ਬੰਦ ਕਰੋ

ਸ਼੍ਰੀ ਕੰਵਲਜੀਤ ਸਿੰਘ, ਬਾਜਵਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੀ ਅਗਵਾਈ ਹੇਠ ਸਬ ਜੇਲ੍ਹ ਪੱਟੀ ਵਿਖੇ ਮਨਾਇਆ ਗਿਆ ਵਿਸ਼ਵ ਤੰਬਾਕੂ ਰਹਿਤ ਦਿਵਸ

ਪ੍ਰਕਾਸ਼ਨ ਦੀ ਮਿਤੀ : 05/06/2025

ਸ਼੍ਰੀ ਕੰਵਲਜੀਤ ਸਿੰਘ, ਬਾਜਵਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੀ ਅਗਵਾਈ ਹੇਠ ਸਬ ਜੇਲ੍ਹ ਪੱਟੀ ਵਿਖੇ ਮਨਾਇਆ ਗਿਆ ਵਿਸ਼ਵ ਤੰਬਾਕੂ ਰਹਿਤ ਦਿਵਸ

ਤਰਨ ਤਾਰਨ, 31 ਮਈ :

ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੀਆਂ ਹਦਾਇਤਾ ਅਨੁਸਾਰ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਸਾਰੇ ਸਕੂਲਾਂ ਵਿੱਚ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ ਅਤੇ ਜ਼ਿਲ੍ਹਾ ਤਰਨ ਤਾਰਨ ਦੇ ਵੱਖ ਵੱਖ ਪਿੰਡਾਂ ਵਿੱਚ ਇਸ ਸੰਬੰਧੀ ਸੈਮੀਨਰ ਵੀ ਕਰਵਾਏ ਗਏ। ਇਸ ਤੋਂ ਇਲਾਵਾਂ ਸੈਂਟਰਲ ਜੇਲ੍ਹ ਸ਼੍ਰੀ ਗੋਇੰਦਵਾਲ ਸਾਹਿਬ ਵਿਖੇ ਵੀ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ।

ਇਸ ਤੋਂ ਇਲਾਵਾ ਅੱਜ ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ ਨਗਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਅਤੇ ਮਿਸ ਸ਼ਿਲਪਾ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤ ਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੀ ਅਗਵਾਈ ਵਿੱਚ ਸਬ ਜੇਲ੍ਹ ਪੱਟੀ ਵਿਖੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਇੰਦਰਪ੍ਰੀਤ ਸਿੰਘ, ਡਿਪਟੀ ਸੁਪਰਡੈਂਟ, ਸਬ ਜੇਲ੍ਹ ਪੱਟੀ, ਸ਼੍ਰੀ ਗੁਰਕੀਰਤ ਸਿੰਘ, ਅਸੀਸਟੈਂਟ, ਲੀਗਲ ਏਡ ਡੀਫੈਂਸ ਕੌਸਲ, ਤਰਨ ਤਾਰਨ, ਸ਼੍ਰੀ ਕਰਨਬੀਰ ਸਿੰਘ, ਅਸੀਸਟੈਂਟ, ਲੀਗਲ ਏਡ ਡੀਫੈਂਸ ਕੌਸਲ, ਤਰਨ ਤਾਰਨ, ਮਿਸ ਕੁਲਰ, ਅਸੀਸਟੈਂਟ, ਲੀਗਲ ਏਡ ਡੀਫੈਂਸ ਕੌਸਲ, ਤਰਨ ਤਾਰਨ, ਮਿਸ ਸੀਮਾ, ਅਸੀਸਟੈਂਟ, ਲੀਗਲ ਏਡ ਡੀਫੈਂਸ ਕੌਸਲ, ਤਰਨ ਤਾਰਨ ਅਤੇ ਸ਼੍ਰੀ ਪ੍ਰਬਦੀਪ ਸਿੰਘ, ਪੈਰਾ ਲੀਗਲ ਵਲੰਟੀਅਰ ਹਾਜ਼ਰ ਰਹੇ।

 

ਇਸ ਮੌਕੇ ਮਾਨਯੋਗ ਜ਼ਿਲ੍ਹਾ ਅਤੇ ਸੈਸਨਜ਼ ਜੱਜ ਤਰਨ ਤਾਰਨ ਦੇ ਹੁਕਮਾਂ ਅਨੁਸਾਰ ਸਬ ਜੇਲ੍ਹ ਪੱਟੀ ਵਿਖੇ ਮੈਡੀਕਲ ਕੈਂਪ ਵੀ ਲਗਵਾਇਆ ਗਿਆ। ਬਿਮਾਰੀਆਂ ਨਾਲ ਪੀੜਤ ਕੈਦੀਆਂ ਅਤੇ ਹਵਾਲਾਤੀਆਂ ਦਾ ਚੈੱਕਅੱਪ ਕੀਤਾ ਗਿਆ ਅਤੇ ਮੌਕੇ ਤੇ ਲੋੜ ਮੁਤਾਬਕ ਪੀੜਤ ਕੈਦੀਆਂ ਅਤੇ ਹਵਾਲਾਤੀਆਂ ਨੂੰ ਦਵਾਈਆਂ ਵੀ ਦਿੱਤੀਆਂ ਗਈਆ।

ਇਸ ਮੌਕੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਤਰਨ ਤਾਰਨ ਵੱਲੋਂ ਸਬ ਜੇਲ੍ਹ ਪੱਟੀ ਵਿੱਚ ਕੈਦੀਆਂ ਅਤੇ ਹਵਾਲਾਤੀਆਂ ਨੂੰ ਸੱਭਿਆਚਾਰ, ਧਾਰਮਿਕ ਕਿਸੇ ਕਵਿਤਾ, ਨਾਵਲ ਕਿਤਾਬਾ ਵੀ ਦਿੱਤੀਆਂ ਗਈਆਂ, ਤਾਂ ਜੋ ਉਹ ਆਪਣਾ ਫਰੀ ਟਾਈਮ ਕਿਤਾਬਾ ਪੜ੍ਹਨ ਵਿੱਚ ਲਗਾ ਸਕਣ ਅਤੇ ਨਸ਼ਿਆਂ ਤੋਂ ਦੂਰ ਹੋ ਸਕਣ। ਇਸ ਮੌਕੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਤਰਨ  ਤਾਰਨ ਦੀ ਅਗਵਾਈ ਹੇਠ ਕੈਦੀਆਂ ਅਤੇ ਹਵਾਲਾਤੀਆਂ ਵੱਲੋਂ ਵਿਸ਼ਵ ਤੰਬਾਕੂ ਰਹਿਤ ਦਿਵਸ ਸੰਬੰਧੀ ਡਰਾਇੰਗ ਅਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ ਅਤੇ ਅਵੱਲ ਆਉਣ ਵਾਲੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਇਨਾਮ ਵੀ ਦਿੱਤੇ ਗਏ।

ਇਸ ਤੋਂ ਇਲਾਵਾ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਤਰਨ ਤਾਰਨ ਵੱਲੋਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਦੱਸਿਆ ਕਿ 31 ਮਈ ਨੂੰ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਜਾਂਦਾ ਹੈ। ਇਹ ਦਿਨ ਸਿਹਤ ਲਈ ਤੰਬਾਕੂ ਦੇ ਖਤਰਿਆਂ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਤੰਬਾਕੂ ਦੇ ਸੇਵਨ ਨੂੰ ਘਟਾਉਣ ਲਈ ਕਦਮ ਚੁੱਕਣ ਲਈ ਸਮਰਪਿਤ ਹੈ। ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਦੱਸਿਆ ਕਿ ਤੰਬਾਕੂ ਦੇ ਬਹੁਤ ਜ਼ਿਆਦਾ ਨੁਕਸਾਨ ਵੀ ਸਨ, ਜਿਵੇ ਤੰਬਾਕੂ ਦਾ ਸੇਵਨ ਕਈ ਗੰਭੀਰ ਸਿਹਤ ਸਮੱਸਿਆਵਾਂ ਦਾ ਕਾਰਨ ਬਣ ਸਕਦਾ ਹੈ, ਜਿਵੇਂ ਕਿ: ਫੇਫੜਿਆਂ ਦਾ ਕੈਂਸਰ, ਦਿਲ ਦੀ ਬਿਮਾਰੀ, ਸਟ੍ਰੋਕ ਅਤੇ  ਮੌਤ। ਇਸ ਤੋਂ ਇਲਾਵਾਂ ਮਾਨਯੋਗ ਜੱਜ ਸਾਹਿਬ ਨੇ ਦੱਸਿਆ ਕਿ ਤੰਬਾਕੂ ਛੱਡਣ ਦੇ ਬਹੁਤ ਸਾਰੇ ਲਾਭ ਹਨ, ਤੰਬਾਕੂ ਛੱਡਣਾ ਸਿਹਤ ਲਈ ਸਭ ਤੋਂ ਵਧੀਆ ਫੈਸਲਾ ਹੈ। ਇਸ ਦੇ ਕਈ ਲਾਭ ਹਨ, ਜਿਵੇਂ ਕਿ: ਸਿਹਤ ਵਿੱਚ ਸੁਧਾਰ, ਬਿਮਾਰੀਆਂ ਦਾ ਖਤਰਾ ਘਟਾਉਣਾ, ਲੰਬੀ ਉਮਰ ਅਤੇ ਪਰਿਵਾਰ ਵੀ ਖੁਸ਼ ਰਹਿੰਦਾ ਹੈ। ਜੱਜ ਸਾਹਿਬ ਨੇ ਆਖਿਰ ਵਿੱਚ ਕਿਹਾ ਕਿ ਸਾਨੂੰ ਸਾਰਿਆਂ ਨੂੰ ਤੰਬਾਕੂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਜੀਉਣ ਲਈ ਪ੍ਰੇਰਿਤ ਹੋਣਾ ਚਾਹੀਦਾ ਹੈ। ਤੰਬਾਕੂ ਰਹਿਤ ਦਿਵਸ ਸਾਨੂੰ ਤੰਬਾਕੂ ਦੇ ਖਤਰਿਆਂ ਬਾਰੇ ਸੋਚਣ ਅਤੇ ਸਿਹਤਮੰਦ ਜੀਵਨ ਦੀ ਚੋਣ ਕਰਨ ਲਈ ਇੱਕ ਮੌਕਾ ਹੈ।