ਬੰਦ ਕਰੋ

ਵੱਖ-ਵੱਖ ਵੈਕਸੀਨੇਸ਼ਨ ਕੇਂਦਰਾਂ ‘ਤੇ ਅੱਜ 2464 ਵਿਅਕਤੀਆਂ ਨੂੰ ਲਗਾਈ ਗਈ ਕੋਵਿਡ ਵੈਕਸੀਨ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 16/06/2021

ਵੱਖ-ਵੱਖ ਵੈਕਸੀਨੇਸ਼ਨ ਕੇਂਦਰਾਂ ‘ਤੇ ਅੱਜ 2464 ਵਿਅਕਤੀਆਂ ਨੂੰ ਲਗਾਈ ਗਈ ਕੋਵਿਡ ਵੈਕਸੀਨ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਵਿੱਚ ਹੁਣ ਤੱਕ 1,51,436 ਵਿਅਕਤੀਆਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ
ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 977 ਸੈਂਪਲ ਹੋਰ
ਤਰਨ ਤਾਰਨ, 12 ਜੂਨ :
ਜ਼ਿਲ੍ਹੇ ਵਿੱਚ ਵੱਖ-ਵੱਖ ਵੈਕਸੀਨੇਸ਼ਨ ਕੇਂਦਰਾਂ ‘ਤੇ ਅੱਜ 2464 ਵਿਅਕਤੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਲਗਾਈ ਗਈ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਕਰੋਨਾ ਵਾਇਰਸ ‘ਤੇ ਕਾਬੂ ਪਾਉਣ ਲਈ ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਵਿੱਚ 1,51,436 ਵਿਅਕਤੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਦੀ ਡੋਜ਼ ਲਗਾਈ ਜਾ ਚੁੱਕੀ ਹੈ । ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ।
ਉਹਨਾਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਜਲਦੀ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 977 ਸੈਂਪਲ ਹੋਰ ਲਏ ਗਏ ਹਨ। ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 339 ਰੈਪਿਡ ਐਂਟੀਜਨ ਟੈਸਟਾਂ ਵਿੱਚੋਂ 02 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 337 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 2,68,959 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 2,60,961 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 638 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 7784 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 7183 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 264 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 150 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 24 ਵਿਅਕਤੀ ਇਲਾਜ ਲਈ ਹੋਰ ਜ਼ਿਲ੍ਹਿਆਂ ਵਿੱਚ ਦਾਖਲ ਹਨ।ਇਸ ਤੋਂ ਇਲਾਵਾ 04 ਮਰੀਜ਼ਾਂ ਨੂੰ ਗੂਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਲਈ ਰੈਫ਼ਰ ਕੀਤਾ ਗਿਆ ਹੈ ਅਤੇ 04 ਮਰੀਜ਼ ਗੁਰੂ ਨਾਨਕ ਦੇਵ ਸੁਪਰ ਸਪੈਸ਼ਿਲਟੀ ਹਸਪਤਾਲ ਤਰਨ ਤਾਰਨ ਵਿਖੇ ਇਲਾਜ ਅਧੀਨ ਹਨ।
ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।