ਬੰਦ ਕਰੋ

ਸ਼ੁੱਕਰਵਾਰ ਨੂੰ ਪ੍ਰਾਪਤ 180 ਨਤੀਜਿਆਂ ‘ਚੋ 1 ਕੇਸ ਦੀ ਰਿਪੋਰਟ ਆਈ ਪਾਜ਼ੇਟਿਵ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 04/07/2020

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸ਼ੁੱਕਰਵਾਰ ਨੂੰ ਪ੍ਰਾਪਤ 180 ਨਤੀਜਿਆਂ ‘ਚੋ 1 ਕੇਸ ਦੀ ਰਿਪੋਰਟ ਆਈ ਪਾਜ਼ੇਟਿਵ-ਡਿਪਟੀ ਕਮਿਸ਼ਨਰ
ਪ੍ਰਾਪਤ ਨਤੀਜਿਆਂ ਵਿੱਚੋਂ 179 ਸੈਂਪਲਾਂ ਦੀ ਰਿਪੋਰਟ ਆਈ ਨੈਗਟਿਵ
ਹੁਣ ਤੱਕ 190 ਮਰੀਜ਼ ਕਰੋਨਾ ਮੁਕਤ ਹੋ ਕੇ ਘਰਾਂ ਨੂੰ ਗਏ
ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਦੇ ਹੁਣ 19 ਐਕਟਿਵ ਕੇਸ
ਤਰਨ ਤਾਰਨ, 3 ਜੁਲਾਈ :
ਜ਼ਿਲਾ ਤਰਨ ਤਾਰਨ ਵਿੱੱਚ ਸ਼ੁੱਕਰਵਾਰ ਨੂੰ ਮੈਡੀਕਲ ਕਾਲਜ ਅੰਮ੍ਰਿਤਸਰ ਤੋਂ ਪ੍ਰਾਪਤ 180 ਰਿਪੋਰਟਾਂ ‘ਚੋ 1 ਕੇਸ ਕੋਵਿਡ-19 ਮਹਾਂਮਾਰੀ ਤੋਂ ਪਾਜ਼ੀਟਿਵ ਪਾਇਆ ਗਿਆ ਹੈ। ਕਰੋਨਾ ਵਾਇਰਸ ਤੋਂ ਪੀੜ੍ਹਤ ਪਾਏ ਗਏ ਮਰੀਜ਼ ਨੂੰ ਸਿਵਲ ਹਸਪਤਾਲ ਤਰਨ ਤਾਰਨ ਦੀ ਆਈਸੋਲੇਸ਼ਨ ਵਾਰਡ ਵਿਚ ਦਾਖ਼ਲ ਕਰਕੇ ਇਲਾਜ ਸ਼ੁਰੂ ਕਰ ਦਿੱਤਾ ਹੈ।ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਕੋਵਿਡ-19 ਤੋਂ ਪੀੜ੍ਹਤ ਹੁਣ 19 ਐਕਟਿਵ ਕੇਸ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਮੰਗਲਵਾਰ ਨੂੰ 180 ਸੈਂਪਲਾਂ ਦੀ ਰਿਪੋਰਟ ਆਈ ਹੈ, ਜਿਸ ਵਿਚੋਂ 179 ਸੈਂਪਲ ਨੈਗਟਿਵ ਪਾਏ ਗਏ ਹਨ, ਜਦਕਿ ਇਕ ਵਿਅਕਤੀ ਕੋਰੋਨਾ ਵਾਇਰਸ ਤੋਂ ਪੀੜ੍ਹਤ ਪਾਇਆ ਗਿਆ ਹੈ।
ਉਹਨਾਂ ਦੱਸਿਆ ਕਿ ਸਿਵਲ ਹਸਪਤਾਲ ਤਰਨ ਤਾਰਨ ਦੀ ਆਈਸੋਲੇਸ਼ਨ ਵਾਰਡ ਵਿਚ ਹੁਣ 12 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ ਅਤੇ 6 ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਹੈ।ਇਸ ਤੋਂ ਇਲਾਵਾ ਇੱਕ ਹੋਰ ਮਰੀਜ਼ ਦਾ ਇਲਾਜ ਹੋਰ ਜ਼ਿਲ੍ਹੇ ਵਿੱਚ ਹੋ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲਾ ਤਰਨ ਤਾਰਨ ਦੇ 10446 ਸ਼ੱਕੀ ਵਿਅਕਤੀਆਂ ਦੇ ਸੈਂਪਲ ਹਾਸਲ ਕਰਕੇ ਜਾਂਚ ਲਈ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਲਈ ਭੇਜੇ ਗਏ ਸਨ, ਜਿੰਨਾਂ ਵਿਚੋਂ 10058 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 213 ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਸੀ ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ 190 ਮਰੀਜ਼ ਕਰੋਨਾ ਮੁਕਤ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ। ਉਹਨਾਂ ਦੱਸਿਆ ਕਿ ਅੱਜ 153 ਹੋਰ ਸੈਂਪਲ ਲੈ ਕੇ ਅੰਮ੍ਰਿਤਸਰ ਜਾਂਚ ਲਈ ਭੇਜੇ ਗਏ ਹਨ, ਅਤੇ 180 ਸੈਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
—————