ਬੰਦ ਕਰੋ

ਸ਼ੁੱਕਰਵਾਰ ਨੂੰ ਪ੍ਰਾਪਤ 318 ਨਤੀਜਿਆਂ ਵਿੱਚੋਂ 313 ਨਮੂਨਿਆਂ ਦੀ ਰਿਪੋਰਟ ਆਈ ਨੈਗੇਟਿਵ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 25/07/2020
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸ਼ੁੱਕਰਵਾਰ ਨੂੰ ਪ੍ਰਾਪਤ 318 ਨਤੀਜਿਆਂ ਵਿੱਚੋਂ 313 ਨਮੂਨਿਆਂ ਦੀ ਰਿਪੋਰਟ ਆਈ ਨੈਗੇਟਿਵ-ਡਿਪਟੀ ਕਮਿਸ਼ਨਰ
ਅੱਜ ਪ੍ਰਾਪਤ ਨਤੀਜਿਆਂ ਵਿੱਚੋਂ 5 ਨਵੇਂ ਕੇਸ ਪਾਜ਼ੇਟਿਵ ਸਾਹਮਣੇ ਆਏ 
ਤਰਨ ਤਾਰਨ, 24 ਜੁਲਾਈ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ-19 ਸਬੰਧੀ ਅੱਜ ਪ੍ਰਾਪਤ 318 ਨਤੀਜਿਆਂ ਵਿੱਚੋਂ 313 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਤੇ 5 ਨਵੇਂ ਕੇਸ ਪਾਜੀਟਿਵ ਸਾਹਮਣੇ ਆਏ ਹਨ।
ਉਨਾਂ ਇਹ ਵੀ ਦੱਸਿਆ ਕਿ ਜ਼ਿਲੇ ਅੰਦਰ ਹੁਣ ਤੱਕ ਕੁੱਲ 257 ਕੇਸ ਪਾਜੀਟਿਵ ਆਏ ਸਨ, ਜਿਨਾਂ ਵਿਚੋਂ 214 ਵਿਅਕਤੀ ਕਰੋਨਾ ਨੂੰ ਹਰਾ ਕੇ ਆਪੋ-ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਉਹਨਾਂ ਦੱਸਿਆ ਕਿ ਹੁਣ ਸਿਵਲ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਵਿਚ 18 ਮਰੀਜ਼ ਇਲਾਜ਼ ਅਧੀਨ ਹਨ। ਇਸ ਤੋਂ ਇਲਾਵਾ 9 ਮਰੀਜਾਂ ਨੂੰ ਮਾਈ ਭਾਗੋ ਨਰਸਿੰਗ ਕਾਲਜ ਵਿੱਚ ਬਣਾਏ ਗਏ ਕੋਵਿਡ ਕੇਅਰ ਸੈਂਟਰ ਵਿੱਚ ਰੱਖਿਆ ਗਿਆ ਹੈ। ਉਹਨਾਂ ਦੱਸਿਆ ਕਿ 7 ਮਰੀਜਾਂ ਨੂੰ ਹੋਮ ਆਈਸੋਲੇਸ਼ਨ ਵਿੱਚ ਰੱਖਿਆ ਹੈ ਅਤੇ 3 ਮਰੀਜ਼ਾਂ ਦਾ ਇਲਾਜ ਹੋਰ ਜ਼ਿਲ੍ਹਿਆਂ ਵਿੱਚ ਚੱਲ ਰਿਹਾ ਹੈ।
ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਵਿਡ-19 ਮਹਾਂਮਾਰੀ ਦੀ ਜਾਂਚ ਲਈ ਹੁਣ ਤੱਕ 15495 ਵਿਅਕਤੀਆਂ ਸੈਂਪਲ ਲਏ ਗਏ ਹਨ, ਜਿੰਨ੍ਹਾਂ ਵਿੱਚੋਂ 14930 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ।ਉਹਨਾਂ ਦੱਸਿਆ ਕਿ 313 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
        ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ  ਕੋਵਿਡ-19 ਤੋਂ ਬਚਾਓ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ । ਉਨਾਂ ਆਮ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ  ਕਰੋਨਾ ਇੱਕ ਭਿਆਨਕ ਵਾਇਰਸ ਹੈ, ਜੋ ਕਿ ਅਕਸਰ ਇੱਕ ਦੂਜੇ ਦੇ ਸੰਪਰਕ ਵਿਚ ਆਉਣ ਨਾਲ ਹੀ  ਫੈਲਦਾ ਹੈ। ਇਸ ਤੋਂ ਬਚਾਓ ਲਈ ਹਾਲ ਦੀ ਘੜੀ ਸਿਰਫ਼ ਪਰਹੇਜ਼ ਹੀ ਇਸ ਦਾ ਇਲਾਜ ਹੈ
        ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਕਰੋਨਾ ਤੋਂ ਸਾਵਧਾਨ ਕਰਦਿਆਂ ਕਿਹਾ ਕਿ ਇਸ ਵਾਇਰਸ ਤੋਂ ਬਚਣ ਲਈ ਹਰ ਵਿਅਕਤੀ ਲਈ ਮਾਸਕ ਪਹਿਨਣਾ  ਲਾਜ਼ਮੀ ਹੈ ਇਸ ਤੋਂ ਇਲਾਵਾ ਆਪਸ ਵਿੱਚ 6 ਫੁੱਟ ਦੀ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਆਪਸੀ ਤਾਲਮੇਲ ਨੂੰ ਘਟਾਇਆ ਜਾਵੇ  ਹੱਥਾਂ ਨੂੰ ਵਾਰ-ਵਾਰ ਸਾਬਣ ਜਾਂ ਸੈਨੀਟਾਈਜ਼ਰ ਨਾਲ ਸਾਫ਼ ਕੀਤਾ ਜਾਵੇ ਉਨਾਂ ਬਜ਼ੁਰਗਾਂ `ਤੇ ਬੱਚਿਆਂ ਨੂੰ ਖਾਸ ਅਪੀਲ ਕੀਤੀ ਕਿ ਉਹ ਆਪਣੇ ਘਰ ਤੋਂ ਬਾਹਰ ਨਿਕਲਣ ਤੋਂ ਪ੍ਰਹੇਜ਼ ਕਰਨ
        ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹਰ ਹਾਲਤ ਵਿੱਚ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ, ਤਾਂ ਜੋ ਕੋਵਿਡ-19 ਨੂੰ ਹਰਾਉਣ ਲਈ ਚਲਾਏ ਗਏ “ਮਿਸ਼ਨ ਫਤਿਹ” ਨੂੰ ਸਫਲ ਬਣਾਇਆ ਜਾ ਸਕੇ ।
———-