਰ  

ਪ੍ਰਕਾਸ਼ਨ ਦੀ ਮਿਤੀ : 02/11/2021

ਵੋਟਰ ਸੂਚੀ ਦੀ ਸੁਧਾਈ ਦਾ ਕੰਮ 1 ਨਵੰਬਰ ਤੋਂ ਸ਼ੁਰੂ-ਜ਼ਿਲ੍ਹਾ ਚੋਣ ਅਫ਼ਸਰ  
ਤਰਨ ਤਾਰਨ, 01 ਨਵੰਬਰ :  
ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01 ਜਨਵਰੀ 2022 ਦੇ ਆਧਾਰ `ਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਦਾ ਕੰਮ 1 ਨਵੰਬਰ 2021 ਤੋਂ 30 ਨਵੰਬਰ  2021 ਤੱਕ  ਹੋ ਰਿਹਾ ਹੈ।
     ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਚੋਣ ਅਫਸਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਜਿਸਦੀ ਉਮਰ ਮਿਤੀ 1 ਜਨਵਰੀ 2022 ਨੂੰ 18 ਸਾਲ ਜਾਂ ਇਸ ਤੋ ਵੱਧ ਉਮਰ ਦੇ ਹੋ ਗਏ ਹਨ ਅਤੇ ਉਹਨਾਂ ਦੀ ਅਜੇ ਤੱਕ ਵੋਟ ਨਹੀ ਬਣੀ, ਜਾ ਕਿਸੇ ਵੋਟਰ ਨੇ ਵੋਟ ਕਟਵਾਉਣੀ ਜਾ ਦੁਰਸਤ ਕਰਵਾਉਣੀ, ਉਹ ਆਪਣੇ ਚੋਣ ਹਲਕੇ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ (ਉਪ ਮੰਡਲ ਮੈਜਿਸਟ੍ਰੇਟ) ਦੇ ਦਫਤਰ ਜਾਂ ਜ਼ਿਲਾ ਚੋਣ ਦਫਤਰ ਵਿਖੇ ਜਾਂ ਆਪਣੇ ਏਰੀਏ ਦੇ ਬੂਥ ਲੈਵਲ ਅਫਸਰ ਅਤੇ ਆਨਲਾਈਨ ਵਿਧੀ ਰਾਹੀ  www.nvsp.in      ਪੋਰਟਲ ਤੇ ਆਪਣੇ ਦਾਅਵੇ ਜਾਂ ਇਤਰਾਜ ਦਰਜ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਨਵੀਂ ਵੋਟ ਬਣਾਉਣ ਲਈ ਫਾਰਮ ਨੰਬਰ 6, ਵੋਟ ਕਟਵਾਉਣ ਲਈ ਫਾਰਮ ਨੰਬਰ 7, ਵੋਟ ਦੁਰੱਸਤੀ ਲਈ ਫਾਰਮ ਨੰਬਰ 8 ਅਤੇ ਵਿਧਾਨ ਸਭਾ ਹਲਕੇ ਅੰਦਰ ਵੋਟ ਬਦਲੀ ਕਰਵਾਉਣ ਲਈ ਫਾਰਮ ਨੰਬਰ 8 ਓ ਭਰਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ 06 ਤੇ 07 ਅਤੇ 20 ਤੇ 21 ਨਵੰਬਰ ਨੂੰ ਬੂਥ ਲੈਵਲ ਅਫਸਰ ਆਪਣੇ ਪੋਲਿੰਗ ਸਟੇਸ਼ਨਾ `ਤੇ ਹਾਜ਼ਰ ਰਹਿ ਕੇ ਆਮ ਜਨਤਾ ਤੋਂ ਦਾਅਵੇ/ਇਤਰਾਜ਼ ਪ੍ਰਾਪਤ ਕਰਨਗੇ। ਉਨਾਂ ਨੇ ਅਪੀਲ ਕਰਦਿਆਂ ਕਿਹਾ ਕਿ ਜਿਲੇ ਵਿਚ 18 ਸਾਲ ਦੀ ਉਮਰ ਪੂਰੀ ਕਰਦਾ ਕੋਈ ਯੋਗ ਵਿਅਕਤੀ ਵੋਟ ਬਣਉਣ ਤੋਂ ਵਾਂਝਾ ਨਾ ਰਹੇ।